ਪੰਜਾਬ ਕਾਂਗਰਸ ’ਚ ਵੱਡਾ ਧਮਾਕਾ, ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ
Monday, May 02, 2022 - 10:15 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪੰਜਾਬ ਕਾਂਗਰਸ ਇਕਾਈ ਨੇ ਹਾਈਕਮਾਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਿਫਾਰਿਸ਼ ’ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਹਾਈਕਮਾਨ ਨੂੰ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਲਈ ਪੱਤਰ ਲਿਖਿਆ ਹੈ। ਹਰੀਸ਼ ਚੌਧਰੀ ਵਲੋਂ ਹਾਈਕਮਾਨ ਨੂੰ ਲਿਖੀ ਗਈ ਚਿੱਠੀ ਵਿਚ ਨਵਜੋਤ ਸਿੱਧੂ ’ਤੇ ਨਵੰਬਰ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਚਲਾਉਣ ਦੇ ਦੋਸ਼ ਵੀ ਲਗਾਏ ਗਏ ਹਨ। ਇਸ ਚਿੱਠੀ ਵਿਚ ਨਵਜੋਤ ਸਿੱਧੂ ਵਲੋਂ ਪ੍ਰਸ਼ਾਂਤ ਕਿਸ਼ੋਰ ਨਾਲ ਸਬੰਧਾਂ ਨੂੰ ਲੈ ਕੇ ਵੀ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਹ ਵੀ ਲਿਖਿਆ ਗਿਆ ਹੈ ਕਿ ਜਿਸ ਤਰ੍ਹਾਂ ਨਵਜੋਤ ਸਿੱਧੂ ਵੱਖਰਾ ਧੜਾ ਬਣਾ ਕੇ ਵੱਖਰੇ ਤੌਰ ’ਤੇ ਸਰਗਰਮੀਆਂ ਕਰ ਰਹੇ ਹਨ, ਇਸ ਨਾਲ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫਾ, ਪੰਜਾਬ ਕੈਬਨਿਟ ’ਚ ਹੋਏ ਵੱਡੇ ਫ਼ੈਸਲੇ
ਅਨੁਸ਼ਾਸਨ ਤੋੜਨ ’ਤੇ ਸੁਨੀਲ ਜਾਖੜ ’ਤੇ ਵੀ ਹੋਈ ਕਾਰਵਾਈਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਨੁਸ਼ਾਸਨ ਤੋੜਨ ਦੇ ਚੱਲਦੇ ਪਾਰਟੀ ਵਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ’ਤੇ ਕਾਰਵਾਈ ਕੀਤੀ ਗਈ ਹੈ। ਭਾਵੇਂ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਸੁਨੀਲ ਜਾਖੜ ਨੂੰ ਦੋ ਸਾਲ ਲਈ ਪਾਰਟੀ ’ਚੋਂ ਬਰਖਾਸਤ ਕਰਨ ਦੀ ਸਿਫਾਰਿਸ਼ ਕੀਤੀ ਸੀ ਪਰ ਇਸ ’ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਭਾਵੇਂ ਜਾਖੜ ਨੂੰ ਦੋ ਸਾਲ ਲਈ ਪਾਰਟੀ ’ਚੋਂ ਬਰਖਾਸਤ ਕਰਨ ਦਾ ਫ਼ੈਸਲਾ ਤਾਂ ਫਿਲਹਾਲ ਨਹੀਂ ਲਿਆ ਪਰ ਉਨ੍ਹਾਂ ਨੇ ਜਾਖੜ ਤੋਂ ਪਾਰਟੀ ਦੇ ਸਾਰੇ ਅਹੁਦੇ ਜ਼ਰੂਰ ਖੋਹ ਲਏ ਸਨ। ਹੁਣ ਜਦੋਂ ਪੰਜਾਬ ਪ੍ਰਧਾਨ ਦੀ ਸਿਫਾਰਿਸ਼ ’ਤੇ ਪੰਜਾਬ ਕਾਂਗਰਸ ਦੇ ਇੰਚਾਰਜ ਨੇ ਹਾਈਕਮਾਨ ਨੂੰ ਚਿੱਠੀ ਲਿਖ ਕੇ ਨਵਜੋਤ ਸਿੱਧੂ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਤਾਂ ਇਸ ’ਤੇ ਹੁਣ ਹਾਈਕਮਾਨ ਦਾ ਕੀ ਐਕਸ਼ਨ ਹੁੰਦਾ ਹੈ, ਇਹ ਦੇਖਣਾ ਹੋਵੇਗਾ।
ਇਹ ਵੀ ਪੜ੍ਹੋ : ਪਟਿਆਲਾ ਝੜਪ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਖ਼ਤ, ਪੁਲਸ ਅਫਸਰਾਂ ਨੂੰ ਜਾਰੀ ਕੀਤੀਆਂ ਨਵੀਆਂ ਹਦਾਇਤਾਂ