ਲਖੀਮਪੁਰ ਮਾਮਲੇ 'ਚ ਧਰਨੇ 'ਤੇ ਬੈਠੇ 'ਨਵਜੋਤ ਸਿੱਧੂ' ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਦੇਖੋ ਮੌਕੇ ਦੀਆਂ ਤਸਵੀਰਾਂ
Monday, Oct 04, 2021 - 01:42 PM (IST)
ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਵਾਪਰੀ ਘਟਨਾ ਦੇ ਰੋਸ ਵੱਜੋਂ ਗਵਰਨਰ ਹਾਊਸ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ।
ਪੁਲਸ ਵੱਲੋਂ ਪਹਿਲਾਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਨਵਜੋਤ ਸਿੱਧੂ ਨਹੀਂ ਮੰਨੇ ਤਾਂ ਉਨ੍ਹਾਂ ਨੇ ਸਾਥੀਆਂ ਸਮੇਤ ਹਿਰਾਸਤ 'ਚ ਲੈ ਲਿਆ ਗਿਆ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ : ਪੰਜਾਬ ਦੇ ਵਫ਼ਦ ਨੂੰ ਯੂ. ਪੀ. 'ਚ ਨਹੀਂ ਮਿਲੀ ਐਂਟਰੀ, ਸਰਕਾਰ ਨੇ ਲਾਈ ਪਾਬੰਦੀ
ਨਵਜੋਤ ਸਿੱਧੂ ਨਾਲ ਗਵਰਨਰ ਹਾਊਸ ਦੇ ਬਾਹਰ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਅਤੇ ਕਾਂਗਰਸੀ ਵਿਧਾਇਕ ਵੀ ਧਰਨੇ 'ਤੇ ਬੈਠੇ ਹੋਏ ਸਨ। ਨਵਜੋਤ ਸਿੱਧੂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਲਖੀਮਪੁਰ ਮਾਮਲੇ 'ਚ ਭਾਜਪਾ ਮੰਤਰੀ ਦੇ ਬੇਟੇ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਤਬਾਦਲਾ, ਹੁਣ ਅਜੋਏ ਸ਼ਰਮਾ ਸੰਭਾਲਣਗੇ ਜ਼ਿੰਮੇਵਾਰੀ
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੇਰਹਿਮੀ ਨਾਲ ਕੁਚਲਣ ਵਾਲੇ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀ ਬਹੁਤ ਹੀ ਭੜਕਾਊ ਬਿਆਨ ਦਿੱਤਾ ਹੈ, ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਯੂ. ਪੀ. 'ਚ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲਏ ਜਾਣ ਨੂੰ ਵੀ ਗੈਰ ਕਾਨੂੰਨੀ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਦੇ ਹਾਰ ਨਹੀਂ ਸਕਦਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ