ਨਵਜੋਤ ਸਿੱਧੂ ਨੇ ਕਾਂਗਰਸ ਦੀਆਂ ਮੋਹਰੀ ਸੰਸਥਾਵਾਂ ਤੇ 35 ਵਿਭਾਗਾਂ ਤੇ ਸੈੱਲਾਂ ਨਾਲ ਕੀਤੀਆਂ ਬੈਠਕਾਂ

Monday, Jul 26, 2021 - 08:02 PM (IST)

ਨਵਜੋਤ ਸਿੱਧੂ ਨੇ ਕਾਂਗਰਸ ਦੀਆਂ ਮੋਹਰੀ ਸੰਸਥਾਵਾਂ ਤੇ 35 ਵਿਭਾਗਾਂ ਤੇ ਸੈੱਲਾਂ ਨਾਲ ਕੀਤੀਆਂ ਬੈਠਕਾਂ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸਿੱਧੂ ਨੇ ਅੱਜ ਇਸੇ ਅਧੀਨ ਪੰਜਾਬ ਕਾਂਗਰਸ ਦੀਆਂ ਸਾਰੀਆਂ ਮੋਹਰੀ ਸੰਸਥਾਵਾਂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਰੇ 35 ਵਿਭਾਗਾਂ ਤੇ ਸੈੱਲਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਭਵਨ ਦੇ ਦਫਤਰੀ ਸਟਾਫ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਨਵਜੋਤ ਸਿੱਧੂ ਨੇ ਵਰਕਰਾਂ ਤੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਸੰਜੇ ਤਲਵਾੜ ਦੇ ਮਾਤਾ ਜੀ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ

PunjabKesari

ਇਸ ਮੌਕੇ ਨਵਜੋਤ ਸਿੱਧੂ ਨੇ ਸਾਰੀਆਂ ਮੋਹਰੀ ਸੰਸਥਾਵਾਂ ਤੇ 35 ਵਿਭਾਗਾਂ ਤੇ ਸੈੱਲਾਂ ਦੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਆਰੰਭਣੀਆਂ ਸ਼ੁਰੂ ਕਰ ਦੇਣ ਤਾਂ ਜੋ ਚੋਣਾਂ ’ਚ ਵਧੀਆ ਨਤੀਜੇ ਲਿਆਂਦੇ ਜਾ ਸਕਣ।


author

Manoj

Content Editor

Related News