ਕਰੀਬੀਆਂ ਨੂੰ ਪਾਰਟੀ ’ਚੋਂ ਕੱਢੇ ਜਾਣ ਤੋਂ ਬਾਅਦ ਨਵਜੋਤ ਸਿੱਧੂ ਦਾ ਸ਼ਾਇਰਾਨਾ ਅੰਦਾਜ਼ ’ਚ ਜਵਾਬ

Monday, Jan 29, 2024 - 01:22 PM (IST)

ਮੋਗਾ : ਨਵਜੋਤ ਸਿੰਘ ਸਿੱਧੂ ਦੀ ਮੋਗਾ ਰੈਲੀ ਦਾ ਇੰਤਜਾਮ ਕਰਨ ਵਾਲੇ ਦੋ ਆਗੂਆਂ ਨੂੰ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਸਪੈਂਡ ਕੀਤੇ ਜਾਣ ਦਾ ਮਾਮਲਾ ਗਰਮਾ ਗਿਆ ਹੈ। ਨਵਜੋਤ ਸਿੱਧੂ ਨੇ ਹੁਣ ਸ਼ਾਇਰਾਨਾ ਅੰਦਾਜ਼ ਵਿਚ ਰਾਜਾ ਵੜਿੰਗ ਦਾ ਨਾਮ ਲਏ ਬਿਨਾਂ ਉਨ੍ਹਾਂ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐੱਕਸ ’ਤੇ ਲਿਖਿਆ ਕਿ ‘ਨਾ ਮੈਂ ਗਿਰਾ ਨਾ ਮੇਰੀ ਉਮੀਦੋਂ ਕਾ ਕੋਈ ਮਿਨਾਰ ਗਿਰਾ, ਮੁਝੇ ਗਿਰਾਨੇ ਕੀ ਕੋਸ਼ਿਸ਼ ਕਰ ਹਰ ਸ਼ਖ਼ਸ ਬਾਰ-ਬਾਰ ਗਿਰਾ। 

ਇਹ ਵੀ ਪੜ੍ਹੋ : ਪੰਜਾਬ ’ਚ ਮੌਸਮ ਨੂੰ ਲੈ ਕੇ ਹੋਈ ਨਵੀਂ ਭਵਿੱਖਬਾਣੀ, ਜਾਰੀ ਹੋਇਆ ਮੀਂਹ ਦਾ ਅਲਰਟ

ਦੱਸਣਯੋਗ ਹੈ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਸਾਬਕਾ ਵਿਧਾਇਕ ਮਹੇਸ਼ ਇੰਦਰ ਸਿੰਘ ਮੇਸ਼ੀ ਅਤੇ ਉਨ੍ਹਾਂ ਦੇ ਪੁੱਤਰ ਧਰਮਪਾਲ ਸਿੰਘ ਡੀਪੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਹਾਈਕਮਾਂਡ ਨੇ ਬਾਹਰ ਕੱਢ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮਹੇਸ਼ ਇੰਦਰ ਸਿੰਘ ਅਤੇ ਧਰਮਪਾਲ ਸਿੰਘ ਨੂੰ ਕਾਂਗਰਸ ਪਾਰਟੀ 'ਚੋਂ ਮੁਅੱਤਲ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪਟਿਆਲਾ ’ਚ ਗੱਡੀ ਲੁੱਟਣ ਆਏ ਲੁਟੇਰਿਆਂ ਨੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

PunjabKesari

ਤੁਹਾਨੂੰ ਦੱਸ ਦਈਏ ਕਿ ਬੀਤੀ 21 ਤਾਰੀਖ਼ ਨੂੰ ਮੋਗਾ ਦੇ ਇਕ ਨਿੱਜੀ ਪੈਲਸ ਵਿਚ ਨਵਜੋਤ ਸਿੰਘ ਸਿੱਧੂ ਵੱਲੋਂ ਇਕ ਕਾਂਗਰਸ ਮਿਲਣੀ ਕੀਤੀ ਗਈ ਸੀ। ਇਸ ਮਿਲਣੀ ਵਿਚ ਮੋਗਾ ਦੀ ਹਲਕਾ ਇੰਚਾਰਜ ਮਾਲਕਾ ਸੂਦ ਨੇ ਇਤਰਾਜ਼ ਜਤਾਇਆ ਸੀ ਕਿ ਉਨ੍ਹਾਂ ਨੂੰ ਨਾ ਤਾਂ ਇਸ ਰੈਲੀ ਵਿਚ ਸੱਦਾ ਦਿੱਤਾ ਗਿਆ ਅਤੇ ਨਾ ਹੀ ਹਾਈਕਮਾਂਡ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਮੋਗਾ ਵਿਚ ਰੈਲੀ ਕੀਤੀ ਜਾਵੇਗੀ, ਜਿਸ ਨੂੰ ਲੈ ਕੇ ਮਾਲਵਿਕਾ ਸੂਦ ਨੇ ਇਕ ਸ਼ਿਕਾਇਤ ਜਾਰੀ ਕੀਤੀ ਸੀ ਉਸ ਸ਼ਿਕਾਇਤ ਦੇ ਅਧਾਰ 'ਤੇ ਪਾਰਟੀ ਹਾਈ ਕਮਾਂਡ ਨੇ ਮਹੇਸ਼ ਇੰਦਰ ਸਿੰਘ ਮੇਸ਼ੀ ਅਤੇ ਉਨ੍ਹਾਂ ਦੇ ਸਪੁੱਤਰ ਧਰਮਪਾਲ ਸਿੰਘ ਡੀਪੀ ਨੂੰ ਪਾਰਟੀ ’ਚੋਂ ਸਸਪੈਂਡ ਕਰ ਦਿੱਤਾ। 

ਇਹ ਵੀ ਪੜ੍ਹੋ : ਵਿਆਹ ਵਾਲੇ ਘਰ ਛਾਇਆ ਮਾਤਮ, ਭਿਆਨਕ ਹਾਦਸੇ ਨੇ ਉਜਾੜ ਦਿੱਤੀਆਂ ਖ਼ੁਸ਼ੀਆਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News