ਖੇਤੀ ਕਾਨੂੰਨਾਂ ਨੂੰ ਲੈ ਕੇ ਨਵਜੋਤ ਸਿੱਧੂ ਦਾ ਮੋਦੀ ਸਰਕਾਰ ’ਤੇ ਵੱਡਾ ਹਮਲਾ, ਕਿਹਾ-NDA ਮਤਲਬ ‘ਨੋ ਡਾਟਾ ਐਵੇਲੇਬਲ’

Thursday, Sep 09, 2021 - 07:45 PM (IST)

ਖੇਤੀ ਕਾਨੂੰਨਾਂ ਨੂੰ ਲੈ ਕੇ ਨਵਜੋਤ ਸਿੱਧੂ ਦਾ ਮੋਦੀ ਸਰਕਾਰ ’ਤੇ ਵੱਡਾ ਹਮਲਾ, ਕਿਹਾ-NDA ਮਤਲਬ ‘ਨੋ ਡਾਟਾ ਐਵੇਲੇਬਲ’

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਰਾਹੀਂ ਮੋਦੀ ਸਰਕਾਰ ’ਤੇ ਵੱਡਾ ਹਮਲਾ ਕੀਤਾ ਹੈ। ਸਿੱਧੂ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ’ਤੇ ਲਿਖਿਆ, ‘‘ਐੱਨ. ਡੀ. ਏ. ਦਾ ਮਤਲਬ ਨੋ ਡਾਟਾ ਅੈਵੇਲੇਬਲ’। ਉਨ੍ਹਾਂ ਕਿਹਾ ਕਿ ਐੱਨ. ਡੀ. ਏ. ਦਾ ਮਤਲਬ ਹੈ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਬਾਰੇ ਕੋਈ ਡਾਟਾ ਉਪਲੱਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਤੁਹਾਡੇ ਕੋਲ ਕਿਸਾਨਾਂ ਦੀ ਆਮਦਨ ਬਾਰੇ ਕੋਈ ਡਾਟਾ ਹੀ ਨਹੀਂ ਹੈ ਤਾਂ ਤੁਸੀਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਜੁਮਲਾ ਛੱਡ ਕੇ ਇਹ ਖੇਤੀ ਕਾਨੂੰਨ ਕਿਵੇਂ ਬਣਾਏ। ਤੁਸੀਂ ਅੰਬਾਨੀ ਤੇ ਅਡਾਨੀ ਵਰਗੇ ਕਾਰਪੋਰੇਟ ਦੋਸਤਾਂ ਬਾਰੇ ਸਭ ਕੁਝ ਜਾਣਦੇ ਹੋ, ਜਿਨ੍ਹਾਂ ਦੇ ਹਵਾਈ ਜਹਾਜ਼ਾਂ ’ਚ ਤੁਸੀਂ ਘੁੰਮਦੇ ਹੋ, ਜਿਹੜੇ ਤੁਹਾਡੀ ਕੰਪੇਨ ਚਲਾਉਂਦੇ ਹਨ। ਉਨ੍ਹਾਂ ਦਾ ਹਰ ਡਾਟਾ ਤੁਹਾਨੂੰ ਪਤਾ ਹੈ।

PunjabKesari

ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਨਾਲ ਹੋਣ ਵਾਲੀ ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ 4 ਅਾਗੂ ਹੋਣਗੇ ਸ਼ਾਮਲ : ਦਲਜੀਤ ਚੀਮਾ

ਉਨ੍ਹਾਂ ਕਿਹਾ ਕਿ ਤਿੰਨੋਂ ਕਾਨੂੰਨ ਅੰਬਾਨੀ-ਅਡਾਨੀ ਨੂੰ ਫਾਇਦਾ ਪਹੁੰਚਾਉਣ ਲਈ ਲਿਆਂਦੇ ਗਏ ਹਨ। ਇਸ ਦੌਰਾਨ 90 ਫੀਸਦੀ ਆਬਾਦੀ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਜਿਸ ’ਚ ਕਿਸਾਨ, ਮਜ਼ਦੂਰ ਤੇ ਛੋਟੇ ਵਪਾਰੀ ਆਉਂਦੇ ਹਨ। ਉਨ੍ਹਾਂ ਮੋਦੀ ਸਰਕਾਰ ਕਹਿੰਦੀ ਹੈ ਕਿ ਉਹ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਚਾਹੁੰਦੀ ਹੈ ਪਰ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਨੁਸਾਰ ਉਨ੍ਹਾਂ ਦੇ ਮੰਤਰਾਲੇ ਕੋਲ ਵਿੱਤੀ ਸਥਿਤੀ ਨੂੰ ਦਰਸਾਉਂਦਾ ਕੋਈ ਡਾਟਾ ਉਪਲੱਬਧ ਹੀ ਨਹੀਂ ਹੈ। ਇਹ ਬਿਆਨ ਉਨ੍ਹਾਂ ਪਾਰਲੀਮੈਂਟ ’ਚ ਦਿੱਤਾ ਸੀ। ਇਸ ਤਰ੍ਹਾਂ ਦਾ ਆਖਰੀ ਸਰਵੇਖਣ ਮਨਮੋਹਨ ਸਿੰਘ ਦੀ ਸਰਕਾਰ ਵੱਲੋਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬਾਕੀ ਸੈਕਟਰ ਦਾ ਤਾਂ ਪਹਿਲਾਂ ਹੀ ਮਾੜਾ ਹਾਲ ਹੈ, ਮੋਦੀ ਸਰਕਾਰ ਦੀ ਨਿਗ੍ਹਾ ਹੁਣ ਖੇਤੀ ਖੇਤਰ ’ਤੇ ਹੈ, ਜੋ ਸਭ ਤੋਂ ਲਾਹੇਵੰਦ ਧੰਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨਾਲ 0.1 ਫੀਸਦੀ ਲੋਕਾਂ ਨੂੰ ਲਾਭ ਹੋਵੇਗਾ, ਜਦਕਿ 70 ਫੀਸਦੀ ਭਾਰਤੀਆਂ ਨੂੰ ਲੁੱਟਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੀ ਸਹੀ ਕੀਮਤ ਨਹੀਂ ਮਿਲ ਰਹੀ। ਉਹ ਕਰਜ਼ੇ ਹੇਠ ਦੱਬੇ ਜਾ ਰਹੇ ਹਨ, ਜਿਸ ਕਾਰਨ ਰੋਜ਼ਾਨਾ ਪਤਾ ਨਹੀਂ ਕਿੰਨੇ ਕਿਸਾਨ ਖ਼ੁਦਕੁਸ਼ੀਆਂ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਕਿਸਾਨਾਂ ਦੀਆਂ ਖੁਦਕੁਸ਼ੀਆਂ ਨਾਲ ਸਬੰਧਿਤ ਕੋਈ ਡਾਟਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਕਿੰਨੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ, ਇਸ ਬਾਰੇ ਵੀ ਮੋਦੀ ਸਰਕਾਰ ਕੋਲ ਕੋਈ ਡਾਟਾ ਮੁਹੱਈਆ ਨਹੀਂ ਹੈ।


author

Manoj

Content Editor

Related News