ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣਾ ਸਮੇਂ ਦੀ ਮੰਗ : ਗਿਲਜੀਆਂ (ਵੀਡੀਓ)
Wednesday, Jul 21, 2021 - 09:16 PM (IST)
ਜਲੰਧਰ (ਸੋਢੀ)– ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਥਾਪੇ ਜਾਣ ਅਤੇ ਹਾਈਕਮਾਂਡ ਵੱਲੋਂ 4 ਕਾਰਜਕਾਰੀ ਪ੍ਰਧਾਨ ਬਣਾਉਣ ਤੋਂ ਬਾਅਦ ਪੰਜਾਬ ਕਾਂਗਰਸ ਵਿਧਾਇਕ ਅਤੇ ਨਵੇਂ ਬਣਾਏ ਚਾਰ ਕਾਰਜਕਾਰੀ ਪ੍ਰਧਾਨਾਂ ’ਚੋਂ ਇਕ ਸੰਗਤ ਸਿੰਘ ਗਿਲਜੀਆਂ ਵੱਲੋਂ ਅੱਜ ‘ਜਗ ਬਾਣੀ’ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਕੀਤੀ ਗਈ। ਗੱਲਬਾਤ ਦੌਰਾਨ ਜਿੱਥੇ ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਂਡ ਵੱਲੋਂ ਪ੍ਰਧਾਨ ਬਣਾਏ ਜਾਣ ਦੇ ਫੈਸਲੇ ’ਤੇ ਫੁੱਲ ਚੜ੍ਹਾਏ, ਉਥੇ ਹੀ ਉਨ੍ਹਾਂ ਕੈਪਟਨ ਅਤੇ ਸਿੱਧੂ ਵਿਚਾਲੇ ਤਕਰਾਰ ਬਾਰੇ ਵੀ ਖੁੱਲ੍ਹ ਕੇ ਗੱਲ ਕੀਤੀ।
ਪੜ੍ਹੋ ਇਹ ਵੀ ਖ਼ਬਰ - ਤ੍ਰਿਪਤ ਰਜਿੰਦਰ ਬਾਜਵਾ ਦੀ ਕੈਪਟਨ ਨੂੰ ਨਸੀਹਤ, ਕਿਹਾ ‘ਬਾਜਵਾ ਦੀਆਂ ਚਿੱਠੀਆਂ ਭੁੱਲੇ, ਸਿੱਧੂ ਦੇ ਟਵੀਟ ਵੀ ਭੁੱਲ ਜਾਓ’
ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਯੂਥ ਦੀ ਬੜੇ ਚਿਰਾਂ ਤੋਂ ਡਿਮਾਂਡ ਸੀ ਕਿ 2022 ਦੀਆਂ ਚੋਣਾਂ ’ਚ ਨਵਜੋਤ ਸਿੱਧੂ ਮੂਹਰੇ ਹੋ ਕੇ ਲੜਨ, ਜਿਸ ਕਾਰਨ ਪੰਜਾਬ ਕਾਂਗਰਸ ਨੂੰ ਹੋਰ ਤਾਕਤ ਮਿਲ ਸਕੇ। ਇਸ ਲਈ ਦੋ ਮਹੀਨਿਆਂ ਦੀਆਂ ਬੈਠਕਾਂ ਦੇ ਨਿਚੋੜ ਵਜੋਂ ਹਾਈਕਮਾਂਡ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ। ਪੰਜਾਬ ਦੇ ਲੋਕਾਂ ਦੀ ਇਹ ਮੰਗ ਸੀ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੀ ਕਮਾਨ ਆਪਣੇ ਹੱਥਾਂ ’ਚ ਲੈਣ ਅਤੇ ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਸੁਨੀਲ ਜਾਖੜ ਦੀ ਕਾਰਗੁਜ਼ਾਰੀ ਦੇ ਸਵਾਲ ’ਤੇ ਉਨ੍ਹਾਂ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪ੍ਰਧਾਨਗੀ ’ਚ ਕੋਈ ਕਮੀ ਨਹੀਂ ਸੀ ਪਰ ਇਸ ਸਮੇਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣਾ ਸਮੇਂ ਦੀ ਮੰਗ ਸੀ।
ਪੜ੍ਹੋ ਇਹ ਵੀ ਖ਼ਬਰ - ਕਲਯੁੱਗੀ ਪੁੱਤ ਨੇ ਪੈਰਾਂ ’ਤੇ ਕਰੰਟ ਲੱਗਾ ਪਿਓ ਨੂੰ ਦਿੱਤੀ ਦਰਦਨਾਕ ਮੌਤ, ਫਿਰ ਰਾਤੋ-ਰਾਤ ਕਰ ਦਿੱਤਾ ਸਸਕਾਰ
ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਟਕਰਾਅ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 22 ਸਾਲ ਪੰਜਾਬ ਦੀ ਵਾਗਡੋਰ ਸੰਭਾਲੀ ਹੈ ਅਤੇ 2 ਵਾਰ ਮੁੱਖ ਮੰਤਰੀ ਬਣੇ ਹਨ, ਬੜੇ ਲੰਬੇ ਸਮੇਂ ਤੋਂ ਉਨ੍ਹਾਂ ਨੇ ਪੰਜਾਬ ਦਾ ਰਾਜਭਾਗ ਸੰਭਾਲਿਆ ਹੈ। ਉਨ੍ਹਾਂ ’ਚ ਕੋਈ ਕਮੀ ਨਹੀਂ ਪਰ ਸਮੇਂ ਨਾਲ ਸਭ ਕੁਝ ਬਦਲਦਾ ਹੈ ਅਤੇ ਲੋਕ ਵੀ ਤਬਦੀਲੀ ਚਾਹੁੰਦੇ ਸਨ। ਸਿਆਸਤ ’ਚ ਲੋਕਾਂ ਦੀ ਆਵਾਜ਼ ਨੂੰ ਸੁਣਨਾ ਜ਼ਰੂਰੀ ਹੋ ਜਾਂਦਾ ਹੈ, ਇਸੇ ਲਈ ਸਿੱਧੂ ਦਾ ਪੰਜਾਬ ਪ੍ਰਧਾਨ ਬਣਨਾ ਸਮੇਂ ਦੀ ਹੀ ਮੰਗ ਸੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ
ਕੈਪਟਨ ਅਮਰਿੰਦਰ ਸਿੰਘ ਦੀ ਸਿੱਧੂ ਨੂੰ ਲੈ ਕੇ ਨਾਰਾਜ਼ਗੀ ਬਾਰੇ ਉਨ੍ਹਾਂ ਕਿਹਾ ਕਿ ਪਰਿਵਾਰ ’ਚ ਤਾਂ ਨਾਰਾਜ਼ਗੀਆਂ ਹੁੰਦੀਆਂ ਹੀ ਰਹਿੰਦੀਆਂ ਹਨ, ਸਾਡਾ ਆਪਸ ’ਚ ਕੋਈ ਨਿੱਜੀ ਵੈਰ ਨਹੀਂ, ਪਾਰਟੀ ’ਚ ਇਹ ਸਭ ਕੁਝ ਚੱਲਦਾ ਹੀ ਰਹਿੰਦਾ ਹੈ ਅਤੇ ਜਲਦ ਹੀ ਹਾਈਕਮਾਂਡ ਵੱਲੋਂ ਇਸ ਨਾਰਾਜ਼ਗੀ ਨੂੰ ਖਤਮ ਕਰਨ ਦਾ ਹੱਲ ਵੀ ਲੱਭ ਲਿਆ ਜਾਵੇਗਾ।