ਨਵਜੋਤ ਸਿੱਧੂ ਬਣ ਸਕਦੇ ਹਨ ਪੰਜਾਬ ਦੇ ਨਵੇਂ ਮੁੱਖ ਮੰਤਰੀ

09/18/2021 10:32:20 PM

ਚੰਡੀਗੜ੍ਹ (ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਸਤੀਫ਼ਾ ਸੌਂਪ ਦਿੱਤਾ ਸੀ, ਜਿਸ ਨੂੰ ਉਨ੍ਹਾਂ ਸਵੀਕਾਰ ਕਰ ਲਿਆ। ਇਸ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਹੋਈ, ਜਿਸ ’ਚ 78 ਵਿਧਾਇਕ, ਹਰੀਸ਼ ਰਾਵਤ ਤੇ ਅਜੇ ਮਾਕਨ ਸ਼ਾਮਲ ਹੋਏ। ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰੀਸ਼ ਰਾਵਤ ਤੇ ਅਜੇ ਮਾਕਨ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਦੀ ਚੋਣ ਕਰਨ ਦਾ ਫ਼ੈਸਲਾ ਹਾਈਕਮਾਨ ਸੋਨੀਆ ਗਾਂਧੀ ਕਰਨਗੇ।

 
ਨਵਜੋਤ ਸਿੱਧੂ ਬਣ ਸਕਦੇ ਨੇ ਨਵੇਂ ਮੁਖ ਮੰਤਰੀ, ਸੂਤਰਾਂ ਦੇ ਹਵਾਲੇ ਤੋਂ ਖ਼ਬਰ

ਨਵਜੋਤ ਸਿੱਧੂ ਬਣ ਸਕਦੇ ਨੇ ਨਵੇਂ ਮੁਖ ਮੰਤਰੀ, ਸੂਤਰਾਂ ਦੇ ਹਵਾਲੇ ਤੋਂ ਖ਼ਬਰ

Posted by JagBani on Saturday, September 18, 2021

ਸੂਤਰਾਂ ਮੁਤਾਬਕ ਕਾਂਗਰਸ ਦੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਪ੍ਰਤਾਪ ਬਾਜਵਾ ਦਾ ਨਾਂ ਸਭ ਤੋਂ ਉਪਰ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੂੰ ਨਵਾਂ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਮੀਟਿੰਗ ’ਚ ਹਾਜ਼ਰ ਵਿਧਾਇਕਾਂ ਨੇ ਨਵਜੋਤ ਸਿੰਘ ਸਿੱਧੂ ਦੇ ਨਾਂ ਉੱਤੇ ਵੀ ਮੋਹਰ ਲਾਈ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ 2017 ’ਚ ਕਾਂਗਰਸ ’ਚ ਸ਼ਾਮਲ ਹੋਏ ਸਨ। ਸੂਤਰਾਂ ਮੁਤਾਬਕ ਇਨ੍ਹਾਂ ਆਗੂਆਂ ’ਚੋਂ ਕਿਸੇ ਇਕ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਜਾ ਸਕਦਾ ਹੈ।


Manoj

Content Editor

Related News