ਵੱਡੀ ਖ਼ਬਰ : ਪੰਜਾਬ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਕੈਪਟਨ ਨੂੰ ਮਿਲਣ ਪੁੱਜੇ ਨਵਜੋਤ ਸਿੱਧੂ

Tuesday, Jul 27, 2021 - 05:30 PM (IST)

ਵੱਡੀ ਖ਼ਬਰ : ਪੰਜਾਬ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਕੈਪਟਨ ਨੂੰ ਮਿਲਣ ਪੁੱਜੇ ਨਵਜੋਤ ਸਿੱਧੂ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਪਹਿਲੀ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਅਤੇ ਸਿੱਧੂ ਵਿਚਕਾਰ ਇਹ ਮੀਟਿੰਗ ਪੰਜਾਬ ਸਕੱਤਰੇਤ 'ਚ ਚੱਲ ਰਹੀ ਹੈ। ਇਸ ਮੌਕੇ ਸਿੱਧੂ ਨਾਲ ਨਵੇਂ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆ, ਸੁਖਵਿੰਦਰ ਸਿੰਘ ਡੈਨੀ ਅਤੇ ਪਵਨ ਗੋਇਲ ਸਮੇਤ ਕੁੱਝ ਮੰਤਰੀ ਵੀ ਮੌਜੂਦ ਹਨ।

ਇਹ ਵੀ ਪੜ੍ਹੋ : ਕਾਂਗਰਸੀ ਸਰਪੰਚਣੀ ਦਾ ਪਤੀ ਜਿਊਂਦਾ ਮਿਲਿਆ, ਨਹਿਰ 'ਚ ਛਾਲ ਮਾਰਨ ਦੀ ਵੀਡੀਓ ਹੋਈ ਸੀ ਵਾਇਰਲ

PunjabKesari

ਕੈਪਟਨ ਅਤੇ ਸਿੱਧੂ ਦੀ ਇਸ ਮੀਟਿੰਗ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਭਾਵੇਂ ਹੀ ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਮੌਜੂਦ ਰਹੇ ਸਨ ਪਰ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੈਪਟਨ ਅਤੇ ਸਿੱਧੂ ਦੇ ਦਿਲ ਨਹੀਂ ਮਿਲੇ।

ਇਹ ਵੀ ਪੜ੍ਹੋ : ਘਰੇਲੂ ਗੈਸ ਖ਼ਪਤਕਾਰਾਂ ਲਈ ਚੰਗੀ ਖ਼ਬਰ, 100 ਜ਼ਿਲ੍ਹਿਆਂ 'ਚ ਸ਼ੁਰੂ ਹੋਈ ਇਹ ਸੇਵਾ

PunjabKesari

ਹੁਣ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦੀ ਕੈਪਟਨ ਨਾਲ ਇਹ ਪਹਿਲੀ ਮੁਲਾਕਾਤ ਹੈ ਅਤੇ ਇਸ ਮੁਲਾਕਾਤ 'ਤੇ ਸਿਆਸੀ ਆਗੂਆਂ ਦੀ ਨਜ਼ਰਾਂ ਟਿਕੀਆਂ ਹੋਈਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News