ਵੱਡੀ ਖ਼ਬਰ : ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਕੈਦ ਦੀ ਸਜ਼ਾ

Thursday, May 19, 2022 - 03:41 PM (IST)

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਜੁਰਮਾਨੇ ਸਮੇਤ ਨਵਜੋਤ ਸਿੱਧੂ ਨੂੰ ਇਹ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ ਸਾਲ 1988 ਦਾ ਹੈ ਅਤੇ ਪੀੜਤ ਪਰਿਵਾਰ ਦੀ ਰੀਵਿਊ ਪਟੀਸ਼ਨ 'ਤੇ ਅਦਾਲਤ ਵੱਲੋਂ ਉਕਤ ਫ਼ੈਸਲਾ ਸੁਣਾਇਆ ਗਿਆ ਹੈ।

ਇਹ ਵੀ ਪੜ੍ਹੋ : ਖ਼ੁਲਾਸਾ : ਗਰਭਪਾਤ ਲਈ ਔਰਤਾਂ ਤੋਂ ਮੋਟੀ ਰਕਮ ਲੈਂਦੀ ਸੀ ਔਰਤ, ਬਾਅਦ 'ਚ ਗੰਦੇ ਨਾਲੇ 'ਚ ਸੁੱਟਦੀ ਸੀ ਭਰੂਣ (ਤਸਵੀਰਾਂ)

ਦੱਸਣਯੋਗ ਹੈ ਕਿ 34 ਸਾਲ ਪਹਿਲਾਂ ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਅਤੇ ਉਨ੍ਹਾਂ ਦੇ ਦੋਸਤ ਦੀ ਲੜਾਈ ਹੋ ਗਈ ਸੀ। ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਮਾਮਲੇ ਸਬੰਧੀ ਹਾਈਕੋਰਟ ਨੇ ਨਵਜੋਤ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਸੀ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਕਤਲ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ। ਹੁਣ 2 ਸਾਲ ਪਹਿਲਾਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਅਦਾਲਤ 'ਚ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਇਹ ਫ਼ੈਸਲਾ ਸੁਣਾਇਆ ਗਿਆ ਹੈ।
ਇਹ ਵੀ ਪੜ੍ਹੋ : ਸਮਰਾਲਾ 'ਚ ਰਾਤ ਦੇ ਹਨ੍ਹੇਰੇ ਦੌਰਾਨ ਵੱਡੀ ਵਾਰਦਾਤ, ਸ਼ਰਾਬ ਠੇਕੇ ਦੇ ਕਰਿੰਦੇ ਦਾ ਬੇਰਹਿਮੀ ਨਾਲ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News