ਖੰਡੇ ਅਤੇ ੧ਓ ਵਾਲੀ ਲੋਈ ਵਾਲੇ ਵਿਵਾਦ ’ਤੇ ਨਵਜੋਤ ਸਿੱਧੂ ਨੇ ਮੰਗੀ ਮੁਆਫ਼ੀ

12/30/2020 9:47:18 PM

ਅੰਮਿ੍ਰਤਸਰ (ਵੈੱਬ ਡੈਸਕ) : ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ੧ਓ ਅਤੇ ਖੰਡੇ ਵਾਲੀ ਲੋਈ ਵਾਲੇ ਵਿਵਾਦ ’ਤੇ ਮੁਆਫ਼ੀ ਮੰਗ ਲਈ ਹੈ। ਸਿੱਧੂ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਅਤੇ ਜੇਕਰ ਮੈਂ ਅਣਜਾਣੇ ਵਿਚ ਕਿਸੇ ਸਿੱਖ ਦੀ ਭਾਵਨਾ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਇਸ ਲਈ ਮੁਆਫ਼ੀ ਮੰਗਦਾ ਹਾਂ। ਹਾਲਾਂਕਿ ਸਿੱਧੂ ਨੇ ਕਿਹਾ ਕਿ ਲੱਖਾਂ ਲੋਕ ਆਪਣੇ ਸਰੀਰ, ਪੱਗਾਂ ਅਤੇ ਕੱਪੜਿਆਂ ’ਤੇ ਬੜੇ ਮਾਣ ਨਾਲ ਸਤਿਕਾਰਯੋਗ ਸਿੱਖ ਚਿੰਨ੍ਹ ਬਣਵਾਉਂਦੇ ਹਨ। ਮੈਂ ਵੀ ਇਕ ਨਿਮਾਣੇ ਸਿੱਖ ਵਾਂਗ ਅਣਜਾਣੇ ਵਿਚ ਇਹ ਲੋਈ ਪਹਿਨ ਲਈ ਸੀ। ਜੇਕਰ ਕਿਸੇ ਦੀ ਭਾਵਨਾ ਨੂੰ ਠੇਸ ਪੁੱਜੀ ਹੋਵੇ ਤਾਂ ਇਸ ਲਈ ਉਹ ਮੁਆਫ਼ੀ ਮੰਗਦੇ ਹਨ।

ਇਹ ਵੀ ਪੜ੍ਹੋ : ਪੰਜਾਬ ’ਚ ਅਗਲੇ ਦਿਨਾਂ ਦੌਰਾਨ ਸਿਖਰ ’ਤੇ ਰਹੇਗੀ ਸੀਤ ਲਹਿਰ, ਟੁੱਟਣਗੇ ਪਿਛਲੇ ਰਿਕਾਰਡ

ਦੱਸਣਯੋਗ ਹੈ ਕਿ ਬੀਤੇ ਦਿਨੀਂ ਸਿਆਸੀ ਰੁਝੇਵਿਆਂ ਦੌਰਾਨ ਨਵਜੋਤ ਸਿੱਧੂ ਨੇ ਇਕ ਲੋਈ ਪਹਿਨੀ ਹੋਈ ਸੀ, ਜਿਸ ’ਤੇ ੧ਓ ਅਤੇ ਖੰਡੇ ਦਾ ਚਿੰਨ੍ਹ ਉੱਕਰਿਆ ਹੋਇਆ ਸੀ। ਇਸ ਦੌਰਾਨ ਨਵਜੋਤ ਸਿੱਧੂ ਦੀਆਂ ਬਕਾਇਦਾ ਤਸਵੀਰਾਂ ਵੀ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋਈਆਂ ਸਨ। ਜਿਸ ’ਤੇ ਸਿੱਖ ਸੰਗਤ ਦਾ ਗੁੱਸਾ ਵੀ ਸਾਹਮਣੇ ਆ ਰਿਹਾ ਸੀ। ਇਸ ਤੋਂ ਇਲਾਵਾ ਬੀਤੇ ਦਿਨੀਂ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਕਰਕੇ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਸੀ।

ਇਹ ਵੀ ਪੜ੍ਹੋ : ਪੰਜਾਬ ’ਚ ਵਧੀਆਂ ਭਾਜਪਾ ਦੀਆਂ ਮੁਸ਼ਕਲਾਂ, ਲੱਗੀ ਅਸਤੀਫ਼ਿਆਂ ਦੀ ਝੜੀ

ਇਥੇ ਹੀ ਬਸ ਨਹੀਂ ਇਸ ਦੌਰਾਨ ਇਸ ਮਾਮਲੇ ’ਚ ਸ੍ਰੀ ਅਕਾਲ ਤਖਤ ਸਾਹਿਬ ਨੇ ਨਵਜੋਤ ਸਿੱਧੂ ਨੂੰ ਮੁਆਫ਼ੀ ਮੰਗਣ ਲਈ ਆਖਿਆ ਸੀ। ਇਸ ’ਤੇ ਨਵਜੋਤ ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਸਰਵਉੱਚ ਦੱਸਦੇ ਹੋਏ ਗ਼ਲਤੀ ਮੰਨਦਿਆਂ ਮੁਆਫ਼ੀ ਮੰਗ ਲਈ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਨਿਊ ਚੰਡੀਗੜ੍ਹ ’ਚ ਘਰ ਬਣਾਉਣ ਦਾ ਸੁਨਹਿਰੀ ਮੌਕਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh