ਪੰਜਾਬ ਦੀ ਸਿਆਸਤ ’ਚ ਹੋ ਸਕਦੈ ਵੱਡਾ ਧਮਾਕਾ, ਸੋਨੀਆ ਤੇ ਰਾਹੁਲ ਗਾਂਧੀ ਨੂੰ ਕੱਲ੍ਹ ਮਿਲਣਗੇ ਨਵਜੋਤ ਸਿੱਧੂ

Monday, Jun 28, 2021 - 10:44 PM (IST)

ਪੰਜਾਬ ਦੀ ਸਿਆਸਤ ’ਚ ਹੋ ਸਕਦੈ ਵੱਡਾ ਧਮਾਕਾ, ਸੋਨੀਆ ਤੇ ਰਾਹੁਲ ਗਾਂਧੀ ਨੂੰ ਕੱਲ੍ਹ ਮਿਲਣਗੇ ਨਵਜੋਤ ਸਿੱਧੂ

ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਦਰਮਿਆਨ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੂੰ ਹਾਈਕਮਾਨ ਦਾ ਬੁਲਾਵਾ ਆ ਗਿਆ ਹੈ। ਨਵਜੋਤ ਸਿੱਧੂ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਸਿੱਧੂ ਨੂੰ ਕਾਂਗਰਸ ਹਾਈਕਮਾਨ ਦੇ ਬੁਲਾਵੇ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਹਲਚਲ ਪੈਦਾ ਹੋ ਗਈ ਹੈ ਅਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਦੀਆਂ ਨਜ਼ਰਾਂ ਨਵਜੋਤ ਸਿੱਧੂ ’ਤੇ ਆ ਕੇ ਟਿੱਕ ਗਈਆਂ ਹਨ। ਸਿਆਸੀ ਮਾਹਿਰਾਂ ਦਾ ਇਹ ਵੀ ਆਖਣਾ ਹੈ ਕਿ ਕਾਂਗਰਸ ਹਾਈਕਮਾਨ ਵਲੋਂ ਨਵਜੋਤ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

ਫਿਲਹਾਲ ਨਵਜੋਤ ਸਿੱਧੂ ਪਟਿਆਲਾ ਵਿਚ ਡੇਰੇ ਲਗਾਈ ਬੈਠੇ ਹਨ ਅਤੇ ਸੰਭਵ ਹੈ ਕਿ ਕੱਲ੍ਹ ਸਿੱਧੂ ਦੀ ਹਾਈਕਮਾਨ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ਦਾ ਕਲੇਸ਼ ਠੱਲ੍ਹ ਜਾਵੇਗਾ। ਇਕ ਪਾਸੇ ਜਿੱਥੇ ਨਵਜੋਤ ਸਿੱਧੂ ਪਹਿਲਾਂ ਹੀ ਸਾਫ ਕਰ ਚੁੱਕੇ ਹਨ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕੰਮ ਨਹੀਂ ਕਰਨਗੇ, ਉਥੇ ਹੀ ਮੁੱਖ ਮੰਤਰੀ ਨਵਜੋਤ ਸਿੱਧੂ ਨੂੰ ਪੰਜਾਬ ਦੀ ਪ੍ਰਧਾਨਗੀ ਸੌਂਪਣ ਦਾ ਖੁੱਲ੍ਹੇ ਤੌਰ ’ਤੇ ਵਿਰੋਧ ਕਰ ਚੁੱਕੇ ਹਨ।

ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਮੁੰਡੇ ਨੇ ਆਸਟ੍ਰੇਲੀਆ ’ਚ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ, ਗੋਰੀ ਮੇਮ ਵੀ ਹੋਈ ਮੁਰੀਦ

ਨਵਜੋਤ ਸਿੱਧੂ ਵਲੋਂ ਜਿਸ ਤਰ੍ਹਾਂ ਖੁੱਲ੍ਹੇ ਆਮ ਕੈਪਟਨ ’ਤੇ ਹਮਲੇ ਬੋਲੇ ਜਾ ਰਹੇ ਸਨ ਤਾਂ ਇਸ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਇਥੋਂ ਤਕ ਵੀ ਆਖ ਦਿੱਤਾ ਸੀ ਕਿ ਹੁਣ ਨਵਜੋਤ ਸਿੱਧੂ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਲਈ ਬੰਦ ਹੋ ਗਏ ਹਨ। ਅਜਿਹੇ ਵਿਚ ਕਾਂਗਰਸ ਹਾਈਕਮਾਨ ਨਵਜੋਤ ਸਿੱਧੂ ਨੂੰ ਕਿੱਥੇ ਐਡਜਸਟ ਕਰਦੀ ਹੈ, ਇਹ ਦੇਖਣਾ ਦਿਲਚਸਪ ਹੋਵੇਗਾ।

ਇਹ ਵੀ ਪੜ੍ਹੋ : ਰਾਜਾ ਵੜਿੰਗ ਨੇ ਫੇਸਬੁੱਕ ’ਤੇ ਸ਼ੇਅਰ ਕੀਤੀ ਅਕਾਲੀ ਆਗੂ ਵਲੋਂ ਬਣਾਈ ਵੀਡੀਓ, ਨਿਸ਼ਾਨੇ ’ਤੇ ਮਨਪ੍ਰੀਤ ਬਾਦਲ

ਯਾਦ ਰਹੇ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੀ ਦਿੱਲੀ ਹਾਈਕਮਾਨ ਦੇ ਦਰਬਾਰ ਪਹੁੰਚੇ ਸਨ, ਜਿੱਥੇ ਹਾਈਕਮਾਨ ਨੇ ਕੈਪਟਨ ਨੂੰ 18 ਨੁਕਤਿਆਂ ’ਤੇ ਆਧਾਰਤ ਏਜੰਡਾ ਦਿੱਤਾ ਸੀ। ਇਹੀ ਨਹੀਂ ਅਮਰਿੰਦਰ ਨੂੰ ਇਹ ਡੇਢ ਦਰਜਨ ਵਾਅਦੇ ਪੂਰੇ ਕਰਨ ਲਈ ਡੈੱਡਲਾਈਨ ਵੀ ਦਿੱਤੀ ਗਈ ਸੀ। ਮੁੱਖ ਮੰਤਰੀ ਖ਼ਿਲਾਫ਼ ਬਾਗੀ ਸੁਰ ਰੱਖਣ ਵਾਲੇ ਵਜ਼ੀਰਾਂ ਅਤੇ ਵਿਧਾਇਕਾਂ ਨੇ ਪਹਿਲਾਂ ਖੜਗੇ ਕਮੇਟੀ ਅਤੇ ਪਿੱਛੋਂ ਰਾਹੁਲ ਗਾਂਧੀ ਕੋਲ ਕੁਝ ਨੁਕਤੇ ਰੱਖੇ ਸਨ, ਜਿਨ੍ਹਾਂ ਦੇ ਆਧਾਰ ’ਤੇ ਇਹ 18 ਨੁਕਾਤੀ ਏਜੰਡਾ ਤਿਆਰ ਕਰਕੇ ਮੁੱਖ ਮੰਤਰੀ ਹੱਥ ਫੜਾਇਆ ਗਿਆ।

ਇਹ ਵੀ ਪੜ੍ਹੋ : ਕਾਰਾਂ ਦੀ ਰੇਸ ਦੌਰਾਨ ਰਾਏਕੋਟ ’ਚ ਵਾਪਰਿਆ ਵੱਡਾ ਹਾਦਸਾ, ਵੇਖਦੇ ਹੀ ਵੇਖਦੇ ਵਿੱਛ ਗਏ ਸੱਥਰ (ਤਸਵੀਰਾਂ)

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News