'ਭਗਵੰਤ ਮਾਨ' ਦੇ ਸਹੁੰ ਚੁੱਕ ਸਮਾਰੋਹ ਨਾਲ ਜੁੜਿਆ 'ਨਵਜੋਤ ਸਿੱਧੂ' ਦੇ ਅਸਤੀਫ਼ੇ ਦਾ ਕੁਨੈਕਸ਼ਨ
Wednesday, Mar 16, 2022 - 04:38 PM (IST)
ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਕਰਾਰੀ ਹਾਰ ਲਈ ਨਵਜੋਤ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਾਂਗਰਸ ਦੇ ਵੱਡੇ ਆਗੂਆਂ ਵੱਲੋਂ ਕਈ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਸ਼ੁਰੂ ਕਰ ਦਿੱਤੀ ਗਈ ਸੀ ਪਰ ਨਵਜੋਤ ਸਿੱਧੂ ਨੇ ਅਸਤੀਫ਼ਾ ਨਹੀਂ ਦਿੱਤਾ ਸੀ। ਹਾਲਾਂਕਿ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਚੋਣਾਂ ਹਾਰਨ ਵਾਲੇ ਸਾਰੇ 5 ਸੂਬਿਆਂ ਦੇ ਪਾਰਟੀ ਪ੍ਰਧਾਨਾਂ ਨੂੰ ਅਹੁਦੇ ਤੋਂ ਹਟਾਉਣ ਦੀ ਬਜਾਏ ਉਨ੍ਹਾਂ ਤੋਂ ਅਸਤੀਫ਼ਾ ਮੰਗ ਲਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਰਚਿਆ ਜਾਵੇਗਾ ਇਤਿਹਾਸ, ਖਟਕੜ ਕਲਾਂ 'ਚ ਸਜੀ ਸਟੇਜ ਨੂੰ 'ਭਗਵੰਤ ਮਾਨ' ਦੀ ਉਡੀਕ (ਵੀਡੀਓ)
ਬਾਕੀ ਸੂਬਿਆਂ ਦੇ ਪ੍ਰਧਾਨਾਂ ਦੇ ਮੁਕਾਬਲੇ ਨਵਜੋਤ ਸਿੱਧੂ ਨੇ ਇਕ ਦਿਨ ਦੇਰੀ ਨਾਲ ਅਸਤੀਫ਼ਾ ਦਿੱਤਾ ਹੈ। ਇਸ ਨੂੰ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਰੋਹ ਦੌਰਾਨ ਸੁਰਖੀਆਂ 'ਚ ਬਣੇ ਰਹਿਣ ਦੀ ਕਵਾਇਦ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ ਅਤੇ ਇਸ ਤਰ੍ਹਾਂ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਰੋਹ ਨਾਲ ਨਵਜੋਤ ਸਿੱਧੂ ਦੇ ਅਸਤੀਫ਼ੇ ਦੇ ਕੁਨੈਕਸ਼ਨ ਨੂੰ ਜੋੜਿਆ ਗਿਆ ਹੈ।
ਇਹ ਵੀ ਪੜ੍ਹੋ : ਜ਼ੀਰਕਪੁਰ 'ਚ ਵਾਪਰਿਆ ਭਿਆਨਕ ਹਾਦਸਾ, ਟਰਾਲਾ ਪਲਟਣ ਕਾਰਨ ਬੱਚੇ ਸਮੇਤ 3 ਲੋਕਾਂ ਦੀ ਮੌਤ
ਜੱਟ ਸਿੱਖ ਨੂੰ ਬਣਾਇਆ ਜਾਵੇਗਾ ਵਿਧਾਇਕ ਦਲ ਦਾ ਨੇਤਾ
ਨਵਜੋਤ ਸਿੱਧੂ ਨੂੰ ਹਟਾਉਣ ਤੋਂ ਬਾਅਦ ਕਿਸੇ ਹਿੰਦੂ ਚਿਹਰੇ ਨੂੰ ਪੰਜਾਬ ਕਾਂਗਰਸ ਪ੍ਰਧਾਨ ਲਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿਉਂਕਿ ਵਿਧਾਇਕ ਦਲ ਦਾ ਨੇਤਾ ਬਣਨ ਦੀ ਦੌੜ 'ਚ ਸ਼ਾਮਲ ਸਾਰੇ ਵਿਧਾਇਕ ਜੱਟ ਸਿੱਖ ਹਨ, ਜਿਨ੍ਹਾਂ 'ਚ ਸੁਖਜਿੰਦਰ ਰੰਧਾਵਾ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਖਹਿਰਾ, ਰਾਣਾ ਗੁਰਜੀਤ, ਰਾਜਾ ਵੜਿੰਗ ਵੱਲੋਂ ਮੁੱਖ ਤੌਰ 'ਤੇ ਦਾਅਵੇਦਾਰੀ ਪੇਸ਼ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ