ਨਵਜੋਤ ਸਿੱਧੂ ਇਕ ਵਾਰ ਫਿਰ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ’ਚ ਆਏ
Tuesday, Dec 23, 2025 - 11:06 AM (IST)
ਅੰਮ੍ਰਿਤਸਰ (ਜ.ਬ)- ਪੰਜਾਬ ਦੀ ਰਾਜਨੀਤੀ ਵਿਚ ਆਪਣੇ ਸਪੱਸ਼ਟ ਅੰਦਾਜ਼ ਲਈ ਜਾਣੇ ਜਾਂਦੇ ਨਵਜੋਤ ਸਿੰਘ ਸਿੱਧੂ ਨੇ ਆਪਣੇ ਵਿਰੋਧੀਆਂ ਨੂੰ ਢੁੱਕਵਾਂ ਜਵਾਬ ਦਿੱਤਾ ਹੈ। ਸਿੱਧੂ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਉਹ ਕਬੂਤਰ ਵਾਂਗ ਨਹੀਂ, ਬਾਜ਼ ਵਾਂਗ ਜ਼ਿੰਦਗੀ ਜਿਉਂਦੇ ਹਨ। ਉਨ੍ਹਾਂ ਕਿਹਾ ‘ਮੈਂ ਪਿੱਛੇ ਮੁੜਨਾ ਜਾਣਦਾ ਹਾਂ, ਮੈਂ ਝਪਟਣਾ ਵੀ ਜਾਣਦਾ ਹਾਂ ਅਤੇ ਝਪਟਣ ਤੋਂ ਬਾਅਦ ਪਿੱਛੇ ਮੁੜਨਾ ਮੇਰੀ ਆਦਤ ਹੈ। ਇਸ ਬਿਆਨ ਨੂੰ ਉਨ੍ਹਾਂ ਦੇ ਰਾਜਨੀਤਿਕ ਵਿਰੋਧੀਆਂ ਲਈ ਸਿੱਧੀ ਚੁਣੌਤੀ ਵਜੋਂ ਦੇਖਿਆ ਜਾ ਰਿਹਾ ਹੈ। ਨਵਜੋਤ ਸਿੰਘ ਸਿੱਧੂ ਨੇ ਇਹ ਵੀ ਕਿਹਾ ਕਿ ਉਹ ਕਿਸੇ ਦੇ ਦਬਾਅ ਅੱਗੇ ਝੁਕਣ ਵਾਲੇ ਨਹੀਂ ਹਨ, ਨਾ ਹੀ ਉਹ ਕਿਸੇ ਤੋਂ ਡਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਸੱਚਾਈ, ਹਿੰਮਤ ਅਤੇ ਬਹਾਦਰੀ ’ਤੇ ਅਧਾਰਤ ਹੈ। ਸਿੱਧੂ ਦੇ ਬਿਆਨ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਇੱਕ ਵਾਰ ਫਿਰ ਭੱਖ ਉੱਠੀ ਹੈ।
ਇਹ ਵੀ ਪੜ੍ਹੋ- 24 ਦਸੰਬਰ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ ਜਾਣਕਾਰੀ
ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਸਿੱਧੂ ਦਾ ਬਿਆਨ ਆਉਣ ਵਾਲੇ ਸਮੇਂ ਵਿਚ ਕਾਂਗਰਸ ਰਾਜਨੀਤੀ ਅਤੇ ਪੰਜਾਬ ਦੇ ਰਾਜਨੀਤਿਕ ਮਾਹੌਲ ਨੂੰ ਹੋਰ ਗਰਮਾ ਸਕਦਾ ਹੈ। ਉਨ੍ਹਾਂ ਦੇ ਸਮਰਥਕ ਇਸ ਬਿਆਨ ਨੂੰ ਲੈ ਕੇ ਉਤਸ਼ਾਹਿਤ ਹਨ, ਜਦਕਿ ਉਨ੍ਹਾਂ ਦੇ ਵਿਰੋਧੀ ਇਸ ਨੂੰ ਸਿਰਫ਼ ਬਿਆਨਬਾਜ਼ੀ ਵਜੋਂ ਖਾਰਜ ਕਰ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ; ਗੈਸ ਲੀਕ ਹੋਣ ਕਾਰਨ ਲੱਗੀ ਅੱਗ, ਪਰਿਵਾਰ ਦੇ 7 ਮੈਂਬਰ ਝੁਲਸੇ
