ਕਿਸਾਨਾਂ ਦੇ ਹੱਕ ''ਚ ਗਰਜੇ ਨਵਜੋਤ ਸਿੱਧੂ, ਕਿਹਾ - ਸਾਡੇ ਜਿਉਂਦੇ ਜੀਅ ''ਕਾਲੇ ਕਾਨੂੰਨ'' ਲਾਗੂ ਨਹੀਂ ਹੋਣਗੇ
Tuesday, Nov 09, 2021 - 06:50 PM (IST)

ਡੇਰਾ ਬਾਬਾ ਨਾਨਕ (ਵਤਨ) - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਕਰਤਾਰਪੁਰ ਸਾਹਿਬ ਦੇ ਲਾਂਘਾ ਖੁੱਲ੍ਹਣ ਦੇ 2 ਸਾਲ ਮੁਕੰਮਲ ਹੋ ਜਾਣ ਮੌਕੇ ਡੇਰਾ ਬਾਬਾ ਨਾਨਕ ਦੇ ਨਾਲ ਲਗਦੀ ਭਾਰਤ ਪਾਕਿ ਕੌਮਾਂਤਰੀ ਸਰਹੱਦ ’ਤੇ ਬਣੇ ਆਰਜੀ ਦਰਸ਼ਨ ਸਥੱਲ ’ਤੇ ਪਹੁੰਚੇ। ਪਾਕਿਸਤਾਨ ਵਿਖੇ ਸਥਿਤ ਅਤੇ ਇਸ ਸਰਹੱਦ ਤੋਂ ਥੋੜੀ ਦੂਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦੂਰਬੀਨ ਰਾਹੀਂ ਦਰਸ਼ਨ ਦੀਦਾਰ ਕਰਦਿਆਂ ਨਵਜੋਤ ਸਿੱਧੂ ਨੇ ਕੋਰੋਨਾ ਕਾਲ ਦੌਰਾਨ ਅਪ੍ਰੈਲ 2020 ਤੋਂ ਬੰਦ ਪਏ ਕੋਰੀਡੋਰ ਨੂੰ ਮੁੜ ਤੋਂ ਖੋਲ੍ਹਣ ਲਈ ਅਰਦਾਸ ਕੀਤੀ ਤਾਂ ਜੋ ਸੰਗਤਾਂ ਆਪਣੇ ਤੋਂ ਵਿਛੜੇ ਗੁਰਧਾਮ ਦੇ ਮੁੜ ਤੋਂ ਦਰਸ਼ਨ ਦੀਦਾਰ ਕਰ ਸਕਣ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਦੀਵਾਲੀ ’ਤੇ ਘਰ ਆਏ ਨੌਜਵਾਨ ਨੂੰ ਨਸ਼ੇ ਦੀ ਓਵਰਡੋਜ਼ ਦੇ ਕੀਤੀ ਕੁੱਟਮਾਰ, ਫਿਰ ਉਤਾਰਿਆ ਮੌਤ ਦੇ ਘਾਟ
ਤੁਹਾਨੂੰ ਦੱਸ ਦਈਏ ਕਿ 9 ਨਵੰਬਰ 2019 ਨੂੰ ਭਾਰਤ ਦੇ ਪ੍ਰਧਾਨ ਨਰਿੰਦਰ ਮੋਦੀ ਵਲੋਂ ਰਸਮੀ ਤੌਰ ’ਤੇ ਕਰਤਾਰਪੁਰ ਕੋਰੀਡੋਰ ਨੂੰ ਖੋਲ੍ਹਿਆ ਗਿਆ ਸੀ, ਜਿਸ ਨੂੰ ਕੋਰੋਨਾ ਮਹਾਮਾਰੀ ਦੇ ਚਲਦਿਆਂ ਬੰਦ ਕਰ ਦਿੱਤਾ ਗਿਆ ਸੀ, ਜੋ ਅੱਜ ਤੱਕ ਬੰਦ ਹੈ। ਭਾਂਵੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਤੇ ਧਾਰਮਿਕ ਜਥੇਬੰਦੀਆਂ ਕੋਰੋਨਾ ਘਟਣ ਕਾਰਨ ਇਸ ਕੋਰੀਡੋਰ ਨੂੰ ਮੁੜ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਸਮੇਂ-ਸਮੇਂ ਸਿਰ ਅਪੀਲਾਂ ਕਰਦੀ ਆ ਰਹੀ ਹੈ ਪਰ ਕੇਂਦਰ ਸਰਕਾਰ ਨੇ ਅਜੇ ਤੱਕ ਇਸ ਕੋਰੀਡੋਰ ਨੂੰ ਖੋਲ੍ਹਣ ਲਈ ਕਿਸੇ ਤਰਾਂ ਦੀ ਕੋਈ ਦਿਲਚਸਪੀ ਨਹੀਂ ਵਿਖਾਈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਗੁੰਡਾਗਰਦੀ: ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਪੁੱਤ ਨੂੰ ਨਾਲ ਲੈ ਗਿਆ ਤਲਾਕਸ਼ੁਦਾ ਪਤੀ
ਦੂਸਰੇ ਪਾਸੇ ਇਸ ਕੋਰੀਡੋਰ ਨੂੰ ਖੋਲ੍ਹਣ ਲਈ ਰੱਖੀ ਆਨਲਾਈਨ ਅਤੇ ਪਾਸਪੋਰਟ ਦੀ ਸ਼ਰਤ ਕਾਰਨ ਵੀ ਇਹ ਕੋਰੀਡੋਰ ਖੁੱਲ੍ਹਣ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਵਾਂਝੀਆਂ ਰਹਿ ਜਾਂਦੀਆਂ ਸਨ। ਇਸ ਦੇ ਚਲਦਿਆਂ ਸੰਗਤਾਂ ਧੁੱਸੀ ਬੰਨ ’ਤੇ ਬਣੇ ਆਰਜੀ ਕਰਤਾਰਪੁਰ ਦਰਸ਼ਨ ਸਥੱਲ ਤੋਂ ਦੂਰਬੀਨ ਰਾਹੀਂ ਦੂਰੋਂ ਦਰਸ਼ਨ ਦੀਦਾਰ ਕਰਕੇ ਵਾਪਸ ਪਰਤ ਜਾਂਦੀਆਂ ਸਨ। ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੀ ਸਾਥੀਆਂ ਨਾਲ ਭਾਰਤ ਪਾਕਿ ਕੋਮਾਂਤਰੀ ਸਰਹੱਦ ’ਤੇ ਪਹੁੰਚ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਮਨ ਨੂੰ ਸ਼ਾਂਤੀ ਦੀ ਮਿਲੀ ਹੈ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)
ਉਨ੍ਹਾਂ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਸ ਸਥਾਨ ’ਤੇ ਖੇਤੀ ਸ਼ੁਰੂ ਕਰਕੇ ਕਿਰਤ ਦਾ ਸੁਨੇਹਾ ਦਿੱਤਾ ਸੀ ਪਰ ਅੱਜ ਕਿਸਾਨ ਕੇਂਦਰ ਦੇ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਆਪਣੀ ਹੋਂਦ ਬਚਾਉਣ ਦੀਆਂ ਕੋਸ਼ਿਸਾਂ ਕਰਦਿਆਂ ਅੱਜ ਕਿਸਾਨ ਸੜਕਾਂ ’ਤੇ ਹਨ ਅਤੇ 600 ਤੋਂ ਵੱਧ ਕਿਸਾਨ ਇਸ ਅੰਦੋਲਨ ਵਿਚ ਆਪਣਾ ਬਲੀਦਾਨ ਦੇ ਚੁੱਕੇ ਹਨ। ਉਨ੍ਹਾਂ ਦੀ ਇੱਜ਼ਤ ਦੀ ਬਹਾਲੀ ਹੋਣੀ ਚਾਹੀਦੀ ਹੈ। ਇਹ ਕਾਲੇ ਕਾਨੂੰਨ ਖ਼ਤਮ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਸਮਾਜਿਕ ਸੰਘਰਸ਼ ਆਰਥਿਕ ਸੰਘਰਸ਼ ਵਿਚ ਬਦਲਣਾ ਚਾਹੀਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਖੇਤੀ ਨੂੰ ਉਤਮ ਦਰਜਾ ਦੇ ਕੇ ਗਏ ਅਤੇ ਲੋਕਾਂ ਨੂੰ ਖੇਤੀਬਾੜੀ ਨਾਲ ਜੋੜ ਕੇ ਗਏ ਅਤੇ ਅੱਜ ਕਿਸਾਨ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲੜ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ’ਤੇ ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਰਸੋਈ ’ਚੋ ਮਿਲੀਆਂ ਲਾਸ਼ਾਂ
ਉਨ੍ਹਾਂ ਕਿਹਾ ਕਿ ਜਿਨਾਂ ਚਿਰ ਸਾਡੀਆਂ ਨਸਾਂ ਵਿਚ ਲਹੂ ਹੈ, ਉਨਾਂ ਚਿਰ ਇਹ ਕਾਨੂੰਨ ਲਾਗੂ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਅਸੀਂ ਵਿਧਾਨ ਸਭਾ ਵਿਚ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਖ਼ਤਮ ਕਰਨ ਜਾ ਰਹੇ ਹਾਂ ਅਤੇ ਸਾਡੇ ਜਿਉਂਦੇ ਜੀ ਇਹ ਕਾਨੂੰਨ ਲਾਗੂ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਵਾਹਿਗੁਰੂ ਕ੍ਰਿਪਾ ਕਰਨ ਅਤੇ ਇਨ੍ਹਾਂ ਕਾਨੂੰਨਾਂ ਦਾ ਸਮੇਂ ਸਿਰ ਹੱਲ ਨਿਕਲੇ ਅਤੇ ਅੰਨਦਾਤਾ ਦੀ ਇੱਜ਼ਤ ਦੀ ਬਹਾਲੀ ਹੋਵੇ।
ਪੜ੍ਹੋ ਇਹ ਵੀ ਖ਼ਬਰ - ਬਟਾਲਾ: ਦਾਜ ਨਾ ਮਿਲਣ ’ਤੇ ਕੁੜੀ ਦੀ ਕੀਤੀ ਕੁੱਟਮਾਰ, ਫਿਰ ਘਰ ਦੀ ਛੱਤ ਤੋਂ ਧੱਕਾ ਮਾਰ ਦਿੱਤੀ ਦਰਦਨਾਕ ਮੌਤ (ਤਸਵੀਰਾਂ)
ਨੋਟ - ਕਿਸਾਨਾਂ ਦੇ ਹੱਕ 'ਚ ਬੋਲਣ ਵਾਲੇ ਨਵਜੋਤ ਸਿੱਧੂ ਦੇ ਬਾਰੇ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਜਵਾਬ