ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਹਾਈਕਮਾਨ ਕੋਲ ਪਹੁੰਚੇ ਨਵਜੋਤ ਸਿੱਧੂ

Wednesday, Jul 28, 2021 - 06:41 PM (IST)

ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਹਾਈਕਮਾਨ ਕੋਲ ਪਹੁੰਚੇ ਨਵਜੋਤ ਸਿੱਧੂ

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਪਹਿਲੀ ਵਾਰ ਦਿੱਲੀ ’ਚ ਹਾਈ ਕਮਾਨ ਨੂੰ ਮਿਲਣ ਪਹੁੰਚੇ ਹਨ। ਇਸ ਤੋਂ ਮਹਿਜ਼ ਇਸ ਦਿਨ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਦੌਰਾਨ ਸਿੱਧੂ ਨੇ ਮੁੱਖ ਮੰਤਰੀ ਹਾਈਕਮਾਨ ਵਲੋਂ ਦਿੱਤੇ 18 ਏਜੰਡਿਆਂ ’ਚੋਂ 5 ਏਜੰਡੇ ਸਾਂਝੇ ਕੀਤੇ ਸਨ ਅਤੇ ਫੌਰੀ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ। ਸੂਤਰਾਂ ਮੁਤਾਬਕ ਨਵਜੋਤ ਸਿੱਧੂ 18 ਏਜੰਡਿਆਂ ’ਤੇ ਚਰਚਾ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਵਰਕਰਾਂ ਦੀ ਫੀਡਬੈਕ ਵੀ ਹਾਈਕਮਾਨ ਨਾਲ ਸਾਂਝੀ ਕਰ ਸਕਦੇ ਹਨ। ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਵਲੋਂ ਜਿੱਥੇ ਪੰਜਾਬ ਭਰ ਦੇ ਮੰਤਰੀਆਂ ਅਤੇ ਵਿਧਾਇਕਾਂ ਤੋਂ ਇਲਾਵਾ ਹੋਰ ਆਗੂਆਂ ਨਾਲ ਵੀ ਮੁਲਾਕਾਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਇਨ੍ਹਾਂ ਪੰਜ ਏਜੰਡਿਆਂ ’ਤੇ ਸਿੱਧੂ ਨੇ ਮੰਗਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਨਸਾਫ਼

ਇਸ ਦੌਰਾਨ ਸਿੱਧੂ ਨੇ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲਦਿਆਂ ਸਰਗਰਮੀਆਂ ਤੇਜ਼ ਕਰਦੇ ਹੋਏ ਬੀਤੇ ਦਿਨੀਂ ਪੰਜਾਬ ਕਾਂਗਰਸ ਦੀਆਂ ਸਾਰੀਆਂ ਮੋਹਰੀ ਸੰਸਥਾਵਾਂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਰੇ 35 ਵਿਭਾਗਾਂ ਤੇ ਸੈੱਲਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਭਵਨ ਦੇ ਦਫਤਰੀ ਸਟਾਫ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਨਵਜੋਤ ਸਿੱਧੂ ਨੇ ਵਰਕਰਾਂ ਤੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਸੰਭਾਵਨਾ ਹੈ ਕਿ ਹਾਈਕਮਾਨ ਨਾਲ ਸਿੱਧੂ ਵਰਕਰਾਂ ਦੀ ਫੀਡਬੈਕ ਵੀ ਸਾਂਝੀ ਕਰ ਸਕਦੇ ਹਨ।

ਇਹ ਵੀ ਪੜ੍ਹੋ : ਉਜੜਿਆ ਹੱਸਦਾ-ਵੱਸਦਾ ਪਰਿਵਾਰ, ਕੁੜੀ ਨੇ ਫਾਹਾ ਲਿਆ, ਮੁੰਡੇ ਨੇ ਕੱਟ ਲਈਆਂ ਨਸਾਂ

ਇਥੇ ਯਾਦ ਰਹੇ ਕਿ ਬੀਤੇ ਦਿਨੀਂ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਪੰਜਾਬ ਸਕੱਤਰੇਤ ਵਿਖੇ 1 ਘੰਟਾ 20 ਮਿੰਟ ਤੱਕ ਚੱਲੀ ਇਸ ਮੀਟਿੰਗ ਵਿਚ ਕੈਪਟਨ ਤੇ ਸਿੱਧੂ ਤੋਂ ਇਲਾਵਾ ਚਾਰੇ ਕਾਰਜਕਾਰੀ ਪ੍ਰਧਾਨ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੀ ਮੌਜੂਦ ਸਨ। ਇਸ ਮੁਲਾਕਾਤ ਵਿਚ ਨਵਜੋਤ ਸਿੱਧੂ ਨੇ ਹਾਈਕਮਾਨ ਦੇ ਦਿੱਤੇ 18 ਸੂਤਰੀ ਏਜੰਡੇ ’ਚੋਂ 5 ਏਜੰਡੇ ਕੈਪਟਨ ਨੂੰ ਲਿਖ ਦਿੱਤੇ ਅਤੇ ਇਨ੍ਹਾਂ ’ਤੇ ਪਹਿਲੀ ਦੇ ਆਧਾਰ ’ਤੇ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ। ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਇਹ ਉਹੀ ਏਜੰਡੇ ਹਨ ਜਿਸ ਨੂੰ ਲੈ ਕੇ ਨਵਜੋਤ ਸਿੱਧੂ ਟਵਿੱਟਰ ’ਤੇ ਅਕਸਰ ਆਪਣੀ ਹੀ ਸਰਕਾਰ ਖ਼ਿਲਾਫ਼ ਬੋਲਦੇ ਰਹੇ ਹਨ। ਕੈਪਟਨ ਨੂੰ ਦਿੱਤੇ ਇਸ ਮੰਗ ਪੱਤਰ ਵਿਚ ਸਿੱਧੂ ਨੇ ਆਖਿਆ ਸੀ ਕਿ ਪੰਜਾਬ ਨੂੰ ਅੱਜ ਫ਼ੈਸਲੇ ਲੈਣ ਵਿਚ ਦਲੇਰ, ਦ੍ਰਿੜ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲੀ ਲੀਡਰਸ਼ਿਪ ਦੀ ਲੋੜ ਹੈ ਜੋ ਹਰ ਪੰਜਾਬੀ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੋਵੇ। ਪੰਜਾਬ ਨੂੰ ਇਸ ਵੇਲੇ ਅਜਿਹੀ ਲੀਡਰਸ਼ਿਪ ਦੀ ਪਹਿਲਾਂ ਨਾਲੋਂ ਕਿਤੇ ਵੱਧ ਲੋੜ ਹੈ। ਹਰ ਪੰਜਾਬੀ ਨੂੰ ਇਨਸਾਫ਼ ਦੇਣ ਦੇ ਨਕਸ਼ੇ ਅਰਥਾਤ ਹਾਈਕਮਾਨ ਦੇ ਦਿੱਤੇ 18 ਸੂਤਰੀ ਏਜੰਡੇ ਨਾਲ ਪੰਜਾਬ ਕਾਂਗਰਸ ਦੇ ਵਰਕਰ ਇਕਮਤ ਡਟਕੇ ਖੜ੍ਹੇ ਹਨ।

ਇਹ ਵੀ ਪੜ੍ਹੋ : ਗੈਂਗਸਟਰ ਪ੍ਰੀਤ ਸੇਖੋਂ ਭਾਰੀ ਪੁਲਸ ਸੁਰੱਖਿਆ ਹੇਠ ਅਦਾਲਤ ’ਚ ਪੇਸ਼, ਪੰਜ ਦਿਨ ਦਾ ਮਿਲਿਆ ਰਿਮਾਂਡ

ਨੋਟ – ਕਾਂਗਰਸ ਹਾਈਕਮਾਨ ਵਲੋਂ ਪੰਜਾਬ ਸਰਕਾਰ ਨੂੰ ਦਿੱਤੇ 18 ਏਜੰਡਿਆਂ ਨੂੰ ਤੁਸੀਂ ਕਿਵੇਂ ਦੇਖਦੇ ਹੋ?


author

Gurminder Singh

Content Editor

Related News