ਨਵਜੋਤ ਸਿੱਧੂ ਦੀਆਂ ਮੀਟਿੰਗਾਂ ’ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

04/20/2022 9:33:10 PM

ਲੁਧਿਆਣਾ (ਹਿਤੇਸ਼/ਰਿੰਕੂ) : ਸਾਬਸਾ ਪ੍ਰਧਾਨ ਨਵਜੋਤ ਸਿੱਧੂ ਵਲੋਂ ਕਾਂਗਰਸੀ ਆਗੂਆਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ’ਤੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਆਪਣੇ ਤੌਰ ’ਤੇ ਮੀਟਿੰਗਾਂ ਕਰ ਰਹੇ ਹਨ, ਉਸ ਵਿਚ ਹੁਣ ਤੱਕ ਪਾਰਟੀ ਦੇ ਖ਼ਿਲਾਫ ਕੋਈ ਗੱਲ ਸਾਹਮਣੇ ਨਹੀਂ ਆਈ ਅਤੇ ਜੇਕਰ ਅਨੁਸਾਸ਼ਨ ਨੂੰ ਭੰਗ ਕਰਨ ਦੀ ਕੋਸ਼ਿਸ਼ ਹੋਵੇਗੀ ਤਾਂ ਉਸ ਦਾ ਨੋਟਿਸ ਜ਼ਰੂਰ ਲਿਆ ਜਾਵੇਗਾ। ਵੜਿੰਗ ਨੇ ਕਿਹਾ ਕਿ ਅਨੁਸਾਸ਼ਨਹੀਨਤਾ ਦੀ ਵਜ੍ਹਾ ਨਾਲ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦਾ ਨੁਕਸਾਨ ਹੋਇਆ ਹੈ ਅਤੇ ਜੇਕਰ ਪਾਰਟੀ ਨੂੰ ਦੋਬਾਰਾ ਮਜ਼ਬੂਤ ਕਰਨਾ ਹੈ ਤਾਂ ਸਭ ਤੋਂ ਪਹਿਲਾਂ ਅਨੁਸਾਸ਼ਨ ਜ਼ਰੂਰੀ ਹੈ। ਜਿੱਥੋਂ ਤੱਕ ਸੁਨੀਲ ਜਾਖੜ ਦਾ ਸਵਾਲ ਹੈ, ਉਨ੍ਹਾਂ ਨੂੰ ਨੋਟਿਸ ਸਿੱਧਾ ਹਾਈ ਕਮਾਨ ਨੇ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ ਉਸ ਦਾ ਜਵਾਬ ਜ਼ਰੂਰ ਦੇਣਾ ਚਾਹੀਦਾ।

ਇਹ ਵੀ ਪੜ੍ਹੋ : ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਅਫਸਰਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਵੱਲੋਂ ਮੰਗਲਵਾਰ ਨੂੰ ਲੁਧਿਆਣਾ ਦੇ ਸਾਬਕਾ ਵਿਧਾਇਕਾਂ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਸਾਬਕਾ ਵਿਧਾਇਕ ਸੁਰਿੰਦਰ ਡਾਬਰ ਦੇ ਨਿਵਾਸ ’ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇਤਾਵਾਂ ਨੇ ਆਪਣੀ ਪੂਰੀ ਜ਼ਿੰਦਗੀ ਕਾਂਗਰਸ ਨਾਲ ਲਗਾ ਦਿੱਤੀ ਅਤੇ ਅੱਜ ਵੀ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਹਨ, ਉਨ੍ਹਾਂ ਦਾ ਆਸ਼ੀਰਵਾਦ ਲੈਣ ਜਾ ਰਹੇ ਹਨ ਅਤੇ ਅੱਗੇ ਚੱਲ ਕੇ ਉਨ੍ਹਾਂ ਦੇ ਤਜਰਬੇ ਦਾ ਫਾਇਦਾ ਲਿਆ ਜਾਵੇਗਾ, ਜਿਸ ਦੇ ਆਧਾਰ ’ਤੇ ਨਗਰ ਨਿਗਮ ਚੋਣ ਦੀ ਰਣਨੀਤੀ ਬਣਾਈ ਜਾਵੇਗੀ। ਇਸ ਮੌਕੇ ਮੇਅਰ ਬਲਕਾਰ ਸੰਧੂ, ਸਾਬਕਾ ਵਿਧਾਇਕ ਕੁਲਜੀਤ ਨਾਗਰਾ, ਸੰਜੇ ਤਲਵਾੜ, ਰਾਕੇਸ਼ ਪਾਂਡੇ, ਕੁਲਦੀਪ ਸਿੰਘ, ਸੰਦੀਪ ਸੰਧੂ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਜ਼ਿਲਾ ਪ੍ਰਧਾਨ ਅਸ਼ਵਨੀ ਸ਼ਰਮਾ, ਲੱਕੀ ਸੂਦ, ਕਮਲਜੀਤ ਕੜਵਲ, ਈਸ਼ਵਰ ਜੋਤ ਚੀਮਾ ਤੇ ਹੋਰ ਮੌਜੂਦ ਸਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਵਿਧਾਇਕ, ਪੰਜਾਬ ਦੇ ਅਫ਼ਸਰਾਂ ਨੂੰ ਦੋ ਟੁੱਕ ’ਚ ਦਿੱਤਾ ਇਹ ਸੁਨੇਹਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News