ਤਿੰਨ ਘੰਟੇ ਤੱਕ ਚੱਲੀ ਸਿੱਧੂ ਦੀ ਮੰਤਰੀ ਤੇ ਵਿਧਾਇਕਾਂ ਨਾਲ ਬੈਠਕ, ਰੱਖੀਆਂ ਇਹ ਮੰਗਾਂ

08/14/2021 6:36:01 PM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਭਵਨ ਵਿਚ ਬੈਠਕ ਵਿਚ ਪੰਜਾਬ ਨਾਲ ਜੁੜੇ ਕਈ ਅਹਿਮ ਮਸਲਿਆਂ ’ਤੇ ਚਰਚਾ ਕੀਤੀ। ਮੰਤਰੀਆਂ, ਵਿਧਾਇਕਾਂ ਅਤੇ ਨੇਤਾਵਾਂ ਨਾਲ ਕਰੀਬ 3 ਘੰਟੇ ਚੱਲੀ ਇਹ ਬੈਠਕ ਇਸ ਸਰਬ ਸੰਮਤੀ ਨਾਲ ਖ਼ਤਮ ਹੋਈ ਕਿ ਪੰਜਾਬ ਦੇ ਸ਼ਹਿਰੀ ਲੋਕਾਂ ਨੂੰ ਰਾਹਤ ਦੇਣ ਲਈ ਪਾਰਟੀ ਅਤੇ ਸਰਕਾਰ ਨੂੰ ਪਹਿਲ ਦੇ ਤੌਰ ’ਤੇ ਕੰਮ ਕਰਨਾ ਚਾਹੀਦਾ ਹੈ। ਇਸ ਦੇ ਤਹਿਤ ਜਨਰਲ ਵਰਗ ਸਹਿਤ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਮੰਗ, 24 ਘੰਟੇ ਬਿਜਲੀ ਦੀ ਸਪਲਾਈ, ਘਰੇਲੂ ਖਪਤਕਾਰ ਲਈ ਬਿਜਲੀ ਦੀ ਘਟਦੀ ਦਰ 3 ਰੁਪਏ ਪ੍ਰਤੀ ਯੂਨਿਟ ਅਤੇ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ 5 ਰੁਪਏ ਪ੍ਰਤੀ ਯੂਨਿਟ ਕੀਤੀ ਗਈ।

ਇਹ ਵੀ ਪੜ੍ਹੋ : ਅਕਾਲੀ ਦਲ ਬਾਦਲ ’ਚ ਵਾਪਸੀ ਦੀਆਂ ਅਟਕਲਾਂ ’ਤੇ ਬੋਲੀ ਢੀਂਡਸਾ, ‘ਆਪ’ ਨਾਲ ਗਠਜੋੜ ’ਤੇ ਦਿੱਤਾ ਵੱਡਾ ਬਿਆਨ

ਆਗੂਆਂ ਨੇ ਇਹ ਵੀ ਕਿਹਾ ਕਿ ਸਰਕਾਰ ਭੂਖੰਡਾਂ ਅਤੇ ਭਵਨ ਨੂੰ ਰੈਗੂਲਰ ਕਰਨ, ਕਾਲੋਨੀਆਂ ਨੂੰ ਰੈਗੂਲਰ ਕਰਨ ਦੀ ਯੋਜਨਾ ਦਾ ਵਿਸਥਾਰ ਅਤੇ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐੱਨ. ਓ. ਸੀ. ਦੇ ਬੋਝ ਨੂੰ ਘੱਟ ਕਰਨ ਦੇ ਮਾਮਲਿਆਂ ਵਿਚ ਤੁਰੰਤ ਏਕਮੁਸ਼ਤ ਨਿਪਟਾਰੇ ਦੇ ਮਾਧਿਅਮ ਨਾਲ ਰਾਹਤ ਪ੍ਰਦਾਨ ਕਰੇ। ਨੇਤਾਵਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਇਨ੍ਹਾਂ ਮੁੱਦਿਆਂ ਨੂੰ ਤਤਕਾਲ ਸਰਕਾਰ ਕੋਲ ਉਚਿਤ ਰੂਪ ਨਾਲ ਚੁੱਕਣ। ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਪਵਨ ਗੋਇਲ ਤੋਂ ਇਲਾਵਾ ਇਸ ਬੈਠਕ ਵਿਚ ਮੰਤਰੀ ਸੁੰਦਰ ਸ਼ਾਮ ਅਰੋੜਾ, ਭਾਰਤ ਭੂਸ਼ਣ ਆਸ਼ੂ ਸਮੇਤ ਕਰੀਬ ਅੱਧਾ ਦਰਜਨ ਵਿਧਾਇਕਾਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮੱਲ੍ਹੀ ਨੇ ਕੈਪਟਨ ਵਿਰੁੱਧ ਖੋਲ੍ਹਿਆ ਮੋਰਚਾ, ਦਿੱਤਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News