ਨਵਜੋਤ ਸਿੱਧੂ ਦੀ ਸੁਰੱਖਿਆ ਮਾਮਲੇ ਬਾਰੇ ਹਾਈਕੋਰਟ ''ਚ ਸੁਣਵਾਈ, ਅਦਾਲਤ ਵੱਲੋਂ ਨੋਟਿਸ ਜਾਰੀ
Thursday, Apr 27, 2023 - 06:43 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਉਣ ਦੇ ਮਾਮਲੇ 'ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ 'ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ 5 ਮਈ ਤੱਕ ਮਾਮਲੇ ਦੀ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਨੇ ਜ਼ੈੱਡ ਪਲੱਸ ਸੁਰੱਖਿਆ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ 'ਚ ਨਵਜੋਤ ਸਿੰਘ ਸਿੱਧੂ ਦੀ ਮਿਲੀ ਸਕਿਓਰਿਟੀ ਘਟਾ ਦਿੱਤੀ ਹੈ, ਜਿਸ ਮਗਰੋਂ ਸਿੱਧੂ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ, ਹਰ ਅੱਖ ਹੰਝੂਆਂ ਨਾਲ ਨਮ (ਤਸਵੀਰਾਂ)
ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਜਾਨ ਦਾ ਖ਼ਤਰਾ ਹੈ ਅਤੇ ਉਨ੍ਹਾਂ ਨੇ ਸੁਰੱਖਿਆ ਵਾਈ ਤੋਂ ਜ਼ੈੱਡ ਪਲੱਸ ਕਰਨ ਦੀ ਮੰਗ ਕੀਤੀ ਹੈ। ਇੱਥੇ ਇਹ ਵੀ ਦੱਸ ਦੇਈਏ ਕਿ ਰੋਡ ਰੇਜ ਮਾਮਲੇ 'ਚ ਸੁਰੱਖਿਆ ਵਾਪਸ ਲੈ ਲਈ ਗਈ ਸੀ ਪਰ ਉਸ ਦੌਰਾਨ ਜੇਲ੍ਹ 'ਚੋ ਬਾਹਰ ਆਉਣ 'ਤੇ ਸੁਰੱਖਿਆ ਦੇਣ ਦੀ ਗੱਲ ਕਹੀ ਗਈ ਸੀ।
ਇਹ ਵੀ ਪੜ੍ਹੋ : ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ CM 'ਪ੍ਰਕਾਸ਼ ਸਿੰਘ ਬਾਦਲ', ਹਰ ਅੱਖ 'ਚੋਂ ਵਗੇ ਹੰਝੂ (ਤਸਵੀਰਾਂ)
ਦੱਸਣਯੋਗ ਹੈ ਕਿ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਦੇ ਕੁੱਝ ਦਿਨ ਬਾਅਦ ਹੀ ਇਕ ਅਣਪਛਾਤਾ ਸ਼ੱਕੀ ਵਿਅਕਤੀ ਉਨ੍ਹਾਂ ਦੇ ਘਰ ਦੀ ਛੱਤ 'ਤੇ ਦੇਖਿਆ ਗਿਆ ਸੀ। ਇਸ ਮਾਮਲੇ 'ਚ ਪਟਿਆਲਾ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਵੀ ਦਰਜ ਕੀਤਾ ਹੈ। ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਨ ਦਾ ਖ਼ਤਰਾ ਹੈ ਅਤੇ ਅਜਿਹੇ 'ਚ ਉਨ੍ਹਾਂ ਦੀ ਦਿੱਤੀ ਗਈ ਸੁਰੱਖਿਆ ਘੱਟ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ