CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)
Monday, Feb 07, 2022 - 10:28 AM (IST)
ਲੁਧਿਆਣਾ (ਬਿਊਰੋ) - ਪੰਜਾਬ ’ਚ 20 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਸਬੰਧ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਬੀਤੇ ਦਿਨ ਪੰਜਾਬ ਦੌਰੇ ’ਤੇ ਆਏ ਹੋਏ ਸਨ, ਜਿਨ੍ਹਾਂ ਦੇ ਆਉਣ ’ਤੇ ਲੁਧਿਆਣਾ ਵਿਖੇ ਵਰਚੁਅਲ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਇਸ ਰੈਲੀ ’ਚ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਐਲਾਨ ਦਿੱਤਾ। ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਐਲਾਨ ਦੌਰਾਨ ਉਥਲ ਪੱਥਲ ਮੱਚ ਗਈ, ਜਦੋਂ ਸਟੇਜ ’ਤੇ ਰਾਹੁਲ ਗਾਂਧੀ ਨਾਲ ਕੁਰਸੀ ’ਤੇ ਬੈਠੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਥ ’ਚ ਪਾਈ ਅੰਗੂਠੀ ਅਚਾਨਕ ਗੁੰਮ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ, CM ਚੰਨੀ ਤੇ ਜਾਖੜ ਦੀ ਤਾਰੀਫ਼ ਕਰ ਬੋਲੇ ਰਾਹੁਲ ਗਾਂਧੀ, ਕਿਹਾ-ਇਹ ਹਨ ‘ਕਾਂਗਰਸ ਦੇ ਹੀਰੇ’
ਅੰਗੂਠੀ ਗੁੰਮ ਹੋ ਜਾਣ ਨਾਲ ਸਟੇਜ ’ਤੇ ਬੈਠੇ ਰਾਹੁਲ ਗਾਂਧੀ ਅਤੇ ਨਵਜੋਤ ਸਿੱਧੂ ਅੰਗੂਠੀ ਲੱਭਣ ਲੱਗ ਪਏ। ਦੱਸ ਦੇਈਏ ਕਿ ਇਹ ਅੰਗੂਠੀ ਉਦੋਂ ਗੁੰਮ ਹੋਈ, ਜਦੋਂ ਮੁੱਖ ਮੰਤਰੀ ਚੰਨੀ ਸਟੇਜ ’ਤੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਰਾਹੁਲ ਗਾਂਧੀ ਅਤੇ ਨਵਜੋਤ ਸਿੱਧੂ ਵਲੋਂ ਅੰਗੂਠੀ ਦੀ ਭਾਲ ਜਦੋਂ ਕੀਤੀ ਜਾ ਰਹੀ ਸੀ ਤਾਂ ਉਦੋਂ ਮੁਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਵੇਖਦੇ ਸਾਰ ਖੁਦ ਅੰਗੂਠੀ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਰਾਹੁਲ ਗਾਂਧੀ ਨੂੰ ਨਵਜੋਤ ਸਿੱਧੂ ਦੀ ਅੰਗੂਠੀ ਮਿਲ ਗਈ, ਜਿਸ ਨੂੰ ਉਨ੍ਹਾਂ ਨੇ ਸਿੱਧੂ ਨੂੰ ਦੇ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ