ਨਵਜੋਤ ਸਿੱਧੂ ਨੇ ਵਿਦੇਸ਼ ਮੰਤਰਾਲੇ ਤੋਂ ਫਿਰ ਮੰਗੀ ਪਾਕਿ ਜਾਣ ਦੀ ਮਨਜ਼ੂਰੀ
Wednesday, Nov 06, 2019 - 06:42 PM (IST)
ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਵਿਦੇਸ਼ ਮੰਤਰਾਲੇ ਨੂੰ ਇਕ ਵਾਰ ਫਿਰ ਪੱਤਰ ਲਿਖੇ ਕੇ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ। ਵਿਦੇਸ਼ ਮੰਤਰਾਲੇ ਨੂੰ ਲਿਖੇ ਪੱਤਰ ਵਿਚ ਸਿੱਧੂ ਨੇ ਆਖਿਆ ਹੈ ਕਿ ਇਮਰਾਨ ਖਾਨ ਵਲੋਂ ਮਿਲੇ ਸੱਦੇ ਦੀ ਕਾਪੀ ਉਹ ਪਹਿਲਾਂ ਹੀ ਵਿਦੇਸ਼ ਮੰਤਰਾਲੇ ਨੂੰ ਭੇਜ ਚੁੱਕੇ ਹਨ। ਸਿੱਧੂ ਨੇ ਆਖਿਆ ਕਿ ਉਨ੍ਹਾਂ ਨੂੰ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ 9 ਨਵੰਬਰ ਨੂੰ ਪਾਕਿਸਤਾਨ ਵਾਲੇ ਪਾਸੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਮਿਲਿਆ ਹੈ, ਲਿਹਾਜ਼ਾ ਉਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ ਜਾਵੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਨਵਜੋਤ ਸਿੱਧੂ ਵਲੋਂ ਵਿਦੇਸ਼ ਮੰਤਰਾਲੇ ਨੂੰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਪਾਕਿਸਤਾਨ ਦੀ ਇਜਾਜ਼ਤ ਮੰਗੀ ਸੀ। ਇਸ ਤੋਂ ਬਾਅਦ ਸਿੱਧੂ ਵਲੋਂ ਵਿਦੇਸ਼ ਮੰਤਰਾਲੇ ਨੂੰ ਬਕਾਇਦਾ ਇਮਰਾਨ ਖਾਨ ਵਲੋਂ ਭੇਜੇ ਸੱਦੇ ਦੀ ਕਾਪੀ ਵੀ ਭੇਜੀ ਗਈ ਸੀ। ਬਹਿਰਹਾਲ ਅਜੇ ਤਕ ਸਿੱਧੂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਮਿਲੀ ਹੈ।