ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ, ਕੀਤੀਆਂ ਇਹ ਮੰਗਾਂ
Sunday, Sep 12, 2021 - 10:13 PM (IST)
ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ’ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ’ਚ ਕਿਸਾਨ ਯੂਨੀਅਨਾਂ ’ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਕਾਂਗਰਸੀ ਵਿਧਾਇਕ ਦਾ ਵੱਡਾ ਬਿਆਨ, ਕਿਹਾ ਕੈਪਟਨ ਦੀ ਅਗਵਾਈ ’ਚ ਨਹੀਂ ਲੜਾਂਗਾ 2022 ਦੀਆਂ ਚੋਣਾਂ
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। 'ਫਰਦ', ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ’ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ’ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ "ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਐੱਸ. ਸੀ. ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ’ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ’ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।
ਇਹ ਵੀ ਪੜ੍ਹੋ : ਪਟਿਆਲਾ ’ਚ ਵੱਡੀ ਵਾਰਦਾਤ, ਸਕੇ ਭਰਾਵਾਂ ਨੇ ਭੈਣਾਂ ਨੂੰ ਮਾਰੀਆਂ ਗੋਲ਼ੀਆਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?