ਕਾਂਗਰਸ ਦੇ ਕਲੇਸ਼ ਵਿਚਾਲੇ ਫੂਲਕਾ ਨੇ ਲਿਖੀ ਨਵਜੋਤ ਸਿੱਧੂ ਨੂੰ ਚਿੱਠੀ, ਕੀਤੀ ਇਹ ਵੱਡੀ ਮੰਗ

Sunday, Jun 13, 2021 - 10:09 PM (IST)

ਚੰਡੀਗੜ੍ਹ : ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐੱਚ. ਐੱਸ. ਫੂਲਕਾ ਨੇ ਇਕ ਵਾਰ ਫਿਰ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਵੰਗਾਰਿਆ ਹੈ।  ਫੂਲਕਾ ਨੇ ਚਿੱਠੀ ਲਿਖ ਮੰਗ ਕੀਤੀ ਕਿ ਉਹ ਆਪਣੇ ਕਾਰਜਕਾਲ ਦੌਰਾਨ ਤਿਆਰ ਕੀਤੀ ਰੇਤ ਮਾਫ਼ੀਆ ਦੀ ਰਿਪੋਰਟ ਨੂੰ ਜਨਤਕ ਕਰਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਜਦੋਂ ਹਰ ਤਰ੍ਹਾਂ ਦੇ ਮਾਫ਼ੀਆ ਖ਼ਿਲਾਫ਼ ਤਿਆਰ ਕੀਤੀਆਂ ਰਿਪੋਰਟਾਂ ਜਨਤਕ ਕੀਤੀਆਂ ਜਾਣ ਤਾਂ ਕਿ ਲੋਕਾਂ ਨੂੰ ਪਤਾ ਲੱਗ ਸਕੇ ਕਿ ਆਖ਼ਿਰ ਸੂਬੇ ਵਿਚ ਕਿਸ ਦਾ ਰਾਜ ਹੈ।

ਇਹ ਵੀ ਪੜ੍ਹੋ : ਅਕਾਲੀ-ਬਸਪਾ ਗਠਜੋੜ ਦੌਰਾਨ ਵੱਡੀ ਖ਼ਬਰ, ਇਨ੍ਹਾਂ 20 ਸੀਟਾਂ ’ਤੇ ਚੋਣ ਲੜੇਗੀ ਬਹੁਜਨ ਸਮਾਜ ਪਾਰਟੀ

ਫੂਲਕਾ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ 2017 ਵਿਚ ਸਿੱਧੂ ਨੇ ਰੇਤ ਮਾਫੀਆ ’ਤੇ ਕਾਬੂ ਪਾਉਣ ਲਈ ਕਾਰਪੋਰੇਸ਼ਨ ਬਣਾਉਣ ਦਾ ਸੁਝਾਅ ਦਿੱਤਾ ਸੀ। ਸਿੱਧੂ ਨੇ ਇਕ ਰਿਪੋਰਟ ਬਣਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਸੀ ਪਰ ਅਫਸੋਸ ਕਿ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਵਾਲਾ ਹੈ ਪਰ ਉਸ ਰਿਪੋਰਟ ਉੱਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਆਖਿਆ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਰੇਤ ਮਾਫੀਆ ਖ਼ਤਮ ਕਰਨ ਦਾ ਵਾਅਦਾ ਤਾਂ ਕੀਤਾ ਸੀ ਪਰ ਅਫਸੋਸ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਰੇਤ ਮਾਫੀਆ ਹੋਰ ਵਧਿਆ-ਫੁੱਲਿਆ ਹੈ।

ਇਹ ਵੀ ਪੜ੍ਹੋ : ਗਠਜੋੜ ਤਕ ਸੀਮਤ ਨਹੀਂ ਸ਼੍ਰੋਮਣੀ ਅਕਾਲੀ ਦਲ, ਸੱਤਾ ਪ੍ਰਾਪਤੀ ਲਈ ਮਹਾਗਠਜੋੜ ਦਾ ਲੱਭਿਆ ਜਾ ਰਿਹੈ ਫਾਰਮੂਲਾ

ਉਨ੍ਹਾਂ ਕਿਹਾ ਕਿਰੇਤ ਮਾਫੀਆ ਰੋਕਣ ਲਈ ਸਰਕਾਰੀ ਕਾਰਪੋਰੇਸ਼ਨ ਬਣਾਉਣਾ ਬੇਹੱਦ ਜ਼ਰੂਰੀ ਹੈ ਅਤੇ ਅੱਗੋਂ ਪ੍ਰਾਈਵੇਟ ਪਾਰਟੀਆਂ ਨੂੰ ਰੇਤੇ ਦੀ ਮਾਈਨਿੰਗ ਦੀ ਇਜਾਜ਼ਤ ਦੇਣ ਦੀ ਬਜਾਏ, ਸਿਰਫ ਇਹ ਸਰਕਾਰੀ ਕਾਰਪੋਰੇਸ਼ਨ ਹੀ ਰੇਤ ਦੀ ਖਣਨ ਕਰੇ। ਉਨ੍ਹਾਂ ਆਖਿਆ ਕਿ ਸਰਕਾਰ ਦੇ ਸਿਰਫ 6 ਮਹੀਨੇ ਬਾਕੀ ਹਨ, ਲਿਹਾਜ਼ਾ ਸਰਕਾਰ ਨੂੰ ਪਿਛਲੀਆਂ ਚੋਣਾਂ ਵਿਚ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਕਾਰਪੋਰੇਸ਼ਨ ਬਣਾਇਆ ਜਾਵੇ। ਫੂਲਕਾ ਨੇ ਸਿੱਧੂ ਨੂੰ ਆਖਿਆ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਕੋਲੋਂ ਬਹੁਤ ਉਮੀਦਾਂ ਹਨ। ਫੂਲਕਾ ਨੇ ਨਵਜੋਤ ਸਿੱਧੂ ਦੀ ਤੇਲੰਗਾਨਾ ਦੀ ਫੇਰੀ ਦਾ ਵੀ ਹਵਾਲਾ ਦਿੱਤਾ ਹੈ। ਫੂਲਕਾ ਨੇ ਆਖਿਆ ਕਿ ਕਾਰਪੋਰੇਸ਼ਨ ਦੇ ਕੰਮ ਦੀ ਸਮੀਖਿਆ ਲਈ ਤੁਸੀਂ ਕਈ ਸੂਬਿਆਂ ਦਾ ਦੌਰਾ ਵੀ ਕੀਤਾ ਸੀ ਅਤੇ ਤੁਹਾਡੀ ਤੇਲੰਗਾਨਾ ਫੇਰੀ ਨੂੰ ਮੀਡੀਆ ਨਾ ਕਾਫੀ ਕਵਰ ਕੀਤਾ ਸੀ, ਲਿਹਾਜ਼ਾ ਤੁਹਾਡੇ ਵਲੋਂ ਬਣਾਈ ਰਿਪੋਰਟ ਨੂੰ ਹੁਣ ਜਨਤਕ ਕਰਨ ਦਾ ਸਮਾਂ ਆ ਗਿਆ ਹੈ।

ਇਹ ਵੀ ਪੜ੍ਹੋ : ਜੈਪਾਲ ਭੁੱਲਰ ਦੇ ਐਨਕਾਊਂਟਰ ਤੋਂ ਤਿੰਨ ਬਾਅਦ ਸਾਹਮਣੇ ਆਇਆ ਇਕ ਹੋਰ ਮਾਮਲਾ, ਖੁੱਲ੍ਹਿਆ ਭੇਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


Gurminder Singh

Content Editor

Related News