ਦਿੱਲੀ ਦੌਰੇ ’ਤੇ ਗਏ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ, ਹੋਈ ਲੰਮੀ ਮੀਟਿੰਗ
Wednesday, Jun 30, 2021 - 10:46 PM (IST)
ਨਵੀਂ ਦਿੱਲੀ/ਚੰਡੀਗੜ੍ਹ : ਕਾਂਗਰਸ ਦੇ ਕਲੇਸ਼ ਦਰਮਿਆਨ ਹਾਈਕਮਾਨ ਦੀ ਬਰੂਹੇ ਪੁੱਜੇ ਨਵਜੋਤ ਸਿੱਧੂ ਵਲੋਂ ਅੱਜ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਦੀ ਜਾਣਕਾਰੀ ਨਵਜੋਤ ਸਿੱਧੂ ਵਲੋਂ ਸੋਸ਼ਲ ਮੀਡੀਆ ’ਤੇ ਦਿੱਤੀ ਗਈ ਹੈ। ਸਿੱਧੂ ਨੇ ਸੋਸ਼ਲ ਮੀਡੀਆ ’ਤੇ ਪ੍ਰਿਯੰਕਾ ਗਾਂਧੀ ਨਾਲ ਇਕ ਤਸਵੀਰ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਪ੍ਰਿਯੰਕਾ ਨਾਲ ਇਕ ਲੰਬੀ ਮੀਟਿੰਗ ਹੋਈ ਹੈ। ਸਿੱਧੂ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਹੋਵੇਗੀ ਜਾਂ ਨਹੀਂ, ਇਸ ’ਤੇ ਸਸਪੈਂਸ ਅਜੇ ਵੀ ਬਰਕਾਰ ਹੈ।
ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ ’ਚ ਅਕਾਲੀ ਆਗੂ ’ਤੇ ਜ਼ਬਰਦਸਤ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
ਦਰਅਸਲ ਖ਼ਬਰਾਂ ਸਨ ਕਿ ਹਾਈਕਮਾਨ ਵਲੋਂ ਨਵਜੋਤ ਸਿੱਧੂ ਨੂੰ ਦਿੱਲੀ ਸੱਦਿਆ ਗਿਆ ਸੀ, ਇਸ ’ਤੇ ਸਿੱਧੂ ਕੱਲ੍ਹ ਮੰਗਲਵਾਰ ਨੂੰ ਦਿੱਲੀ ਲਈ ਰਵਾਨਾ ਵੀ ਹੋਏ ਅਤੇ ਉੱਥੇ ਸਮੇਂ ਸਿਰ ਪੁੱਜ ਵੀ ਗਏ ਸਨ। ਸਭਨਾਂ ਦੀ ਨਜ਼ਰ ਇਨ੍ਹਾਂ ਦੋਵਾਂ ਆਗੂਆਂ ਦੀ ਮੀਟਿੰਗ ’ਤੇ ਲੱਗੀ ਹੋਈਆਂ ਸਨ। ਇਸ ਦੌਰਾਨ ਉਦੋਂ ਸਿਆਸੀ ਹਲਕਿਆਂ ਵਿਚ ਹੋਰ ਖਲਬਲੀ ਮੱਚ ਗਈ, ਜਦੋਂ ਸ਼ਾਮ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਆਖ ਦਿੱਤਾ ਕਿ ਉਨ੍ਹਾਂ ਦਾ ਅੱਜ ਨਵਜੋਤ ਸਿੱਧੂ ਨੂੰ ਮਿਲਣ ਦਾ ਕੋਈ ਪ੍ਰੋਗਰਾਮ ਨਹੀਂ ਸੀ ਅਤੇ ਨਾ ਹੀ ਅੱਜ ਲਈ ਕੋਈ ਮੀਟਿੰਗ ਤੈਅ ਹੋਈ ਸੀ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਕਸ਼ਨ ’ਚ ਭਾਜਪਾ, 117 ਵਿਧਾਨਸਭਾ ਇੰਚਾਰਜ ਐਲਾਨੇ
ਰਾਹੁਲ ਗਾਂਧੀ ਤੇ ਸਿੱਧੂ ਦਰਮਿਆਨ ਮੁਲਾਕਾਤ ਦੀ ਸੰਭਾਵਨਾ ਵਿਚਾਲੇ ਕਾਂਗਰਸ ਆਗੂ ਸ਼ਾਮ ਨੂੰ ਆਪਣੀ ਮਾਂ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ 10 ਜਨਪਥ ਚਲੇ ਗਏ। ਫਿਲਹਾਲ ਹੁਣ ਜਦੋਂ ਸਿੱਧੂ ਦੀ ਮੁਲਾਕਾਤ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਹੋਈ ਹੈ ਅਤੇ ਸਿੱਧੂ ਦੀ ਪ੍ਰਿਅੰਕਾ ਨਾਲ ਕਾਫੀ ਨੇੜਤਾ ਵੀ ਹੈ, ਅਜਿਹੇ ਵਿਚ ਕਿਆਸ ਲਗਾਏ ਜਾ ਰਹੇ ਹਨ ਕਿ ਪ੍ਰਿਯੰਕਾ ਗਾਂਧੀ ਰਾਹੀਂ ਨਵਜੋਤ ਅਤੇ ਰਾਹੁਲ ਗਾਂਧੀ ਵਿਚਾਲੇ ਮੀਟਿੰਗ ਦਾ ਸਬਬ ਬਣ ਸਕਦਾ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਡਿਪਟੀ ਕਤਲ ਕਾਂਡ ’ਚ ਨਵਾਂ ਮੋੜ, ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?