ਨਾਜ਼ੁਕ ਹਾਲਾਤ ਦੇ ਚੱਲਦਿਆਂ ਨਵਜੋਤ ਸਿੱਧੂ ਦੀ ਪ੍ਰੈੱਸ ਕਾਨਫਰੰਸ ਰੱਦ
Wednesday, Feb 27, 2019 - 06:54 PM (IST)
ਜਲੰਧਰ : ਭਾਰਤ-ਪਾਕਿਸਤਾਨ ਵਿਚਾਲੇ ਪੈਦਾ ਹੋਏ ਨਾਜ਼ੁਕ ਹਾਲਾਤ ਦੇ ਚੱਲਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਜਲੰਧਰ ਦੇ ਸਰਕਟ ਹਾਊਸ ਵਿਚ ਹੋਣ ਵਾਲੀ ਪ੍ਰੈੱਸ ਕਾਨਫਰੰਸ ਰੱਦ ਕਰ ਦਿੱਤੀ ਹੈ। ਸਿੱਧੂ ਪ੍ਰੈੱਸ ਕਾਨਫਰੰਸ ਦੇ ਨਿਰਧਾਰਤ ਸਮੇਂ 'ਤੇ ਸਰਕਟ ਹਾਊਸ ਵਿਚ ਪਹੁੰਚ ਤਾਂ ਗਏ ਪਰ ਉਨ੍ਹਾਂ ਕਿਹਾ ਕਿ ਅੱਜ ਜਿਹੜੇ ਹਾਲਾਤ ਪੈਦਾ ਹੋਏ ਹਨ, ਉਸ ਦੇ ਮੱਦੇਨਜ਼ਰ ਉਨ੍ਹਾਂ ਪ੍ਰੈੱਸ ਕਾਨਫਰੰਸ ਰੱਦ ਕਰਨ ਦਾ ਫੈਸਲਾ ਲਿਆ ਹੈ।
ਸਿੱਧੂ ਨੇ ਕਿਹਾ ਕਿ ਅੱਜ ਜਿਸ ਤਰ੍ਹਾਂ ਦੇ ਹਾਲਾਤ ਬਣੇ ਹੋਏ ਹਨ ਤਾਂ ਅਸੀਂ ਸਭ ਫੌਜ ਅਤੇ ਦੇਸ਼ ਦੇ ਨਾਲ ਖੜ੍ਹੇ ਹਾਂ। ਸਿੱਧੂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕ-ਜੁੱਟ ਦੇਸ਼ ਦੇ ਹੱਕ ਵਿਚ ਖੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ। ਇਸ ਦੌਰਾਨ ਵਿਧਾਇਕ ਪ੍ਰਗਟ ਸਿੰਘ ਅਤੇ ਮੈਂਬਰ ਪਾਰਲੀਮੈਂਟ ਸੰਤੋਖ ਚੌਧਰੀ ਵੀ ਨਵਜੋਤ ਸਿੱਧੂ ਦੇ ਨਾਲ ਮੌਜੂਦ ਸਨ।