ਨਵਜੋਤ ਸਿੱਧੂ ਨੂੰ ਪੰਜਾਬ ਕੈਬਨਿਟ ਨਾਲ ਕਰਤਾਰਪੁਰ ਸਾਹਿਬ ਜਾਣ ਦੀ ਨਹੀਂ ਮਿਲੀ ਇਜਾਜ਼ਤ (ਵੀਡੀਓ)
Thursday, Nov 18, 2021 - 02:45 AM (IST)
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਪੰਜਾਬ ਦੀ ਪੂਰੀ ਕੈਬਨਿਟ ਕੇਂਦਰ ਦੀ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਤੋਂ ਬਾਅਦ 18 ਨਵੰਬਰ ਦਿਨ ਵੀਰਵਾਰ ਨੂੰ ਕਰਤਾਰਪੁਰ ਸਾਹਿਬ ਗੁਰੂ ਘਰ ਦੇ ਦਰਸ਼ਨ ਕਰਨ ਦੇ ਲਈ ਜਾ ਰਹੀ ਹੈ ਪਰ ਸਿੱਧੂ ਨੂੰ ਕੈਬਨਿਟ ਦੇ ਨਾਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।
ਵਿਦੇਸ਼ ਮੰਤਰਾਲੇ ਨੇ ਨਵਜੋਤ ਸਿੱਧੂ ਨੂੰ ਪੰਜਾਬ ਕੈਬਨਿਟ ਨਾਲ ਪਾਕਿ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ । ਜਿਸ ਕਾਰਨ ਸਿੱਧੂ ਪੰਜਾਬ ਕੈਬਨਿਟ ਨਾਲ ਕਰਤਾਰਪੁਰ ਸਾਹਿਬ ਨਹੀਂ ਜਾ ਸਕਣਗੇ। ਵਿਦੇਸ਼ ਮੰਤਰਾਲੇ ਵੱਲੋਂ ਸਿੱਧੂ ਨੂੰ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਨਸ਼ਿਆਂ ਦੇ ਮੁੱਦੇ 'ਤੇ ਸਿੱਧੂ ਦੇ ਟਵੀਟ ਤੋਂ ਬਾਅਦ ਰਵਨੀਤ ਬਿੱਟੂ ਦੀ ਉਨ੍ਹਾਂ ਨੂੰ ਨਸੀਹਤ
ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਰਧਾਲੂਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਸੀ । ਕੋਰੋਨਾ ਲਾਗ ਦੀ ਬੀਮਾਰੀ ਕਾਰਨ ਇਹ ਲਾਂਘਾ ਮਾਰਚ 2020 ਤੋਂ ਬੰਦ ਸੀ ਅਤੇ ਸੰਗਤਾਂ ਵੱਲੋਂ ਵਾਰ-ਵਾਰ ਲਾਂਘਾ ਖੋਲ੍ਹਣ ਦੀਆਂ ਬੇਨਤੀਆਂ ਕੀਤੀਆਂ ਜਾ ਰਹੀਆਂ ਸਨ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।