''ਜੋ ਨਹੀਂ ਮਿਲਾ ਉਸੇ ਦਫ਼ਾ ਕੀਜੀਏ...'', ਸ਼ਾਇਰਾਨਾ ਅੰਦਾਜ਼ ''ਚ ਨਵਜੋਤ ਸਿੱਧੂ ਨੇ ਦਿਖਾਈ ਨਾਰਾਜ਼ਗੀ (ਵੀਡੀਓ)

Saturday, Jan 24, 2026 - 01:27 PM (IST)

''ਜੋ ਨਹੀਂ ਮਿਲਾ ਉਸੇ ਦਫ਼ਾ ਕੀਜੀਏ...'', ਸ਼ਾਇਰਾਨਾ ਅੰਦਾਜ਼ ''ਚ ਨਵਜੋਤ ਸਿੱਧੂ ਨੇ ਦਿਖਾਈ ਨਾਰਾਜ਼ਗੀ (ਵੀਡੀਓ)

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਇਕ ਵਾਰ ਫਿਰ ਸਰਗਰਮ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਹਾਲ ਹੀ 'ਚ ਸ਼ਾਇਰਾਨਾ ਅੰਦਾਜ਼ 'ਚ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕਰਦਿਆਂ ਕਿਹਾ, 'ਜ਼ਿੰਦਗੀ ਸੇ ਥੋੜ੍ਹੀ ਵਫ਼ਾ ਕੀਜੀਏ, ਜੋ ਨਹੀਂ ਮਿਲਾ, ਉਸੇ ਦਫ਼ਾ ਕੀਜੀਏ...' ਇਸ ਵੀਡੀਓ 'ਚ ਨਵਜੋਤ ਸਿੱਧੂ ਇਕੱਲੇ ਬੈਠ ਕੇ ਚਾਹ ਪੀਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਦੇਖ ਕੇ ਮੰਨਿਆ ਜਾ ਰਿਹਾ ਹੈ ਕਿ ਸ਼ਾਇਰਾਨਾ ਅੰਦਾਜ਼ 'ਚ ਨਵਜੋਤ ਸਿੱਧੂ ਰਾਹੁਲ ਗਾਂਧੀ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕਰ ਰਹੇ ਹਨ ਕਿਉਂਕਿ ਰਾਹੁਲ ਗਾਂਧੀ ਵਲੋਂ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਵੀਰਵਾਰ ਨੂੰ ਕੀਤੀ ਗਈ ਮੀਟਿੰਗ 'ਚ ਨਵਜੋਤ ਸਿੱਧੂ ਨੂੰ ਸੱਦਾ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ MBA ਵਿਦਿਆਰਥੀ ਦਾ ਗੋਲੀ ਮਾਰ ਕੇ ਕਤਲ, ਜਿਗਰੀ ਯਾਰ ਨੇ ਹੀ ਕਮਾਇਆ ਦਗ਼ਾ

ਤੁਹਾਨੂੰ ਦੱਸ ਦੇਈਏ ਕਿ ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਾ ਵੜਿੰਗ ਅਤੇ ਚਰਨਜੀਤ ਚੰਨੀ ਵਿਚਾਲੇ ਦਲਿਤ ਮਾਮਲੇ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਵੀਰਵਾਰ ਨੂੰ ਦਿੱਲੀ 'ਚ ਰਾਹੁਲ ਗਾਂਧੀ ਵਲੋਂ ਪੰਜਾਬ ਕਾਂਗਰਸ ਦੇ ਆਗੂਆਂ ਦੀ ਐਮਰਜੈਂਸੀ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ 'ਚ ਨਵਜੋਤ ਸਿੱਧੂ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ। ਇਸ ਤੋਂ ਬਾਅਦ ਨਵਜੋਤ ਸਿੱਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਉਕਤ ਵੀਡੀਓ ਸਾਂਝੀ ਕੀਤੀ ਅਤੇ ਕਾਂਗਰਸ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।

ਇਹ ਵੀ ਪੜ੍ਹੋ : ਜਨਮਦਿਨ ਦੀ ਪਾਰਟੀ ਦੌਰਾਨ ਦੋਸਤਾਂ 'ਚ ਚੱਲੇ ਚਾਕੂ, ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਕਾਂਗਰਸ ਹਾਈਕਮਾਨ ਤੋਂ ਮੰਗਿਆ ਸੀ ਸਮਾਂ
ਦੱਸਣਯੋਗ ਹੈ ਕਿ ਬੀਤੇ ਦਿਨੀਂ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵਲੋਂ ਬਿਆਨ ਦਿੱਤਾ ਗਿਆ ਸੀ ਕਿ ਕਾਂਗਰਸ 'ਚ ਸੀ. ਐੱਮ. ਦਾ ਚਿਹਰਾ ਬਣਨ ਲਈ 500 ਕਰੋੜ ਰੁਪਏ ਦੀ ਪੇਟੀ ਚਾਹੀਦੀ ਹੈ। ਇਸ ਤੋਂ ਬਾਅਦ ਨਵਜੋਤ ਸਿੱਧੂ ਵਲੋਂ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਸੀ। ਨਵਜੋਤ ਸਿੱਧੂ ਗਾਂਧੀ ਪਰਿਵਾਰ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਅਜਿਹੇ 'ਚ ਰਾਹੁਲ ਗਾਂਧੀ ਵਲੋਂ ਮੀਟਿੰਗ 'ਚ ਨਾ ਸੱਦੇ ਜਾਣ ਕਾਰਨ ਲੱਗਦਾ ਹੈ ਕਿ ਨਵਜੋਤ ਸਿੱਧੂ ਆਪਣੇ ਸ਼ਾਇਰਾਨਾ ਅੰਦਾਜ਼ 'ਚ ਕਾਂਗਰਸ ਨਾਲ ਹੀ ਨਾਰਾਜ਼ਗੀ ਪ੍ਰਗਟ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News