ਨਵਜੋਤ ਸਿੱਧੂ ਦਾ ਕੇਜਰੀਵਾਲ ''ਤੇ ਵੱਡਾ ਸਿਆਸੀ ਹਮਲਾ, ''CM ਚਿਹਰੇ ਦਾ ਐਲਾਨ ਇਕ ਵੱਡਾ ਸਕੈਮ''

Monday, Jan 24, 2022 - 03:11 PM (IST)

ਨਵਜੋਤ ਸਿੱਧੂ ਦਾ ਕੇਜਰੀਵਾਲ ''ਤੇ ਵੱਡਾ ਸਿਆਸੀ ਹਮਲਾ, ''CM ਚਿਹਰੇ ਦਾ ਐਲਾਨ ਇਕ ਵੱਡਾ ਸਕੈਮ''

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇੱਥੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ 'ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਸੀ. ਐੱਮ. ਚਿਹਰੇ ਦਾ ਐਲਾਨ ਇਕ ਵੱਡਾ ਸਕੈਮ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਦੇ ਲੋਕ ਪਸੰਦ ਨਹੀਂ ਕਰਦੇ।

ਇਹ ਵੀ ਪੜ੍ਹੋ : 'ਕੈਪਟਨ' ਨੇ ਪਹਿਲੀ ਸੂਚੀ ’ਚ ਦਿਖਾਇਆ ਸਿਆਸੀ ਤਜਰਬਾ, ਸਾਰੇ ਵਰਗਾਂ ਨੂੰ ਦਿੱਤੀ ਤਰਜ਼ਮਾਨੀ

ਨਵਜੋਤ ਸਿੱਧੂ ਨੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਬੇਵਕੂਫ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੀ. ਐੱਮ. ਚਿਹਰੇ ਲਈ ਜੋ ਨੰਬਰ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤਾ ਗਿਆ ਸੀ, ਉਸ 'ਤੇ 4 ਦਿਨਾਂ 'ਚ 21 ਲੱਖ ਫੋਨ ਕਾਲਾਂ ਆਉਣੀਆਂ ਅਸੰਭਵ ਹਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : 5 ਹਜ਼ਾਰ ਦਾ ‘ਫੇਰ’, ਕਈ ਦਿੱਗਜ ਹੋਏ ਢੇਰ

ਉਨ੍ਹਾਂ ਕਿਹਾ ਕਿ ਇਕ ਪ੍ਰਾਈਵੇਟ ਨੰਬਰ 'ਤੇ 5000 ਤੋਂ ਵੱਧ ਕਾਲਾਂ ਜਾਂ ਮੈਸਜ ਨਹੀਂ ਆ ਸਕਦੇ। ਨਵਜੋਤ ਸਿੱਧੂ ਨੇ ਕਿਹਾ ਕਿ ਉਹ ਕਿਸੇ ਨੂੰ ਵੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕਰਨ ਦੇਣਗੇ। ਨਵਜੋਤ ਸਿੱਧੂ ਨੇ ਕਿਹਾ ਕਿ ਕੇਜਰੀਵਾਲ ਨੇ ਪਹਿਲਾਂ ਵੀ ਮਜੀਠੀਆ ਕੋਲੋਂ ਮੁਆਫ਼ੀ ਮੰਗੀ ਹੈ ਅਤੇ ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਵੀ ਉਨ੍ਹਾਂ ਦਾ ਕੋਈ ਸਟੈਂਡ ਨਹੀਂ ਸੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਨੰਬਰ 'ਤੇ ਜੇਕਰ ਕੋਈ ਵੀ ਕਾਲ ਆਉਂਦੀ ਹੈ ਤਾਂ ਉਸ ਦਾ ਰਿਕਾਰਡ ਹੁੰਦਾ ਹੈ। ਨਵਜੋਤ ਸਿੱਧੂ ਨੇ ਕੇਜਰੀਵਾਲ ਕੋਲੋਂ 21 ਲੱਖ ਕਾਲਾਂ ਦਾ ਰਿਕਾਰਡ ਮੰਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : 'ਭਾਜਪਾ' ਹੋਰ ਸਾਬਕਾ ਅਧਿਕਾਰੀਆਂ ਨੂੰ ਵੀ ਬਣਾ ਸਕਦੀ ਹੈ ਉਮੀਦਵਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News