ਨਵਜੋਤ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ
Friday, Apr 07, 2023 - 11:58 AM (IST)
ਨਵੀਂ ਦਿੱਲੀ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਟਵੀਟ ਲਿਖਿਆ ਕਿ ਮੱਲਿਕਾਰਜੁਨ ਖੜਗੇ 9 ਵਾਰ MLA ਬਣੇ, ਤਿੰਨ ਵਾਰ ਮੈਂਬਰ ਪਾਰਲੀਮੈਂਟ, ਪਛੜੇ ਲੋਕਾਂ ਲਈ ਚੈਂਪੀਅਨ ਅਤੇ ਸੱਚ ਦੀ ਆਵਾਜ਼ ਬਣੇ ਹਨ। ਇਸ ਦੇ ਨਾਲ ਉਨ੍ਹਾਂ ਕਿਹਾ ਕਿ 'ਭਰੋਸੇਯੋਗਤਾ ਦਾ ਨਾਮ ਮੱਲਿਕਾਰਜੁਨ ਖੜਗੇ'।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਸੰਭਾਵਿਤ ਖ਼ਤਰੇ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਹਿਦਾਇਤਾਂ ਜਾਰੀ
ਨਵਜੋਤ ਸਿੱਧੂ ਨੇ ਅੱਗੇ ਲਿਖਿਆ ਕਿ ਮਾਣਯੋਗ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਉਹ ਪਾਰਟੀ ਲਈ ਸਕਾਰਾਤਮਕ ਹੁਲਾਰੇ ਅਤੇ ਚੰਗੀ ਕਿਸਮਤ ਲੈ ਕੇ ਆਏ ਹਨ।
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਬੀਤੇ ਦਿਨ ਪਹਿਲੀ ਵਾਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਢਰਾ ਨਾਲ ਮੁਲਾਕਾਤ ਕੀਤੀ ਸੀ।
ਇਹ ਵੀ ਪੜ੍ਹੋ- ਟਾਂਡਾ ਵਿਖੇ ਵਾਪਰੀ ਵੱਡੀ ਵਾਰਦਾਤ, ਪੇਟੀ 'ਚੋਂ ਮਿਲੀ ਔਰਤ ਦੀ ਲਾਸ਼
ਦੱਸ ਦੇਈਏ ਕਿ ਸਾਢੇ ਤਿੰਨ ਦਹਾਕੇ ਪਹਿਲਾਂ ਪਟਿਆਲਾ ’ਚ ਵਾਪਰੇ ਰੋਡਰੇਜ ਕੇਸ ’ਚ 10 ਮਹੀਨੇ 11 ਦਿਨ ਦੀ ਸਜ਼ਾ ਕੱਟਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਬਾਹਰ ਆਏ ਸਨ। ਸਿੱਧੂ ਦੇ ਬਾਹਰ ਆਉਣ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਪੰਜਾਬ ਦਾ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਭਰ ਸਕੋਗੇ ਇਟਲੀ-ਕੈਨੇਡਾ ਲਈ ਉਡਾਣ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।