ਨਵਜੋਤ ਸਿੱਧੂ ਦਾ ਵੱਡਾ ਬਿਆਨ, ਪੰਜਾਬ ’ਚ ਰਾਸ਼ਟਰਪਤੀ ਰਾਜ ਲਗਾਉਣ ਦਾ ਬਹਾਨਾ ਭਾਲ ਰਹੀ ਭਾਜਪਾ
Sunday, Jan 03, 2021 - 09:37 PM (IST)
![ਨਵਜੋਤ ਸਿੱਧੂ ਦਾ ਵੱਡਾ ਬਿਆਨ, ਪੰਜਾਬ ’ਚ ਰਾਸ਼ਟਰਪਤੀ ਰਾਜ ਲਗਾਉਣ ਦਾ ਬਹਾਨਾ ਭਾਲ ਰਹੀ ਭਾਜਪਾ](https://static.jagbani.com/multimedia/2021_1image_14_40_338310173navjotsidhu.jpg)
ਅੰਮ੍ਰਿਤਸਰ (ਵੈੱਬ ਡੈਸਕ) : ਭਾਜਪਾ ਆਗੂਆਂ ਵਲੋਂ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦੇ ਲਗਾਏ ਜਾ ਰਹੇ ਦੋਸ਼ਾਂ ’ਤੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਠੀਕ ਹੈ ਜਦਕਿ ਭਾਜਪਾ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਉਣ ਦਾ ਬਹਾਨਾ ਭਾਲ ਰਹੀ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੋਰ ਝਟਕਾ, ਹੁਣ ਇਸ ਵੱਡੇ ਆਗੂ ਨੇ ਛੱਡੀ ਪਾਰਟੀ
ਸਿੱਧੂ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਅੰਦੋਲਨਕਾਰੀ ਕਿਸਾਨਾਂ ਦੀ ਜਾ ਰਹੀ ਜਾਨ ਸਰਕਾਰ ਦੀ ਮੁੱਖ ਚਿੰਤਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ ਤੇ ਉਨ੍ਹਾਂ ਦੀ ਲੋਕਤੰਤਰਿਕ ਆਵਾਜ਼ ਨੂੰ ਕੁਚਲ ਕੇ ਰਿਲਾਇੰਸ ਦੇ ਵਪਾਰਕ ਹਿੱਤ ਬਚਾਉਣ ਤੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਉਣ ਦਾ ਬਹਾਨਾ ਲੱਭ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਨੂੰ ਵੇਖ ਕੇ ਕੇਂਦਰ ਨੇ ਬਣਾਇਆ ਤਣਾਅ ਰਹਿਤ ਮਾਹੌਲ, 4 ਨੂੰ ਰਾਹਤ ਮਿਲਣ ਦੇ ਆਸਾਰ!
ਭਾਜਪਾ ਨੇ ਰਾਜਪਾਲ ਕੋਲ ਕੀਤੀ ਸ਼ਿਕਾਇਤ
ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਭਾਜਪਾ ਵਲੋਂ ਰਾਜਪਾਲ ਵੀ. ਪੀ. ਸਿੰਘ ਬਦਨੌਰ ਕੋਲ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਸੰਬੰਧੀ ਸ਼ਿਕਾਇਤ ਕੀਤੀ ਗਈ। ਇਸ ’ਤੇ ਬਦਨੌਰ ਵਲੋਂ ਬਕਾਇਦਾ ਸੂਬੇ ਦੇ ਮੁੱਖ ਸਕੱਤਰ ਅਤੇ ਡੀ. ਜੀ. ਪੀ. ਨੂੰ ਤਲਬ ਕਰਨ ਲਈ ਨੋਟਿਸ ਭੇਜਿਆ ਸੀ। ਇਸ ਮਾਮਲੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਿੱਖਾ ਪ੍ਰਤੀਕਰਮ ਦਿੰਦਿਆਂ ਆਖਿਆ ਸੀ ਕਿ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਿਲਕੁਲ ਸਹੀ ਹੈ ਜਦਕਿ ਭਾਜਪਾ ਵਲੋਂ ਜਾਣ ਬੁੱਝ ਕੇ ਖੇਤੀ ਕਾਨੂੰਨ ਦੇ ਮਸਲੇ ਅਤੇ ਕਿਸਾਨਾਂ ਦੇ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਮੋਗਾ ’ਚ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਵਲੋਂ ਘਿਰਾਓ, ਪੁਲਸ ਨਾਲ ਹੋਈ ਝੜਪ
ਮੁੱਖ ਮੰਤਰੀ ਨੇ ਅਫ਼ਸਰਾਂ ਨੂੰ ਤਲਬ ਕਰਨ ਦੇ ਮਾਮਲੇ ’ਤੇ ਨਾਰਾਜ਼ਗੀ ਪ੍ਰਗਟਾਉਂਦੇ ਹੋਏ ਇਹ ਵੀ ਆਖਿਆ ਕਿ ਜੇਕਰ ਰਾਜਪਾਲ ਨੂੰ ਸਥਿਤੀ ਬਾਰੇ ਕਿਸੇ ਤਰ੍ਹਾਂ ਦਾ ਕੋਈ ਸਰੋਕਾਰ ਸੀ ਤਾਂ ਇਹ ਮਸਲਾ ਗ੍ਰਹਿ ਮਾਮਲਿਆਂ ਦਾ ਨਿਗਰਾਨ ਹੋਣ ਦੇ ਨਾਤੇ ਉਨ੍ਹਾਂ ਕੋਲ (ਕੈਪਟਨ ਅਮਰਿੰਦਰ ਸਿੰਘ) ਉਠਾਉਣਾ ਚਾਹੀਦਾ ਸੀ।
ਇਹ ਵੀ ਪੜ੍ਹੋ : ਰਵਨੀਤ ਬਿੱਟੂ ਦੀ ਰਿਹਾਇਸ਼ ’ਤੇ ਭਾਜਪਾਈਆਂ ਦੀ ਆਓ ਭਗਤ, ਸਵਾਗਤ ’ਚ ਲਾਏ ਗੱਦੇ, ਹੀਟਰ ਤੇ ਰਜਾਈਆਂ
ਨੋਟ - ਕੀ ਨਵਜੋਤ ਸਿੱਧੂ ਦੇ ਬਿਆਨ ਨਾਲ ਤੁਸੀਂ ਸਹਿਮਤ ਹੋ?