ਪੰਜਾਬ 'ਤੇ ਕਾਂਗਰਸ ਹਾਈ ਕਮਾਨ ਦੀ ਤਿੱਖੀ ਨਜ਼ਰ, ਸਿੱਧੂ ਤੋਂ ਬਾਅਦ ਹੁਣ ਬਾਜਵਾ ਵੱਲ ਤੁਰੇ ਰਾਵਤ
Friday, Oct 23, 2020 - 06:39 PM (IST)
ਚੰਡੀਗੜ੍ਹ : ਪਿਛਲੇ ਲਗਭਗ ਡੇਢ ਸਾਲ ਤੋਂ ਸੂਬਾ ਕਾਂਗਰਸ ਤੋਂ ਰੁੱਸੀ ਬੈਠੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੂੰ ਪਾਰਟੀ ਦੇ ਪਲੇਟਫਾਰਮ 'ਤੇ ਲਿਆਉਣ ਵਿਚ ਸਫ਼ਲ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਹਰੀਸ਼ ਰਾਵਤ ਦਾ ਧਿਆਨ ਹੁਣ ਪ੍ਰਤਾਪ ਸਿੰਘ ਬਾਜਵਾ ਵੱਲ ਕੇਂਦਰਿਤ ਹੋ ਗਿਆ ਹੈ। ਜਿਸ ਦੇ ਚੱਲਦੇ ਰਾਵਤ ਵਲੋਂ ਬਾਜਵਾ ਨਾਲ ਦੁਪਹਿਰ ਦੇ ਖਾਣੇ 'ਤੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਦੋਵਾਂ ਲੀਡਰਾਂ ਵਿਚਾਲੇ ਕਈ ਮੁੱਦਿਆਂ 'ਤੇ ਚਰਚਾ ਹੋਈ।
ਇਹ ਵੀ ਪੜ੍ਹੋ : ਦੀਵਾਲੀ ਨੇੜੇ ਵੱਡਾ ਧਮਾਕਾ ਕਰ ਸਕਦੇ ਹਨ ਰਣਜੀਤ ਸਿੰਘ ਬ੍ਰਹਮਪੁਰਾ
ਦਰਅਸਲ ਕਾਂਗਰਸ ਹਾਈਕਮਾਨ ਨੇ ਹਰੀਸ਼ ਰਾਵਤ ਨੂੰ ਪੰਜਾਬ ਕਾਂਗਰਸ ਵਿਚ ਸਭ ਕੁੱਝ ਠੀਕ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੋਈ ਹੈ। ਇਹੋ ਕਾਰਨ ਹੈ ਕਿ ਰਾਵਤ ਵਲੋਂ ਪੰਜਾਬ ਦੀ ਜ਼ਿੰਮੇਵਾਰੀ ਮਿਲਦਿਆਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਾਰਟੀ ਵਿਚਲੇ ਵਿਰੋਧੀਆਂ ਨਾਲ ਮੁਲਾਕਾਤ ਕੀਤੀ ਗਈ। ਇਨ੍ਹਾਂ ਮੁਲਾਕਾਤਾਂ ਦਾ ਨਤੀਜਾ ਸੀ ਕਿ ਪਿਛਲੇ ਡੇਢ ਸਾਲ ਤੋਂ ਪਾਰਟੀ ਦੇ ਹਰ ਪਲੇਟਫਾਰਮ 'ਚੋਂ ਗਾਇਬ ਨਵਜੋਤ ਸਿੱਧੂ ਨਾ ਸਿਰਫ ਪਾਰਟੀ ਦੀ ਮੁੱਖ ਧਾਰਾ ਵਿਚ ਨਜ਼ਰ ਆਏ ਸਗੋਂ ਉਨ੍ਹਾਂ ਵਿਧਾਨ ਸਭਾ ਵਿਚ ਮੁੱਖ ਮੰਤਰੀ ਦੀ ਖੁੱਲ੍ਹ ਕੇ ਤਾਰੀਫ ਵੀ ਕੀਤੀ। ਇਥੇ ਹੀ ਬਸ ਮੁੱਖ ਮੰਤਰੀ ਨੇ ਖੁੱਲ੍ਹ ਦਿਲੀ ਦਿਖਾਉਂਦਿਆਂ ਨਵਜੋਤ ਸਿੱਧੂ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਸਗੋਂ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ।
ਇਹ ਵੀ ਪੜ੍ਹੋ : ਭਾਜਪਾ 'ਤੇ ਭੜਕੇ ਕੈਪਟਨ ਅਮਰਿੰਦਰ ਸਿੰਘ, ਸੁਣਾਈਆਂ ਖਰੀਆਂ-ਖਰੀਆਂ
ਹਰੀਸ਼ ਰਾਵਤ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਦੋ ਘੰਟੇ ਤਕ ਚੱਲੀ ਮੀਟਿੰਗ ਦੌਰਾਨ ਕੀ ਵਿਚਾਰਾਂ ਹੋਈਆਂ ਇਹ ਫਿਲਹਾਲ ਪੱਕੇ ਤੌਰ 'ਤੇ ਪਤਾ ਨਹੀਂ ਲੱਗ ਸਕਿਆ ਹੈ ਪਰ ਸੂਤਰਾਂ ਮੁਤਾਬਕ ਦੋਵਾਂ ਲੀਡਰਾਂ ਵਿਚਾਲੇ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਗੱਲਬਾਤ ਜ਼ਰੂਰੀ ਹੋਈ ਹੈ।
ਇਹ ਵੀ ਪੜ੍ਹੋ : ਲੁਧਿਆਣਾ ਮੁਥੂਟ ਫਾਇਨਾਂਸ ਡਕੈਤੀ ਮਾਮਲੇ 'ਚ ਵੱਡਾ ਖ਼ੁਲਾਸਾ, ਭਾਜਪਾ ਨੇਤਾ ਦੇ ਕਤਲ ਨਾਲ ਜੁੜੇ ਤਾਰ
ਇਥੇ ਇਹ ਵੀ ਖ਼ਾਸ ਤੌਰ 'ਤੇ ਦੱਸਣਯੋਗ ਹੈ ਕਿ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਪ੍ਰਤਾਪ ਬਾਜਵਾ ਨੇ ਨਾ ਸਿਰਫ ਕੈਪਟਨ ਅਮਰਿੰਦਰ ਸਿੰਘ ਨਾਲ ਸਟੇਜ ਸਾਂਝੀ ਕੀਤੀ ਸੀ ਸਗੋਂ ਕੈਪਟਨ ਵਲੋਂ ਸੱਦੇ ਗਏ ਦੁਪਹਿਰ ਦੇ ਖਾਣੇ ਵਿਚ ਵੀ ਸ਼ਿਰਕਤ ਕੀਤੀ ਸੀ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਚੱਲਦੀ ਆ ਰਹੀ ਖਿੱਚੋ-ਤਾਣ ਹੁਣ ਹੌਲੀ-ਹੌਲੀ ਘੱਟਦੀ ਜਾ ਰਹੀ ਹੈ। ਪਾਰਟੀ ਹੁਣ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਲੀਡਰਾਂ ਵਿਚਾਲੇ ਵਿਵਾਦ ਖਤਮ ਕਰਕੇ ਪਾਰਟੀ ਵਿਚ ਸਭ ਠੀਕ ਕਰਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ 'ਚ ਸਮਰਥਨ ਕਰਨ ਤੋਂ ਬਾਅਦ ਕੈਪਟਨ ਦੇ ਖੇਤੀ ਬਿੱਲਾਂ 'ਤੇ 'ਆਪ' ਦਾ ਯੂ-ਟਰਨ