ਜੇਲ੍ਹ 'ਚ ਬੰਦ ਨਵਜੋਤ ਸਿੱਧੂ ਨੂੰ ਲੈ ਕੇ ਆਈ ਅਹਿਮ ਖ਼ਬਰ, ਪੂਰੀ ਹੋਣ ਵਾਲੀ ਹੈ ਸਜ਼ਾ

Friday, Mar 17, 2023 - 10:12 AM (IST)

ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ 'ਚ ਰੋਡਰੇਜ ਮਾਮਲੇ 'ਚ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਨਵਜੋਤ ਸਿੱਧੂ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਦਰਅਸਲ ਨਵਜੋਤ ਸਿੱਧੂ ਨੂੰ 19 ਮਈ, 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸ ਲਿਹਾਜ਼ ਨਾਲ ਉਨ੍ਹਾਂ ਨੂੰ 18 ਮਈ ਤੱਕ ਜੇਲ੍ਹ 'ਚ ਰਹਿਣ ਪੈਣਾ ਸੀ।

ਇਹ ਵੀ ਪੜ੍ਹੋ : ਹੁਣ ਬਿਨਾਂ ਖ਼ਰਚੇ ਦੇ ਛੱਤਾਂ 'ਤੇ ਲਗਵਾਓ ਸੋਲਰ ਪਾਵਰ ਪਲਾਂਟ, ਜਲਦੀ ਕਰੋ ਕਿਤੇ ਤਾਰੀਖ਼ ਨਾ ਨਿਕਲ ਜਾਵੇ...

ਤੁਹਾਨੂੰ ਦੱਸ ਦੇਈਏ ਕਿ ਜੇਲ੍ਹ ਦੇ ਨਿਯਮਾਂ ਮੁਤਾਬਕ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ ਪਰ ਨਵਜੋਤ ਸਿੱਧੂ ਨੇ ਇਸ ਦੌਰਾਨ ਇਕ ਦਿਨ ਦੀ ਵੀ ਛੁੱਟੀ ਨਹੀਂ ਲਈ। ਇਸ ਦੇ ਲਿਹਾਜ਼ ਨਾਲ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖ਼ੀਰ ਤੱਕ ਪੂਰੀ ਹੋ ਜਾਵੇਗੀ ਅਤੇ ਉਹ ਪਹਿਲੀ ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ 'ਚ DGP ਦਾ ਵੱਡਾ ਖ਼ੁਲਾਸਾ, ਮੀਡੀਆ ਅੱਗੇ ਖੋਲ੍ਹ ਦਿੱਤੀਆਂ ਇਹ ਗੱਲਾਂ (ਵੀਡੀਓ)

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਉਨ੍ਹਾਂ ਨੂੰ ਜੇਲ੍ਹ 'ਚੋਂ ਰਿਹਾਅ ਕਰਨ ਦੀ ਕਾਫ਼ੀ ਚਰਚਾ ਛਿੜੀ ਸੀ ਪਰ ਇਸ ਦੀ ਸੂਬਾ ਸਰਕਾਰ ਤੋਂ ਮਨਜ਼ੂਰੀ ਨਹੀਂ ਮਿਲੀ ਸੀ, ਜਿਸ ਕਾਰਨ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News