ਤਾਜਪੋਸ਼ੀ ਸਮਾਗਮ ’ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਦਿੱਤੀਆਂ ਵਧਾਈਆਂ
Friday, Jul 23, 2021 - 11:08 PM (IST)

ਚੰਡੀਗੜ੍ਹ : ਪਾਰਟੀ ਵਿਚ ਚੱਲੇ ਵੱਡੇ ਰੇੜਕੇ ਤੋਂ ਬਾਅਦ ਹਾਈਕਮਾਨ ਦੇ ਹੁਕਮਾਂ ਤਹਿਤ ਪੰਜਾਬ ਕਾਂਗਰਸ ਦੇ ਬਣਾਏ ਗਏ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਤਾਜਪੋਸ਼ੀ ਹੋਈ। ਇਸ ਤਾਜੋਪਸ਼ੀ ਸਮਾਗਮ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘਤੋਂ ਇਲਾਵਾ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨਜ਼ਰ ਆਈ। ਇਸ ਸਮਾਗਮ ਵਿਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਇਕੱਠਿਆਂ ਬੈਠੇ ਨਜ਼ਰ ਆਏ।
ਇਹ ਵੀ ਪੜ੍ਹੋ : ਕੈਪਟਨ ਵਲੋਂ ਦਿੱਤੇ ਚਾਹ ਦੇ ਸੱਦੇ ’ਚ ਪਹੁੰਚੇ ਨਵਜੋਤ ਸਿੱਧੂ, ਲੰਮੇ ਸਮੇਂ ਬਾਅਦ ਇਕੱਠਿਆਂ ਨਜ਼ਰ ਆਏ
ਇਸ ਦੌਰਾਨ ਤਾਜਪੋਸ਼ੀ ਸਮਾਗਮ ਵਿਚ ਆਪਣੇ ਸੰਬੋਧਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਪਹਿਲਾਂ ਨਵਜੋਤ ਸਿੱਧੂ ਸਣੇ ਸਾਰੇ ਕਾਰਜਕਾਰੀ ਪ੍ਰਧਾਨਾਂ ਨੂੰ ਵਧਾਈਆਂ ਦਿੱਤੀਆਂ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਕੀਤਾ ਇਕ ਹੋਰ ਧਮਾਕੇਦਾਰ ਟਵੀਟ, ਕਿਹਾ ਹਵਾ ਦਾ ਰੁੱਖ ਬਦਲ ਗਿਆ