ਵੱਡੀ ਖ਼ਬਰ : ਨਵਜੋਤ ਸਿੱਧੂ ਨੇ ਠੋਕਿਆ ਮੁੱਖ ਮੰਤਰੀ ਬਣਨ ਦਾ ਦਾਅਵਾ

09/19/2021 6:46:03 PM

ਚੰਡੀਗੜ੍ਹ : ਪੰਜਾਬ ਵਿਚ ਤਖ਼ਤਾ ਪਲਟ ਤੋਂ ਬਾਅਦ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਚੱਲ ਰਹੀਆਂ ਅਟਕਲਾਂ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਬਣਨ ਲਈ ਦਾਅਵਾ ਠੋਕਿਆ ਹੈ। ਸੂਤਰਾਂ ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਨੇ ਹਾਈਕਮਾਨ ਅੱਗੇ ਵੀ ਆਪਣੀ ਗੱਲ ਰੱਖੀ ਹੈ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਵਲੋਂ ਵਿਧਾਇਕਾਂ ਦਾ ਸਮਰਥਨ ਹਾਸਲ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਸੂਤਰਾਂ ਦਾ ਆਖਣਾ ਹੈ ਕਿ ਸਿੱਧੂ ਨੇ ਖੁੱਲ੍ਹ ਕੇ ਮੁੱਖ ਮੰਤਰੀ ਬਣਨ ਦੀ ਇੱਛਾ ਜ਼ਾਹਰ ਕੀਤੀ ਹੈ, ਅਤੇ ਆਖਿਆ ਹੈ ਕਿ ਤੁਹਾਡੇ ਮੁਤਾਬਕ ਹੀ ਕੰਮ ਕਰਨਗੇ। ਭਾਵੇਂ ਐਤਵਾਰ 11 ਵਜੇ ਹੋਣ ਵਾਲੀ ਸੀ. ਐੱਲ. ਪੀ. ਦੀ ਮੀਟਿੰਗ ਟਾਲ ਦਿੱਤੀ ਗਈ ਹੈ ਪਰ ਇਸ ਤੋਂ ਇਲਾਵਾ ਸਾਰੇ ਆਗੂਆਂ ਵਲੋਂ ਆਪੋ-ਆਪਣੇ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਅਸਤੀਫ਼ਾ ਦੇਣ ਮਗਰੋਂ ਸਿੱਧੂ ’ਤੇ ਖੁੱਲ੍ਹ ਕੇ ਬੋਲੇ ਕੈਪਟਨ, ਜਿਸ ਕੋਲੋਂ ਮਹਿਕਮਾ ਨਹੀਂ ਸੰਭਲਿਆ ਉਹ ਪੰਜਾਬ ਕੀ ਸੰਭਾਲੇਗਾ

ਮੁੱਖ ਮੰਤਰੀ ਦੀ ਦੌੜ ਵਿਚ ਨਵਜੋਤ ਸਿੱਧੂ ਤੋਂ ਇਲਾਵਾ ਸੁਨੀਲ ਕੁਮਾਰ ਜਾਖੜ, ਅੰਬਿਕਾ ਸੋਨੀ ਅਤੇ ਸੁਖਜਿੰਦਰ ਸਿੰਘ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਇਕ ਪੱਕਾ ਹੈ ਕਿ ਅੱਜ ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਹੋ ਜਾਵੇਗਾ , ਅਤੇ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਵੀ ਪਹੁੰਚਣੇ ਸ਼ੁਰੂ ਹੋ ਚੁੱਕੇ ਹਨ।

 ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਤਖ਼ਤਾ ਪਲਟ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ


Gurminder Singh

Content Editor

Related News