ਪੰਜਾਬ ਦੀ ਸਿਆਸਤ ’ਚ ਵੱਡਾ ਭੂਚਾਲ, ਨਵਜੋਤ ਸਿੱਧੂ ਨੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

09/28/2021 10:48:05 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੀ ਸਿਆਸਤ ਵਿਚ ਇਕ ਵਾਰ ਫਿਰ ਵੱਡਾ ਭੂਚਾਲ ਆਇਆ ਹੈ। ਕੁੱਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਨਵਜੋਤ ਸਿੱਧੂ ਨੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਅਸਤੀਫ਼ੇ ਦੀ ਕਾਪੀ ਵੀ ਅਪਲੋਡ ਕੀਤੀ ਹੈ। ਅਸਤੀਫੇ ਵਿਚ ਸਿੱਧੂ ਨੇ ਲਿਖਿਆ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕਰ ਸਕਦੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਨਵੀਂ ਸਰਕਾਰ ਨੇ ਵੰਡੇ ਅਹੁਦੇ, ਜਾਣੋ ਕਿਹੜੇ ਮੰਤਰੀ ਨੂੰ ਕਿਹੜਾ ਵਿਭਾਗ ਮਿਲਿਆ

ਦੱਸਣਯੋਗ ਹੈ ਕਿ ਨਵਜੋਤ ਸਿੱਧੂ ਨੇ 18 ਜੁਲਾਈ ਨੂੰ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। ਸਿੱਧੂ ਲਗਾਤਾਰ ਇਹ ਕਹਿੰਦੇ ਆ ਰਹੇ ਹਨ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਕੀਮਤ ’ਤੇ ਸਮਝੌਤਾ ਨਹੀਂ ਕਰਨਗੇ। ਫਿਲਹਾਲ ਨਵਜੋਤ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਨਵੇਂ ਡੀ. ਜੀ. ਪੀ. ਦੀ ਨਿਯੁਕਤੀ ਮਾਮਲੇ ’ਚ ਨਵਜੋਤ ਸਿੱਧੂ ’ਤੇ ਭਾਰੀ ਪਏ ਚਰਨਜੀਤ ਚੰਨੀ

PunjabKesari

ਅੱਜ ਨਵੀਂ ਬਣੀ ਕੈਬਨਿਟ ਦੇ ਮੰਤਰੀਆਂ ਨੂੰ ਵੀ ਮਹਿਕਮੇ ਅਲਾਟ ਕਰ ਦਿੱਤੇ ਗਏ ਹਨ ਅਤੇ ਇਸ ਤੋਂ ਕੁੱਝ ਘੰਟਿਆਂ ਬਾਅਦ ਹੀ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਤੋਂ ਇਹ ਸਾਫ਼ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਪੈਦਾ ਹੋਇਆ ਪੰਜਾਬ ਕਾਂਗਰਸ ਵਿਚਲਾ ਕਲੇਸ਼ ਅਜੇ ਤਕ ਚੱਲ ਰਿਹਾ ਹੈ। ਫਿਲਹਾਲ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਕਿਉਂ ਦਿੱਤਾ ਹੈ, ਇਹ ਫਿਲਹਾਲ ਅਜੇ ਤਕ ਸਾਫ ਨਹੀਂ ਹੋ ਸਕਿਆ ਹੈ।

ਇਹ ਵੀ ਪੜ੍ਹੋ : ਚੰਨੀ ਦੀ ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ ਕਾਂਗਰਸ ’ਚ ਵੱਡਾ ਧਮਾਕਾ, 6 ਵਿਧਾਇਕਾਂ ਨੇ ਸਿੱਧੂ ਨੂੰ ਲਿੱਖੀ ਚਿੱਠੀ


Gurminder Singh

Content Editor

Related News