ਨਵਜੋਤ ਸਿੱਧੂ ਨੇ ਪੰਜਾਬ ਮੰਤਰੀ ਮੰਡਲ ''ਚੋਂ ਦਿੱਤਾ ਅਸਤੀਫਾ

Sunday, Jul 14, 2019 - 06:55 PM (IST)

ਨਵਜੋਤ ਸਿੱਧੂ ਨੇ ਪੰਜਾਬ ਮੰਤਰੀ ਮੰਡਲ ''ਚੋਂ ਦਿੱਤਾ ਅਸਤੀਫਾ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਲੰਬੇ ਸਮੇਂ ਤੋਂ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਵਜ਼ਾਰਤ 'ਚੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਨਵਜੋਤ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਦਿੱਤੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਕੇ ਰਾਹੁਲ ਗਾਂਧੀ ਨੂੰ ਭੇਜੇ ਗਏ ਅਸਤੀਫੇ ਦੀ ਲਿਖਤ ਵੀ ਪੋਸਟ ਕੀਤੀ ਹੈ। ਸਿੱਧੂ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਲੰਘੀਂ 10 ਜੂਨ ਨੂੰ ਹੀ ਪੰਜਾਬ ਕੈਬਨਿਟ 'ਚੋਂ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ। ਨਵਜੋਤ ਸਿੱਧੂ ਨੇ ਇਹ ਵੀ ਆਖਿਆ ਹੈ ਕਿ ਉਹ ਜਲਦ ਹੀ ਆਪਣਾ ਅਸਤੀਫਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭੇਜਣਗੇ। 

PunjabKesari
ਦਰਅਸਲ ਨਵਜੋਤ ਸਿੱਧੂ ਵਿਭਾਗ ਬਦਲੇ ਜਾਣ ਤੋਂ ਨਾਰਾਜ਼ ਸਨ ਜਿਸ ਦੀ ਸ਼ਿਕਾਇਤ ਲੈ ਕੇ ਸਿੱਧੂ 10 ਜੂਨ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦਿੱਲੀ ਗਏ ਸਨ, ਸਿੱਧੂ ਮੁਤਾਬਕ ਉਨ੍ਹਾਂ ਉਦੋਂ ਹੀ ਅਸਤੀਫਾ ਰਾਹੁਲ ਗਾਂਧੀ ਨੂੰ ਦੇ ਦਿੱਤੀ ਸੀ। ਰਾਹੁਲ ਗਾਂਧੀ ਨੇ ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਇਸ ਵਿਵਾਦ ਦੇ ਹੱਲ ਲਈ ਕਾਂਗਰਸ ਦੇ ਸੀਨੀਅਰ ਆਗੂ ਅਹਿਮਦ ਪਟੇਲ ਦੀ ਡਿਊਟੀ ਲਗਾਈ ਸੀ ਪਰ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਹ ਮਾਮਲਾ ਹੱਲ ਨਹੀਂ ਹੋ ਸਕਿਆ। 

PunjabKesari
ਹੈਰਾਨੀ ਦੀ ਗੱਲ ਇਹ ਹੈ ਕਿ ਸਿੱਧੂ ਮੁਤਾਬਕ ਉਨ੍ਹਾਂ ਨੇ 10 ਜੂਨ ਨੂੰ ਹੀ ਅਸਤੀਫਾ ਦੇ ਦਿੱਤਾ ਸੀ ਪਰ ਨਾ ਤਾਂ ਇਸ 'ਤੇ ਕਾਂਗਰਸ ਹਾਈਕਮਾਨ ਨੇ ਕੁਝ ਪ੍ਰਤੀਕਰਮ ਦਿੱਤਾ ਅਤੇ ਨਾ ਹੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ 'ਤੇ ਕਿਸੇ ਤਰ੍ਹਾਂ ਦਾ ਬਿਆਨ ਦਿੱਤਾ ਗਿਆ। ਹੁਣ ਜਦੋਂ ਲੰਬੀ ਖਿੱਚੋਤਾਣ ਤੋਂ ਬਾਅਦ ਨਵਜੋਤ ਸਿੱਧੂ ਨੇ ਪੰਜਾਬ ਮੰਤਰੀ ਮੰਡਲ 'ਚੋਂ ਅਸਤੀਫਾ ਦੇ ਦਿੱਤਾ ਹੈ ਤਾਂ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਹਾਈਕਮਾਨ ਦਾ ਸਿੱਧੂ ਦੇ ਅਸਤੀਫੇ 'ਤੇ ਕੀ ਪ੍ਰਤੀਕਰਮ ਹੁੰਦਾ ਹੈ। 


author

Gurminder Singh

Content Editor

Related News