ਘਰ ਵਿਚ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਨਵਜੋਤ ਸਿੱਧੂ ਨੇ ਚੁੱਕਿਆ ਇਹ ਕਦਮ
Wednesday, Apr 19, 2023 - 06:29 PM (IST)
ਪਟਿਆਲਾ (ਜ. ਬ.) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਸਥਿਤ ਘਰ ਵਿਚ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਹੁਣ ਸੀ. ਸੀ. ਟੀ. ਵੀ. ਕੈਮਰੇ ਲਗਵਾ ਲਏ ਗਏ ਹਨ। ਮੰਗਲਵਾਰ ਨੂੰ ਫਿਰ ਤੋਂ ਜਦੋਂ ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਇਲਾਕੇ ’ਚ ਸਰਚ ਕੀਤੀ ਤਾਂ ਉਨ੍ਹਾਂ ਨੂੰ ਕੋਈ ਸੁਰਾਗ ਨਾ ਮਿਲਿਆ। ਪੁਲਸ ਨੇ ਇਸ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਅਧਿਆਪਕਾਂ ਲਈ ਜਾਰੀ ਕੀਤਾ ਨਵਾਂ ਫ਼ਰਮਾਨ
ਦੱਸਣਯੋਗ ਹੈ ਕਿ ਐਤਵਾਰ ਦੀ ਸ਼ਾਮ ਨੂੰ ਨਵਜੋਤ ਸਿੰਘ ਸਿੱਧੂ ਦੇ ਘਰ ਇਕ ਸ਼ੱਕੀ ਵਿਅਕਤੀ ਦੇਖਿਆ ਗਿਆ ਸੀ, ਜੋ ਕਿ ਡਰਾਇੰਗ ਰੂਮ ’ਚ ਵਿੰਡੋ ਰਾਹੀਂ ਝਾਤੀ ਮਾਰ ਰਿਹਾ ਸੀ। ਜਦੋਂ ਸਿੱਧੂ ਦੇ ਕੁੱਕ ਨੇ ਆ ਕੇ ਉਸ ਨੂੰ ਪੁੱਛਿਆ ਤਾਂ ਉਹ ਕੋਠੀ ਦੀ ਛੱਤ ’ਤੇ ਚੜ੍ਹ ਕੇ ਛਾਲ ਮਾਰ ਕੇ ਫਰਾਰ ਹੋ ਗਿਆ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਇਸ ਦੀ ਜਾਣਕਾਰੀ ਆਪਣੇ ਟਵਿੱਟਰ ’ਤੇ ਦਿੱਤੀ। ਪੁਲਸ ਨੇ ਹਰਕਤ ’ਚ ਆ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਪਰ ਅਜੇ ਤੱਕ ਇਸ ਮਾਮਲੇ ’ਚ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਕੀਤੀ ਭਵਿੱਖਬਾਣੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।