ਨਵਜੋਤ ਸਿੱਧੂ ਦੀ ਧੀ ਰਾਬੀਆ ਸਿੱਧੂ ਸਿਆਸਤ ’ਚ ਪੈਰ ਰੱਖਣ ਲਈ ਤਿਆਰ! ਚਰਚਾਵਾਂ ਜ਼ੋਰਾਂ-ਸ਼ੋਰਾਂ ’ਤੇ
Thursday, May 27, 2021 - 07:04 PM (IST)
ਅੰਮ੍ਰਿਤਸਰ (ਬਿਊਰੋ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੇ ਕਿਸੇ ਨਾ ਕਿਸੇ ਵਿਵਾਦ ਕਾਰਨ ਚਰਚਾ ਦਾ ਵਿਸ਼ਾ ਬਣੇ ਹੀ ਰਹਿੰਦੇ ਹਨ। ਅੱਜ ਕੱਲ ਨਵਜੋਤ ਸਿੱਧੂ ਕੈਪਟਨ ਅਮਰਿੰਦਰ ਸਿੰਘ ’ਤੇ ਵਾਰ-ਵਾਰ ਟਵੀਟ ਕਰ ਜੰਗ ਛੇੜ ਚੁੱਕੇ ਹਨ। ਸਿਆਸਤ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਸਭ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਇਸ ’ਚ ਪੈਰ ਰੱਖਿਆ ਫਿਰ ਉਨ੍ਹਾਂ ਦੀ ਪਤਨੀ ਨੇ ਵੀ ਸਿਆਸਤ ‘ਚ ਪੈਰ ਧਰਿਆ। ਇਨ੍ਹਾਂ ਤੋਂ ਬਾਅਦ ਹੁਣ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਦੇ ਸਿਆਸੀ ਪਿੱਚ ‘ਚ ਪੈਰ ਧਰਨ ਦੀਆਂ ਚਰਚਾਵਾਂ ਜ਼ੋਰਾਂ ‘ਤੇ ਚੱਲ ਰਹੀਆਂ ਹਨ।
ਪੜ੍ਹੋ ਇਹ ਵੀ ਖਬਰ - Breaking: ਤਰਨਤਾਰਨ ’ਚ ਗੈਂਗਵਾਰ, 2 ਨੌਜਵਾਨਾਂ ਨੂੰ ਗੋਲੀਆਂ ਨਾਲ ਭੁਨ੍ਹਿਆ, ਇਕ ਹੋਰ ਦੀ ਹਾਲਤ ਗੰਭੀਰ (ਤਸਵੀਰਾਂ)
ਦੱਸ ਦੇਈਏ ਕਿ ਕਿਸਾਨ ਵਿਰੋਧੀ ਬਿੱਲਾਂ ਦੇ ਛੇ ਮਹੀਨੇ ਪੂਰੇ ਹੋਣ ’ਤੇ 26 ਮਈ ਨੂੰ ਕਿਸਾਨ ਯੂਨੀਅਨਾਂ ਵੱਲੋਂ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ਦਿਨ 25 ਮਈ ਨੂੰ ਨਵਜੋਤ ਸਿੰਘ ਸਿੱਧੂ ਤੇ ਡਾ. ਨਵਜੋਤ ਕੌਰ ਸਿੱਧੂ ਨੇ ਪਟਿਆਲਾ ਵਿਖੇ ਆਪਣੀ ਰਿਹਾਇਸ਼ ‘ਤੇ ਕਾਲਾ ਝੰਡਾ ਲਹਿਰਾਇਆ ਅਤੇ ਦੂਜੇ ਪਾਸੇ ਅੰਮ੍ਰਿਤਸਰ ਦੀ ਰਿਹਾਇਸ਼ ‘ਤੇ ਸਿੱਧੂ ਜੋੜੀ ਦੀ ਧੀ ਰਾਬੀਆ ਸਿੱਧੂ ਵੱਲੋਂ ਕਾਲਾ ਝੰਡਾ ਲਹਿਰਾਇਆ ਗਿਆ। ਝੰਡਾ ਲਹਿਰਾਉਣ ਤੋਂ ਬਾਅਦ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਦੇ ਸਿਆਸਤ ਵਿੱਚ ਪੈਰ ਧਰਨ ਦੀਆਂ ਚਰਚਾਵਾਂ ਜ਼ੋਰਾਂ ‘ਤੇ ਚੱਲ ਰਹੀਆਂ ਹਨ।
ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ
ਸਿੱਧੂ ਜੋੜੀ ਦੀ ਧੀ ਰਾਬੀਆ ਸਿੱਧੂ ਚੋਣ ਲੜਨ ਦੀ ਉਮਰ 'ਚ ਆ ਚੁੱਕੀ ਹੈ। 1995 'ਚ ਨਵੀਂ ਦਿੱਲੀ 'ਚ ਜਨਮੀ ਰਾਬੀਆ ਸਿੱਧੂ ਇਸ ਸਮੇਂ ਅਦਾਕਾਰੀ ਖੇਤਰ 'ਚ ਆਪਣੀ ਦਿਲਚਸਪੀ ਦਿਖਾ ਰਹੀ ਹੈ। ਰਾਬੀਆ ਸਿੱਧੂ ਦੀ ਬਾਇਓਗ੍ਰਾਫੀ 'ਚ ਉਨ੍ਹਾਂ ਨੇ ਅਦਾਕਾਰ ਇਰਫ਼ਾਨ ਖ਼ਾਨ ਤੇ ਅਦਾਕਾਰਾ ਤੱਬੂ ਪਸੰਦੀਦਾ ਦਰਸਾਇਆ ਹੈ। ਰਾਬੀਆ ਸਿੱਧੂ ਨੇ ਦਿੱਲੀ, ਪਟਿਆਲਾ, ਸਿੰਗਾਪੁਰ ਅਤੇ ਲੰਡਨ 'ਚ ਪੜ੍ਹਾਈ ਕੀਤੀ ਹੈ। ਲੰਡਨ ਤੋਂ ਪੜ੍ਹੀ ਮਾਸਟਰ ਆਫ ਫੈਸ਼ਨ ਡਿਜ਼ਾਈਨਿੰਗ ਰਾਬੀਆ ਸਿੱਧੂ ਨੂੰ ਗ੍ਰੀਨ ਕਰੀ ਤੇ ਚਾਵਲ ਪਸੰਦ ਹਨ। ਸੈਰ-ਸਪਾਟੇ ਲਈ ਲੰਡਨ, ਦੁਬਈ ਤੇ ਗੋਆ ਪਸੰਦੀਦਾ ਹਨ ਅਤੇ ਨੀਲਾ ਤੇ ਗੁਲਾਬੀ ਰੰਗ ਉਨ੍ਹਾਂ ਦੀ ਪਸੰਦ ਹੈ।
ਪੜ੍ਹੋ ਇਹ ਵੀ ਖ਼ਬਰ - ਗ੍ਰੰਥੀ ਦੀ ਘਿਨੌਣੀ ਕਰਤੂਤ, ਬੱਚੀ ਨਾਲ ਕਰ ਰਿਹਾ ਸੀ ਅਸ਼ਲੀਲ ਹਰਕਤਾਂ, ਖੰਭੇ ਨਾਲ ਬੰਨ ਚਾੜ੍ਹਿਆ ਕੁਟਾਪਾ (ਵੀਡੀਓ)
ਨਵਜੋਤ ਸਿੰਘ ਸਿੱਧੂ ਦੀ ਸਾਦਗੀ, ਵਿਚਾਰ ਅਤੇ ਸ਼ਾਇਰੀ ਦਾ ਅੰਦਾਜ਼ ਲੋਕਾਂ 'ਚ ਉਨ੍ਹਾਂ ਨੂੰ ਲੋਕਪ੍ਰਿਯ ਬਣਾਉਣ ਦਾ ਅਹਿਮ ਕਾਰਨ ਹੈ ਅਤੇ ਹੁਣ ਉਨ੍ਹਾਂ ਦੀ ਬੇਟੀ ਰਾਬੀਆ ਸੋਸ਼ਲ ਮੀਡੀਆ ਅਤੇ ਇੰਟਰਨੈੱਟ 'ਤੇ ਕਾਫ਼ੀ ਛਾਈ ਹੋਈ ਹੈ।
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਤਿੰਨ ਵਾਰ ਪਾਰਲੀਮੈਂਟ ਮੈਂਬਰ ਬਣ ਚੁੱਕੇ ਹਨ ਅਤੇ ਇਸ ਸਮੇਂ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਵਿਧਾਇਕ ਵਜੋਂ ਸਿਆਸਤ ‘ਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਨਵਜੋਤ ਸਿੱਧੂ ਨੂੰ ਪੰਜਾਬ ਸਰਕਾਰ ‘ਚ ਕੁਝ ਸਮਾਂ ਹੀ ਕੈਬਨਿਟ ਮੰਤਰੀ ਬਣਾਇਆ ਗਿਆ, ਕਿਉਂਕਿ ਕੈਪਟਨ ਅੰਦਰ ਸਿੰਘ ਵਲੋਂ ਜਦੋਂ ਸਾਰੇ ਕੈਬਨਿਟ ਮੰਤਰੀਆਂ ਦੇ ਮਹਿਕਮੇ ਬਦਲ ਦਿੱਤੇ ਸਨ ਤਾਂ ਇਨ੍ਹਾਂ ਨੇ ਹੋਰ ਕੋਈ ਮਹਿਕਮਾ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਕਈ ਵਾਰ ਨਵਜੋਨ ਨੂੰ ਪੰਜਾਬ ਕੈਬਨਿਟ ‘ਚ ਸ਼ਾਮਲ ਕਰਨ ਲਈ ਪੇਸ਼ਕਸ਼ ਦਿੱਤੀਆਂ ਗਈਆਂ ਪਰ ਉਹ ਆਪਣੀ ਮੰਗ ‘ਤੇ ਅੜੇ ਰਹੇ।
ਪੜ੍ਹੋ ਇਹ ਵੀ ਖਬਰ - ਸ਼੍ਰੀਨਗਰ ਵਿਖੇ ਟਰੱਕ ਹਾਦਸੇ ’ਚ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਭੁੰਬਾ ਮਾਰ ਰੋਇਆ ਪਰਿਵਾਰ