ਪੰਜਾਬ ਕੈਬਨਿਟ ਦੀ ਮੀਟਿੰਗ 'ਚੋਂ ਨਵਜੋਤ ਸਿੱਧੂ ਗਾਇਬ, ਜਾਣੋ ਅਹਿਮ ਫੈਸਲੇ

Thursday, Jun 06, 2019 - 02:18 PM (IST)

ਪੰਜਾਬ ਕੈਬਨਿਟ ਦੀ ਮੀਟਿੰਗ 'ਚੋਂ ਨਵਜੋਤ ਸਿੱਧੂ ਗਾਇਬ, ਜਾਣੋ ਅਹਿਮ ਫੈਸਲੇ

ਚੰਡੀਗੜ੍ਹ (ਅਸ਼ਵਨੀ) : ਲੋਕ ਸਭਾ ਚੋਣਾਂ ਤੋਂ ਬਾਅਦ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ, ਜਿਸ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਸੂਬੇ 'ਚ ਕਾਂਗਰਸ ਦੀ ਜਿੱਤ ਲਈ ਆਪਣੇ ਸਹਿਯੋਗੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਿਵੇਂ ਇਨ੍ਹਾਂ ਲੋਕ ਸਭਾ ਚੋਣਾਂ 'ਚ ਸਭ ਨੇ ਸਖਤ ਮਿਹਨਤ ਕੀਤੀ ਹੈ, ਇੰਝ ਹੀ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਸਭ ਨੂੰ ਡਟ ਕੇ ਮਿਹਨਤ ਕਰਨੀ ਪਵੇਗੀ। 

PunjabKesari
ਨਵਜੋਤ ਸਿੱਧੂ ਗਾਇਬ
ਇਸ ਮੀਟਿੰਗ 'ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਾਮਲ ਨਹੀਂ ਹੋਏ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 30 ਮਈ ਨੂੰ ਮੁੱਖ ਮੰਤਰੀ ਵਲੋਂ ਬੁਲਾਈ ਗਈ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ 'ਚ ਸਿੱਧੂ ਸ਼ਾਮਲ ਨਹੀਂ ਹੋਏ ਸਨ, ਜਿਸ ਤੋਂ ਬਾਅਦ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਦਾਅਵਾ ਕੀਤਾ ਸੀ ਕਿ ਉਸ ਮੀਟਿੰਗ 'ਚ ਸਿੱਧੂ ਨੂੰ ਬੁਲਾਇਆ ਹੀ ਨਹੀਂ ਗਿਆ ਸੀ, ਜਿਸ ਨੂੰ ਮੁੱਖ ਮੰਤਰੀ ਨੇ ਬੜੀ ਗੰਭੀਰਤਾ ਨਾਲ ਲਿਆ ਸੀ। ਹੁਣ ਕੈਬਨਿਟ ਦੀ ਮੀਟਿੰਗ 'ਚੋਂ ਵੀ ਸਿੱਧੂ ਗਾਇਬ ਹਨ, ਜਿਸ ਕਾਰਨ ਉਨ੍ਹਾਂ ਦੀਆਂ ਪਰੇਸ਼ਾਨੀਆਂ ਵਧ ਸਕਦੀਆਂ ਹਨ। 

PunjabKesari
ਮੀਟਿੰਗ 'ਚ ਲਏ ਗਏ ਅਹਿਮ ਫੈਸਲੇ

  • ਮੋਹਾਲੀ 'ਚ ਬਣਨ ਵਾਲੇ ਮੈਡੀਕਲ ਕਾਲਜ ਲਈ 994 ਨਿਯੁਕਤੀਆਂ ਨੂੰ ਮਨਜ਼ੂਰੀ ਦਿੱਤੀ ਗਈ, ਜਿਸ 'ਚ 100 ਐੱਮ. ਬੀ. ਬੀ. ਐੱਸ. ਦੀਆਂ ਸੀਟਾਂ ਹੋਣਗੀਆਂ ਅਤੇ 2020-2021 ਦੇ ਅਕਾਦਮਿਕ ਸੈਸ਼ਨ ਤੋਂ ਮੈਡੀਕਲ ਕਾਲਜ ਦੀ ਸ਼ੁਰੂਆਤ ਹੋਵੇਗੀ।
  • ਕੌਸ਼ਲ ਵਿਕਾਸ ਨੂੰ ਟ੍ਰੇਨਿੰਗ ਵਿਭਾਗ 'ਚ ਮਰਜ ਕੀਤਾ ਜਾਵੇਗਾ।
  • ਹਰ ਸਾਲ ਵਿਕਾਸ ਦੇ ਪੈਰਾਮੀਟਰ ਸੈੱਟ ਕੀਤੇ ਜਾਣਗੇ
  • ਪੰਜਾਬ ਸਪੋਰਟਸ ਯੂਨੀਵਰਸਿਟੀ ਆਰਡੀਨੈਂਸ 2019 ਨੂੰ ਮਿਲੀ ਮਨਜ਼ੂਰੀ
  • 6 ਮਹੀਨਿਆਂ ਅੰਦਰ ਸੂਬੇ 'ਚ ਸਾਰੀਆਂ ਯੋਜਨਾਵਾਂ ਲਾਗੂ ਕਰਨ ਦੇ ਨਿਰਦੇਸ਼
  • ਪਟਿਆਲਾ 'ਚ ਸਪੋਰਟਸ ਯੂਨੀਵਰਸਿਟੀ ਸਥਾਪਿਤ ਕਰਨ ਦੇ ਨਿਰਦੇਸ਼

author

Babita

Content Editor

Related News