ਨਵਜੋਤ ਸਿੱਧੂ ਦੇ ਸ਼ਕਤੀ ਪ੍ਰਦਰਸ਼ਨ ਤੋਂ ਬਾਅਦ ਰਵਨੀਤ ਬਿੱਟੂ ਦਾ ਵੱਡਾ ਬਿਆਨ

Saturday, Mar 26, 2022 - 06:22 PM (IST)

ਨਵਜੋਤ ਸਿੱਧੂ ਦੇ ਸ਼ਕਤੀ ਪ੍ਰਦਰਸ਼ਨ ਤੋਂ ਬਾਅਦ ਰਵਨੀਤ ਬਿੱਟੂ ਦਾ ਵੱਡਾ ਬਿਆਨ

ਚੰਡੀਗੜ੍ਹ (ਟੱਕਰ) : ਲੋਕ ਸਭਾ ਹਲਕਾ ਲੁਧਿਆਣਾ ਤੋਂ ਐੱਮ.ਪੀ. ਰਵਨੀਤ ਸਿੰਘ ਬਿੱਟੂ ਜੋ ਕਿ ਪਹਿਲਾਂ ਵੀ ਅਸਿੱਧੇ ਢੰਗ ਨਾਲ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਨਿਸ਼ਾਨਾ ਸਾਧਦੇ ਰਹਿੰਦੇ ਹਨ ਅਤੇ ਅੱਜ ਫਿਰ ਉਨ੍ਹਾਂ ਵਲੋਂ ਸਿੱਧੂ ਵਲੋਂ ਅੱਜ ਕਾਂਗਰਸੀ ਸਾਬਕਾ ਵਿਧਾਇਕਾਂ ਤੇ ਆਗੂਆਂ ਨਾਲ ਕੀਤੀ ਗਈ ਮੀਟਿੰਗ ਦੀ ਵਾਇਰਲ ਤਸਵੀਰ ’ਤੇ ਤੰਜ ਕੱਸਦਿਆਂ ਕਿਹਾ ਕਿ ‘ਵੇਲੇ ਦੀ ਨਮਾਜ਼ ਅਤੇ ਕੁਵੇਲੇ ਦੀਆਂ ਟੱਕਰਾਂ’ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣਾ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਫਿਰ ਸਰਗਰਮੀ ਦਿਖਾਉਂਦਿਆਂ ਕਾਂਗਰਸੀ ਆਗੂ ਨਵਤੇਜ ਸਿੰਘ ਚੀਮਾ ਦੇ ਘਰ ਮੀਟਿੰਗ ਕੀਤੀ ਜਿਸ ਵਿਚ ਵਿਧਾਇਕ ਸੁਖਪਾਲ ਖਹਿਰਾ, ਸੁਨੀਤ ਦੱਤੀ ਅਤੇ ਬਲਵਿੰਦਰ ਧਾਲੀਵਾਲ ਸਮੇਤ ਕੁੱਲ 24 ਕਾਂਗਰਸੀ ਆਗੂ ਸ਼ਾਮਲ ਹੋਏ। ਸਿਆਸੀ ਗਲਿਆਰਿਆਂ ਵਿਚ ਚਰਚਾ ਸੀ ਕਿ ਇਕ ਪਾਸੇ ਤਾਂ ਕਾਂਗਰਸ ਹਾਈਕਮਾਂਨ ਪੰਜਾਬ ਦਾ ਨਵਾਂ ਪ੍ਰਧਾਨ ਥਾਪਣ ਦੀ ਤਿਆਰੀ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੂਬੇ ਦੇ 24 ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਹੈ ਕਿ ਅੱਜ ਵੀ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਉਨ੍ਹਾਂ ਨਾਲ ਖੜ੍ਹੀ ਹੈ।

ਇਹ ਵੀ ਪੜ੍ਹੋ : ਪੰਜਾਬ ਪ੍ਰਧਾਨ ਦੇ ਐਲਾਨ ਤੋਂ ਪਹਿਲਾਂ ਕਾਂਗਰਸ ’ਚ ਵੱਡੀ ਹਲਚਲ, ਸਿੱਧੂ ਦੀ ਅਗਵਾਈ ’ਚ ਇਕੱਠੇ ਹੋਏ 20 ਤੋਂ ਵੱਧ ਆਗੂ

ਅੱਜ ਸਵੇਰੇ ਜਦੋਂ ਸੋਸ਼ਲ ਮੀਡੀਆ ’ਤੇ ਨਵਜੋਤ ਸਿੰਘ ਸਿੱਧੂ ਦੀ ਕਾਂਗਰਸੀ ਵਿਧਾਇਕਾਂ ਤੇ ਆਗੂਆਂ ਨਾਲ ਮੀਟਿੰਗ ਹੋਈ ਤਾਂ ਸ਼ਾਮ 5 ਵਜੇ ਐੱਮ.ਪੀ. ਰਵਨੀਤ ਸਿੰਘ ਬਿੱਟੂ ਨੇ ਆਪਣੇ ਫੇਸਬੁੱਕ ਪੇਜ਼ ’ਤੇ ਇਸ ਤਸਵੀਰ ਨੂੰ ਵਾਇਰਲ ਕਰਦਿਆਂ ਉੱਪਰ ਕੁਮੈਂਟ ਦਿੱਤਾ ਕਿ ਇਹ ‘ਵੇਲੇ ਦੀ ਨਮਾਜ਼ ਕੁਵੇਲੇ ਦੀਆਂ ਟੱਕਰਾਂ ਹਨ’ ਜਿਸਦਾ ਅਰਥ ਕਿ ਜਦੋਂ ਸਮਾਂ ਤੇ ਸਰਕਾਰ ਸੀ ਉਦੋਂ ਕੰਮ ਨਹੀਂ ਕੀਤਾ ਅਤੇ ਹੁਣ ਇਸ ਸਮੇਂ ਟੱਕਰਾਂ ਮਾਰਨ ਦਾ ਕੋਈ ਲਾਭ ਨਹੀਂ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੀ ਦੌੜ ਵਿਚ ਐੱਮ.ਪੀ. ਰਵਨੀਤ ਸਿੰਘ ਬਿੱਟੂ ਦਾ ਨਾਮ ਵੀ ਚਰਚਾ ਵਿਚ ਹੈ ਪਰ ਕਾਂਗਰਸ ਹਾਈਕਮਾਂਨ ਕਿਸ ਨੂੰ ਇਹ ਅਹੁਦਾ ਦੇ ਕੇ ਪੰਜਾਬ ’ਚ ਮੁੜ ਪਾਰਟੀ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਸੌਂਪਦੀ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਜਦੋਂ ਨਵਜੋਤ ਸਿੰਘ ਸਿੱਧੂ ਦੀ ਤਸਵੀਰ ’ਤੇ ਕੀਤੇ ਗਏ ਵਿਅੰਗ ਸਬੰਧੀ ਐੱਮ.ਪੀ. ਰਵਨੀਤ ਸਿੰਘ ਬਿੱਟੂ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੀ ਕੇਜਰੀਵਾਲ ਦੀ ਵੀਡੀਓ, ਆਖੀ ਵੱਡੀ ਗੱਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News