ਨਵਜੋਤ ਸਿੱਧੂ ਦੇ ਪੁੱਤ ਕਰਨ ਸਿੱਧੂ ਦਾ ਹੋਇਆ ਵਿਆਹ, ਸਿੱਧੂ ਨੇ ਪਾਇਆ ਭੰਗੜਾ, ਵੇਖੋ ਤਸਵੀਰਾਂ

12/07/2023 8:10:24 PM

ਪਟਿਆਲਾ (ਵੈੱਬ ਡੈਸਕ/ਬਲਜਿੰਦਰ) : ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਨਾਲ ਭਰ ਗਿਆ ਹੈ। ਦੱਸ ਦੇਈਏ ਨਵਜੋਤ ਸਿੰਘ ਸਿੱਧੂ ਦੇ ਮੁੰਡੇ ਕਰਨ ਸਿੱਧੂ ਤੇ ਇਨਾਇਤ ਕੌਰ ਰੰਧਾਵਾ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਵਿਆਹ ਦੀ ਪਹਿਲੀ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ 'ਚ ਦੇਖ ਸਕਦੇ ਹੋ ਸਾਰੇ ਬਹੁਤ ਖੁਸ਼ ਹਨ ਅਤੇ ਨਵਜੋਤ ਸਿੱਧੂ ਭੰਗੜਾ ਪਾਉਂਦੇ ਹੋਏ ਨਜ਼ਰ ਆ ਰਹੇ ਹਨ।

 ਇਹ ਵੀ ਪੜ੍ਹੋ-  ਪਤੀ ਦੇ ਨਾਜਾਇਜ਼ ਸਬੰਧਾਂ ਕਾਰਨ ਉੱਜੜਿਆ ਪਰਿਵਾਰ, ਪਤਨੀ ਨੇ ਲਾਈਵ ਹੋ ਕੇ ਗਲ ਲਾਈ ਮੌਤ

PunjabKesari

PunjabKesari

ਵਿਆਹ ਦੌਰਾਨ ਕੋਈ ਸਿਆਸੀ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ ਹੈ। ਇਸ ਦੌਰਾਨ ਤਸਵੀਰ 'ਚ ਗੁਰਮੀਤ ਸਿੰਘ ਔਜਲਾ ਅਤੇ ਸਾਬਕਾ MLA ਗੁਲਜ਼ਾਰ ਇੰਦਰਚਾਹਲ ਵੀ ਨਜ਼ਰ ਆਏ। ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ  ਹੈ।

PunjabKesari

 ਇਹ ਵੀ ਪੜ੍ਹੋ- ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੀ ਅਪੀਲ ਨੂੰ ਕੀਤਾ ਨਜ਼ਰਅੰਦਾਜ਼, ਜੇਲ੍ਹ 'ਚ ਸ਼ੁਰੂ ਕੀਤੀ ਭੁੱਖ ਹੜਤਾਲ

ਕੌਣ ਹੈ ਇਨਾਇਤ ਕੌਰ ਰੰਧਾਵਾ

ਇਨਾਇਤ ਕੌਰ ਰੰਧਾਵਾ ਪਟਿਆਲਾ ਦੀ ਰਹਿਣ ਵਾਲੀ ਹੈ । ਕਰਨ ਸਿੱਧੂ ਅਤੇ ਇਨਾਇਤ ਦੀ ਪਹਿਲਾਂ ਰਿਸ਼ੀਕੇਸ਼ 'ਚ ਮੰਗਣੀ ਹੋਈ ਸੀ। ਇਸ ਦੀ ਜਾਣਕਾਰੀ 26 ਜੂਨ ਨੂੰ ਸਾਂਝੀ ਕੀਤੀ ਗਈ ਸੀ। ਹੁਣ ਦੋਵੇਂ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਇਨਾਇਤ ਕੌਰ ਨੇ ਪਿਤਾ ਮਨਿੰਦਰ ਰੰਧਵਾ ਜੋ ਸਾਬਕਾ ਫੌਜੀ ਰਹੇ, ਇਸ ਸਮੇਂ ਉਹ ਪੰਜਾਬ ਰੱਖਿਆ ਸੇਵਾ ਭਲਾਈ ਵਿਭਾਗ 'ਚ ਡਿਪਟੀ ਡਾਇਰੈਕਟਰ ਵਜੋਂ ਤਾਇਨਾਤ ਹਨ।

PunjabKesari

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News