ਪ੍ਰਧਾਨ ਬਣਨ ’ਤੇ ਸਿੱਧੂ ਨੂੰ ਪੀ. ਐੱਸ. ਜੀ. ਪੀ. ਸੀ. ਨੇ ਵਧਾਈ ਦਿੰਦਿਆਂ ਕੀਤੀ ਇਹ ਅਪੀਲ, ਸਿੱਧੂ ਘਿਰੇ

07/26/2021 6:31:00 PM

ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ ’ਤੇ ਪਾਕਿਸਤਾਨ ਸਿੱਖ ਗੁਰੁਦਆਰਾ ਪ੍ਰਬੰਧਕ ਕਮੇਟੀ ਨੇ ਨਵਜੋਤ ਸਿੱਧੂ ਨੂੰ ਵਧਾਈ ਦਿੱਤੀ ਹੈ। ਟਵੀਟ ਰਾਹੀਂ ਸਿੱਧੂ ਨੂੰ ਵਧਾਈ ਦਿੰਦਿਆਂ ਪੀ. ਐੱਸ. ਜੀ. ਪੀ. ਸੀ. ਨੇ ਇਹ ਅਪੀਲ ਵੀ ਕੀਤੀ ਹੈ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਮੁੜ ਖੁਲ੍ਹਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ। ਪੀ. ਐੱਸ. ਜੀ. ਪੀ. ਸੀ. ਵਲੋਂ ਕੀਤੇ ਇਸ ਟਵੀਟ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਇਹ ਸਕਰਿਪਟ ਖੁਦ ਸਿੱਧੂ ਨੇ ਹੀ ਲਿਖੀ ਹੈ। ਕੋਰੀਡੋਰ ਕੇਂਦਰ ਸਰਕਾਰ ਦੇ ਦਖ਼ਲ ਤੋਂ ਬਾਅਦ ਬਣਾਇਆ ਗਿਆ ਸੀ ਅਤੇ ਕੇਂਦਰ ਦੇ ਫ਼ੈਸਲੇ ’ਤੇ ਹੀ ਖੁੱਲ੍ਹੇਗਾ। ਸਿੱਧੂ ਭਾਵੇਂ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਜੱਫ਼ੀ ਪਾਉਂਦੇ ਹੋਣ ਪਰ ਇਸ ਗੱਲ ਦਾ ਧਿਆਨ ਰੱਖਣ ਕਿ ਇਹ ਦੋ ਦੇਸ਼ਾਂ ਦਾ ਮਾਮਲਾ ਹੈ। ਇਸ ਵਿਚ ਸਿੱਧੂ ਦੀ ਕੋਈ ਭੂਮਿਕਾ ਨਹੀਂ ਹੈ।

ਇਹ ਵੀ ਪੜ੍ਹੋ : 100 ਸਾਲਾ ਹਰਬੰਸ ਸਿੰਘ ਦੀ ਮਿਹਨਤ ਦੇ ਮੁਰੀਦ ਹੋਏ ਕੈਪਟਨ ਅਮਰਿੰਦਰ ਸਿੰਘ, ਆਖੀ ਵੱਡੀ ਗੱਲ

ਉਧਰ ਅਕਾਲੀ ਦਲ ਨੇ ਵੀ ਇਸ ’ਤੇ ਤਿਖੀ ਪ੍ਰਤੀਕਿਰਿਆ ਦਿੱਤਾ ਹੈ। ਅਕਾਲੀ ਦਲ ਦੇ ਬੁਲਾਰਾ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਧਾਈ ਤਾਂ ਕੋਈ ਵੀ ਕਿਸੇ ਨੂੰ ਦੇ ਸਕਦਾ ਹੈ ਪਰ ਪੀ.ਐੱਸ. ਜੀ. ਪੀ. ਸੀ. ਨੂੰ ਇਹ ਧਿਆਨ ਰੱਖਣਾ ਚਾਹੀਦਾ ਹੈ ਕਿ ਇਹ ਦੋ ਦੇਸ਼ਾਂ ਦੇ ਵਿਚ ਦਾ ਮਾਮਲਾ ਹੈ, ਕਿਸੇ ਵਿਅਕਤੀ ਵਿਸ਼ੇਸ਼ ਦਾ ਨਹੀਂ ਹੈ। ਸਿੱਧੂ ਦੀ ਕੋਰੀਡੋਰ ਨੂੰ ਲੈ ਕੇ ਨਾ ਤਾਂ ਕੋਈ ਭੂਮਿਕਾ ਸੀ ਅਤੇ ਨਾ ਹੀ ਹੋ ਸਕਦੀ ਹੈ। ਅਕਾਲੀ ਦਲ ਕੇਂਦਰ ਸਰਕਾਰ ਨੂੰ ਮੰਗ ਕਰਦਾ ਹੈ ਕਿ ਕੋਰੀਡੋਰ ਖੋਲ੍ਹਿਆ ਜਾਵੇ।

ਇਹ ਵੀ ਪੜ੍ਹੋ : ਮੇਰੀਆਂ ਮਿੰਨਤਾਂ, ਮੇਰੇ ਤਰਲੇ, ਮੇਰੀ ਫਰਿਯਾਦ ਸੁਣ ਕੇ ਪੰਜ ਸਿੰਘ ਸਾਹਿਬਾਨ ਮੁਆਫ਼ ਕਰ ਦੇਣ : ਲੰਗਾਹ

PunjabKesari

ਇਸ ਮੌਕੇ ਖਾਸ ਗੱਲ ਇਹ ਹੈ ਕਿ 23 ਜੁਲਾਈ ਨੂੰ ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਪਾਕਿਸਤਾਨ ਨੂੰ ਖ਼ਤਰਾ ਦੱਸਿਆ ਸੀ। ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਦੀ ਸਰਹੱਦ 600 ਕਿਲੋਮੀਟਰ ਪੰਜਾਬ ਦੇ ਨਾਲ ਲੱਗਦੀ ਹੈ ਅਤੇ ਸਾਡੇ ਦੇਸ਼ ਦੀ ਸੁਰੱਖਿਆ ਦਾ ਵੀ ਧਿਆਨ ਰੱਖਣਾ ਹੈ। ਪਾਕਿਸਤਾਨ ਡਰੋਨ ਰਾਹੀਂ ਕਦੇ ਹਥਿਆਰ ਭੇਜਦਾ ਹੈ ਅਤੇ ਕਦੇ ਨਸ਼ਾ। ਲਿਹਾਜ਼ਾ ਇਸ ’ਤੇ ਸੁਚੇਤ ਰਹਿਣ ਦੀ ਲੋੜ ਹੈ। ਯਾਦ ਰਹੇ ਕਿ ਕਰਤਾਰਪੁਰ ਕੋਰੀਡੋਰ ਖੋਲ੍ਹੇ ਜਾਣ ’ਤੇ ਨਵਜੋਤ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸੱਦੇ ’ਤੇ ਪਾਕਿਸਤਾਨ ਗਏ ਸਨ ਅਤੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਬਾਜਵਾ ਨੂੰ ਜੱਫੀ ਪਾਈ ਸੀ। ਜਿਸ ਤੋਂ ਬਾਅਦ ਭਾਰਤ ਵਿਚ ਸਿੱਧੂ ਦਾ ਕਾਫੀ ਵਿਰੋਧ ਹੋਇਆ ਸੀ, ਇਥੋਂ ਤਕ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਵੀ ਇਸ ਜੱਫੀ ਨੇ ਕਾਫੀ ਤਲਖੀ ਪੈਦਾ ਕਰ ਦਿੱਤੀ ਸੀ।

ਇਹ ਵੀ ਪੜ੍ਹੋ : ਪ੍ਰਧਾਨਗੀ ਮਿਲਣ ਤੋਂ ਬਾਅਦ ਐਕਸ਼ਨ ਮੂਡ ’ਚ ਸਿੱਧੂ, ਮੰਤਰੀ ਆਸ਼ੂ ਸਣੇ ਹੋਰਾਂ ਵਿਧਾਇਕਾਂ ਨਾਲ ਮੁਲਾਕਾਤ

ਨੋਟ - ਕਰਤਾਰਪੁਰ ਕੋਰੀਡੋਰ ’ਤੇ ਪੀ. ਐੱਸ. ਜੀ. ਪੀ. ਸੀ. ਦੇ ਬਿਆਨ ਨੂੰ ਤੁਸੀਂ ਕਿਸ ਤਰ੍ਹਾਂ ਦੇਖਦੇ ਹੋ?


Gurminder Singh

Content Editor

Related News