ਨਵਜੋਤ ਸਿੱਧੂ ਜੇਲ੍ਹ ’ਚ ਵੀ ਰਹੇ 60 ਰੁਪਏ ਦਿਹਾੜੀ ਦੇ ਹੱਕਦਾਰ
Tuesday, Apr 04, 2023 - 04:32 PM (IST)
ਚੰਡੀਗੜ੍ਹ (ਸ਼ਰਮਾ) : ਪੰਜਾਬ ਕਾਂਗਰਸ ਦੇ ਤੇਜ਼ ਤਰਾਰ ਨੇਤਾ ਅਤੇ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਸਜ਼ਾ ਪੂਰੀ ਕਰ ਕੇ ਰਿਹਾਅ ਹੋ ਚੁੱਕੇ ਹਨ। ਹਾਲਾਂਕਿ ਉਨ੍ਹਾਂ ਦੇ ਚੰਗੇ ਵਰਤਾਓ ਕਰਕੇ ਉਨ੍ਹਾਂ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਰਿਹਾਅ ਕਰ ਦਿੱਤਾ ਗਿਆ ਹੈ ਪਰ ਜੇਲ੍ਹ ਵਿਚ ਬਿਤਾਏ ਦਿਨਾਂ ਲਈ ਉਹ 60 ਰੁਪਏ ਪ੍ਰਤੀਦਿਨ ਦਾ ਮਿਹਨਤਾਨਾ ਲੈਣ ਦੇ ਹੱਕਦਾਰ ਹਨ।
ਇਹ ਵੀ ਪੜ੍ਹੋ : ਹੁਣ ਇੰਟਰਨੈੱਟ ਦੇ ਰਸਤੇ ਅੰਮ੍ਰਿਤਪਾਲ ਦੀ ਹੋ ਰਹੀ ਭਾਲ, ਸਾਹਮਣੇ ਆਈ ਇਹ ਗੱਲ
ਜਾਣਕਾਰੀ ਅਨੁਸਾਰ ਉਨ੍ਹਾਂ ਤੋਂ ਜੇਲ੍ਹ ਵਿਚ ਕਲਰਕ ਦਾ ਕੰਮ ਲਿਆ ਗਿਆ ਸੀ, ਜਿਸ ਨੂੰ ਕੁਸ਼ਲ ਕਾਮਗਾਰਾਂ ਦੀ ਸ਼੍ਰੇਣੀ ਵਿਚ ਰੱਖਿਆ ਗਿਆ ਹੈ। ਸਰਕਾਰੀ ਹੁਕਮਾਂ ਅਨੁਸਾਰ ਸਜ਼ਾਯਾਫ਼ਤਾ ਕੁਸ਼ਲ ਕਾਮਗਾਰ ਲਈ ਇਹ ਦੈਨਿਕ ਤਨਖ਼ਾਹ 30 ਮਾਰਚ, 2016 ਤੋਂ ਲਾਗੂ ਕੀਤੀ ਗਈ ਸੀ। ਇਸ ਤੋਂ ਪਹਿਲਾਂ 21 ਸਤੰਬਰ, 2012 ਤੋਂ 29 ਮਾਰਚ, 2016 ਤਕ ਇਹ ਰਾਸ਼ੀ 35 ਰੁਪਏ ਸੀ, ਜਦੋਂ ਕਿ ਇਸ ਤੋਂ ਪਹਿਲਾਂ ਇਹ ਸਿਰਫ਼ 12 ਰੁਪਏ ਸੀ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ, ਹੋ ਸਕਦੀ ਹੈ ਸੀ. ਬੀ. ਆਈ. ਜਾਂਚ
ਪ੍ਰਾਪਤ ਜਾਣਕਾਰੀ ਅਨੁਸਾਰ ਅਰਧ ਕੁਸ਼ਲ ਸਜ਼ਾਯਾਫ਼ਤਾ ਕਾਮਗਾਰ ਨੂੰ 50 ਰੁਪਏ ਅਤੇ ਗ਼ੈਰ-ਕੁਸ਼ਲ ਸਜ਼ਾਯਾਫ਼ਤਾ ਕਾਮਗਾਰ ਨੂੰ 40 ਰੁਪਏ ਰੋਜ਼ਾਨਾ ਤਨਖ਼ਾਹ ਦਿੱਤੀ ਜਾਂਦੀ ਹੈ, ਜਦੋਂਕਿ ਮਾਰਚ 2016 ਤਕ ਇਹ ਰਾਸ਼ੀ ਕ੍ਰਮਵਾਰ 30 ਰੁਪਏ ਅਤੇ 25 ਰੁਪਏ ਸੀ, ਜਦਕਿ ਇਸ ਤੋਂ ਪਹਿਲਾਂ ਕ੍ਰਮਵਾਰ ਸਿਰਫ਼ 10 ਰੁਪਏ ਅਤੇ 8 ਰੁਪਏ ਸੀ।
ਇਹ ਵੀ ਪੜ੍ਹੋ : ਇੰਸਟਾਗ੍ਰਾਮ 'ਤੇ ਅਸ਼ਲੀਲ ਤਸਵੀਰਾਂ ਪਾ ਕੇ ਸ਼ੁਰੂ ਹੁੰਦੀ ਸੀ ਗੰਦੀ ਖੇਡ, ਇੰਝ ਖੁੱਲ੍ਹਿਆ ਜਸਨੀਤ ਕੌਰ ਦਾ ਭੇਤ
ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ