ਨਵਜੋਤ ਸਿੱਧੂ ਦੀ ਸੁਰੱਖਿਆ ਮਾਮਲੇ ''ਚ ਸੁਣਵਾਈ, ਜਾਣੋ ਹਾਈਕੋਰਟ ''ਚ ਹੀ ਕੋਇਆ
Monday, May 22, 2023 - 04:18 PM (IST)
ਚੰਡੀਗੜ੍ਹ (ਹਾਂਡਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਮਾਮਲੇ 'ਚ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਪੰਜਾਬ ਸਰਕਾਰ ਅਤੇ ਕੇਂਦਰੀ ਏਜੰਸੀਆਂ ਦੀ ਰਿਪੋਰਟ ਦੇਖਣ ਮਗਰੋਂ ਅਦਾਲਤ ਨੇ ਸਿੱਧੂ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਮੰਗ ਨੂੰ ਲੈ ਕੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਨਵਜੋਤ ਸਿੱਧੂ ਨੇ ਪਟਿਆਲਾ 'ਚ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੇ ਨੌਕਰ ਨੇ ਘਰ ਦੀ ਛੱਤ 'ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਖਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਬੈਲਗੱਡੀਆਂ ਦੀ ਦੌੜ ਦੇਖਣ ਦੇ ਚਾਹਵਾਨ ਦੇਣ ਧਿਆਨ, ਇਸ ਤਾਰੀਖ਼ ਨੂੰ ਮਾਣ ਸਕੋਗੇ ਆਨੰਦ
ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਨ ਦਾ ਖ਼ਤਰਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਿ ਰੋਡਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਨਵਜੋਤ ਸਿੱਧੂ ਹਾਲ ਹੀ 'ਚ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਹਨ।
ਇਸ ਤੋਂ ਬਾਅਦ ਹੀ 'ਆਪ' ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿੱਤੀ ਸੀ। ਇਸ ਤੋਂ ਬਾਅਦ ਆਪਣੀ ਪਟੀਸ਼ਨ 'ਚ ਨਵਜੋਤ ਸਿੱਧੂ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ