ਨਵਜੋਤ ਸਿੱਧੂ ਨੇ ਦਲਿਤ ਭਾਈਚਾਰੇ ਦੇ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

Friday, Jul 30, 2021 - 08:10 PM (IST)

ਨਵਜੋਤ ਸਿੱਧੂ ਨੇ ਦਲਿਤ ਭਾਈਚਾਰੇ ਦੇ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

ਚੰਡੀਗੜ੍ਹ (ਬਿਊਰੋ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਨੁਸੂਚਿਤ ਜਾਤੀ ਭਾਈਚਾਰੇ ਦੀ ਕਾਂਗਰਸ ਲੀਡਰਸ਼ਿਪ ਨਾਲ ਪੰਜਾਬ ਦੇ ਦਲਿਤ ਭਾਈਚਾਰੇ ਨੂੰ ਦਰਪੇਸ਼ ਮੁੱਦਿਆਂ ਬਾਰੇ ਦੋ ਘੰਟੇ ਲੰਮੀ ਗੱਲਬਾਤ ਕੀਤੀ। ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲਾਭ ਲਈ ਨੀਤੀਆਂ ਅਤੇ ਪ੍ਰੋਗਰਾਮਾਂ ’ਤੇ ਸਹਿਮਤੀ ਜਤਾਈ, ਜਦਕਿ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦਲਿਤ ਭਾਈਚਾਰੇ ਨੂੰ ਦਰਪੇਸ਼ ਹਰ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਹੋਣਾ ਚਾਹੀਦਾ ਹੈ।

PunjabKesari

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਅਤੇ ਸੂਬਾਈ ਲੀਡਰਸ਼ਿਪ ਨਾਲ ਪੰਜਾਬ ਦੇ ਦਲਿਤ ਭਾਈਚਾਰੇ ਲਈ ਪਾਰਟੀ ਦੇ ਨਜ਼ਰੀਏ ’ਤੇ ਹੋਰ ਵਿਚਾਰ-ਵਟਾਂਦਰੇ ਲਈ ਅਗਲੇ ਹਫਤੇ ਦੁਬਾਰਾ ਮਿਲਣ ਦਾ ਫ਼ੈਸਲਾ ਕੀਤਾ।

PunjabKesari


author

Manoj

Content Editor

Related News