ਕੌਣ ਕੈਪਟਨ! ਮੇਰਾ ਕੈਪਟਨ ਰਾਹੁਲ ਗਾਂਧੀ : ਨਵਜੋਤ ਸਿੱਧੂ

Friday, Nov 30, 2018 - 07:11 PM (IST)

ਕੌਣ ਕੈਪਟਨ! ਮੇਰਾ ਕੈਪਟਨ ਰਾਹੁਲ ਗਾਂਧੀ : ਨਵਜੋਤ ਸਿੱਧੂ

ਜਲੰਧਰ (ਵੈੱਬ ਡੈਸਕ)— ਕਾਂਗਰਸ ਦੇ ਚੋਣ ਪ੍ਰਚਾਰ ਲਈ ਤੇਲੰਗਾਨਾ ਦੌਰੇ 'ਤੇ ਗਏ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ। ਸਿੱਧੂ ਨੇ ਆਪਣੇ ਪਾਕਿਸਤਾਨੀ ਦੌਰੇ 'ਤੇ ਕੈਪਟਨ ਦੀ ਨਾਰਾਜ਼ਗੀ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਬੜੇ ਬੇਬਾਕ ਅੰਦਾਜ਼ ਨਾਲ ਕਿਹਾ ਕਿ 'ਕੌਣ ਕੈਪਟਨ... ਮੇਰਾ ਕੈਪਟਨ ਤਾਂ ਰਾਹੁਲ ਗਾਂਧੀ ਹਨ। 
ਜ਼ਿਕਰਯੋਗ ਹੈ ਕਿ ਸਿੱਧੂ ਪਾਕਿਸਤਾਨ ਨਿੱਜੀ ਦੌਰੇ 'ਤੇ ਗਏ ਸਨ। ਉਨ੍ਹਾਂ ਨੂੰ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਨੀਂਹ ਪੱਥਰ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਆਇਆ ਸੀ ਪਰ ਇਸ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਅਧਿਕਾਰਕ ਤੌਰ 'ਤੇ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਸੀ। ਵੀਰਵਾਰ ਨੂੰ ਪਾਕਿਸਤਾਨ ਤੋਂ ਪਰਤੇ ਸਿੱਧੂ ਨੇ ਸ਼ੁੱਕਰਵਾਰ ਸਵੇਰ ਤੋਂ ਹੀ ਕਾਂਗਰਸ ਲਈ ਤੇਲੰਗਾਨਾ ਵਿਚ ਚੋਣ ਪ੍ਰਚਾਰ ਲਈ ਡੱਟ ਗਏ ਹਨ। ਅੱਜ ਦੁਪਹਿਰ ਸਮੇਂ ਇਕ ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਪੱਤਰਕਾਰਾਂ ਵਲੋਂ ਉਨ੍ਹਾਂ ਨੂੰ ਕੈਪਟਨ ਵਲੋਂ ਮਨਜ਼ੂਰੀ ਨੇ ਦੇਣ ਸੰਬੰਦੀ ਸਵਾਲ ਕੀਤੇ ਗਏ ਤਾਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਤਾਂ ਫੌਜ 'ਚ ਕੈਪਟਨ ਸਨ, ਮੇਰਾ ਕੈਪਟਨ ਤਾਂ ਰਾਹੁਲ ਗਾਂਧੀ ਹੈ।


author

Gurminder Singh

Content Editor

Related News