ਨਵਜੋਤ ਸਿੱਧੂ ਵਲੋਂ ਹਰਭਜਨ ਸਿੰਘ ਨਾਲ ਮੁਲਾਕਾਤ, ਕਿਹਾ ‘ਸੰਭਾਵਨਾਵਾਂ ਨਾਲ ਭਰੀ ਤਸਵੀਰ’

12/15/2021 7:31:51 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕ੍ਰਿਕਟਰ ਹਰਭਜਨ ਸਿੰਘ ਨਾਲ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ ਹੈ। ਸੋਸ਼ਲ ਮੀਡੀਆ ’ਤੇ ਇਸ ਮਿਲਣੀ ਦੀ ਤਸਵੀਰ ਸਾਂਝੀ ਕਰਦਿਆਂ ਸਿੱਧੂ ਨੇ ਲਿਖਿਆ ਹੈ ਕਿ ‘ਸੰਭਾਵਨਾਵਾਂ ਨਾਲ ਭਰੀ ਤਸਵੀਰ, ਸ਼ਾਈਨਿੰਗ ਸਟਾਰ ਹਰਭਜਨ ਸਿੰਘ ਦੇ ਨਾਲ।’ ਫਿਲਹਾਲ ਇਹ ਸੰਭਾਵਨਾਵਾਂ ਕਿਹੜੀਆਂ ਹਨ, ਇਸ ਦਾ ਪਤਾ ਆਉਣ ਵਾਲੇ ਦਿਨਾਂ ਵਿਚ ਲੱਗੇਗਾ ਪਰ ਇਸ ਮੁਲਾਕਾਤ ਤੋਂ ਬਾਅਦ ਹਰਭਜਨ ਸਿੰਘ ਦੇ ਕਾਂਗਰਸ ਵਿਚ ਸ਼ਾਮਲ ਹੋਣ ਦੀ ਚਰਚਾਵਾਂ ਜ਼ਰੂਰ ਛਿੜ ਗਈਆਂ ਹਨ। ਨਵਜੋਤ ਸਿੱਧੂ ਅਤੇ ਹਰਭਜਨ ਸਿੰਘ ਦੋਵੇਂ ਸਾਬਕਾ ਕ੍ਰਿਕਟਰ ਰਹੇ ਹਨ ਅਤੇ ਇਹ ਮੁਲਾਕਾਤ ਵੀ ਉਸ ਸਮੇਂ ਹੋਈ ਹੈ ਜਦੋਂ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਭੱਖਿਆ ਹੋਇਆ ਹੈ ਅਤੇ ਸਾਰੀਆਂ ਪਾਰਟੀਆਂ ਮਸ਼ਹੂਰ ਹਸਤੀਆਂ ਨੂੰ ਆਪਣੇ ਨਾਲ ਜੋੜਨ ਵਿਚ ਲੱਗੀਆਂ ਹੋਈਆਂ ਹਨ।

ਇਹ ਵੀ ਪੜ੍ਹੋ : ਪੁਲਸ ਨੇ ਚੁੱਪ ਚਪੀਤੇ ਕਈ ਅਕਾਲੀ ਆਗੂਆਂ ਖ਼ਿਲਾਫ਼ ਅਦਾਲਤਾਂ ’ਚ ਪੇਸ਼ ਕੀਤੇ ਚਲਾਨ, ਸੁਖਬੀਰ ਸਣੇ ਕਈ ਬਣੇ ਮੁਲਜ਼ਮ

PunjabKesari

ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਹਰਭਜਨ ਸਿੰਘ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦੀ ਅਫਵਾਹ ਵੀ ਤੇਜ਼ੀ ਨਾਲ ਫੈਲੀ ਸੀ। ਇਸ ’ਤੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਹਰਭਜਨ ਨੇ ਫਰਜ਼ੀ ਦੱਸਿਆ ਸੀ। ਹਰਭਜਨ ਨੇ ਟਵੀਟ ਕਰਕੇ ਆਖਿਆ ਸੀ ਕਿ ਫਿਲਹਾਲ ਇਹ ਖ਼ਬਰਾਂ ਫਰਜ਼ੀ ਹਨ। ਇਸ ਸਭ ਦਰਮਿਆਨ ਹੁਣ ਜਦੋਂ ਨਵਜੋਤ ਸਿੱਧੂ ਅਤੇ ਹਰਭਜਨ ਵਿਚਾਲੇ ਮੁਲਾਕਾਤ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਤਾਂ ਇਸ ਮੁਲਾਕਾਤ ਨੇ ਨਵੀਂ ਚਰਚਾ ਜ਼ਰੂਰ ਛੇੜ ਦਿੱਤੀ ਹੈ।

ਇਹ ਵੀ ਪੜ੍ਹੋ : ਸਿਆਸਤ ’ਚ ਜਾਣ ਦੀਆਂ ਚਰਚਾਵਾਂ ਦਰਮਿਆਨ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News