ਹਰਿਆਣਾ ਪੁਲਸ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ''ਤੇ ਨਵਜੋਤ ਸਿੱਧੂ ਦੀ CM ਮਾਨ ਨੂੰ ਖ਼ਾਸ ਅਪੀਲ

02/15/2024 6:54:25 PM

ਅੰਮ੍ਰਿਤਸਰ(ਕਮਲ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੇ ਹੀ ਢੰਗ ਨਾਲ ਕਾਂਗਰਸ ਲਈ ਕੰਮ ਕਰ ਰਹੇ ਹਨ ਅਤੇ ਇਸ ਤੋਂ ਸਾਫ ਦਿਖਾਈ ਦੇ ਰਿਹਾ ਹੈ ਕਿ ਸਿੱਧੂ ਦੀ ਸੁਰ ਉਨ੍ਹਾਂ ਦੀ ਪਾਰਟੀ ਨਾਲੋਂ ਵੱਖਰੀ ਹੈ, ਕਿਉਂਕਿ ਉਹ ਆਪਣੀ ਪਾਰਟੀ ਤੋਂ ਦੂਰ ਰਹਿ ਕੇ ਰੈਲੀਆਂ ਕਰ ਰਹੇ ਹਨ। ਬੀਤੇ ਦਿਨ ਉਨ੍ਹਾਂ ਨੇ ਆਪਣੇ ਵਿਰੋਧੀਆਂ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਹਮਲਾ ਬੋਲਦੇ ਹੋਏ ਆਪਣੇ ਟਵਿੱਟਰ ਪੇਜ ’ਤੇ ਇਕ ਫੋਟੋ ਪੋਸਟ ਕੀਤੀ , ਜਿਸ ਵਿਚ ਕਿਹਾ ਕਿ ‘ਅਸੀਂ ਕਾਂਗਰਸੀ ਸੀ, ਹਾਂ ਅਤੇ ਹਮੇਸ਼ਾ ਰਹਾਂਗੇ...। ਅਸੀਂ ਉਸ ਵਿਚਾਰਧਾਰਾ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਾਂ, ਜਿਸ ਨੇ ਸਾਨੂੰ ਆਜ਼ਾਦੀ ਅਤੇ ਸੰਵਿਧਾਨ ਦਿੱਤਾ ਹੈ ਅਤੇ ਵਿਗਿਆਨਕ ਸੋਚ ਦਿੱਤੀ। ਮੌਜੂਦਾ ਸਮੇਂ ਵਿਚ ਸਾਡੀ ਲੜਾਈ ਅਨੇਕਤਾ ਵਿਚ ਏਕਤਾ ਨੂੰ ਬਚਾਉਣ ਦੀ ਹੈ।

ਇਹ ਵੀ ਪੜ੍ਹੋ : ਹੰਝੂ ਗੈਸ ਦੀ ਵਰਤੋਂ ਦੇ ਵਿਰੋਧ ‘ਚ ਕਿਸਾਨਾਂ ਨੇ ਚੁੱਕ ਲਿਆ ਵੱਡਾ ਕਦਮ, ਅੰਮ੍ਰਿਤਸਰ ਰੇਲਵੇ ਮਾਰਗ ਕੀਤਾ ਜਾਮ

ਪੋਸਟ ਵਿਚ ਮਹੇਸ਼ ਇੰਦਰ ਸਿੰਘ ਗਰੇਵਾਲ, ਉਨ੍ਹਾਂ ਦੇ ਪੁੱਤਰ ਅਤੇ ਬਠਿੰਡਾ ਦੇ ਇਕ ਆਗੂ ਹਨ। ਇਸ ਪੋਸਟ ਤੋਂ ਬਾਅਦ ਨਵਜੋਤ ਸਿੱਧੂ ਖਿਲਾਫ ਬਗਾਵਤ ਦੀਆਂ ਸੁਰੂ ਉੱਠੀਆਂ ਅਤੇ ਹਲਕਾ ਇੰਚਾਰਜ ਦਵਿੰਦਰ ਯਾਦਵ ਨੇ ਸਾਰੀ ਜਾਣਕਾਰੀ ਹਾਈਕਮਾਂਡ ਨੂੰ ਭੇਜ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੜਾਈ ਨਿੱਜੀ ਨਹੀਂ, ਸਿਰਫ਼ ਰਸਮੀ ਮਤਭੇਦ ਹੈ। ਸਿੱਧੂ ਨੇ ਹੁਸ਼ਿਆਰਪੁਰ ਅਤੇ ਮੋਗਾ ਵਿਚ ਰੈਲੀ ਕੀਤੀ ਸੀ, ਜਿਨ੍ਹਾਂ ਦਾ ਪ੍ਰਬੰਧ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕੀਤਾ ਸੀ। ਕਾਂਗਰਸ ਹਾਈਕਮਾਂਡ ਨੇ ਕਾਰਵਾਈ ਕਰਦਿਆਂ ਉਸ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ 'ਤੇ ਫਾਇਰਿੰਗ ਤੇ ਅੱਥਰੂ ਗੈਸ ਦੇ ਗੋਲਿਆਂ ਕਾਰਨ ਗੰਭੀਰ ਫੱਟੜ ਹੋਇਆ ਝਬਾਲ ਦਾ ਕਿਸਾਨ ਆਗੂ ਜੱਸਾ ਸਿੰਘ

ਸਿੱਧੂ ਨੇ ਕਿਹਾ ਕਿ ਉਹ ਆਪਣੇ ਲੋਕਾਂ ’ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਹੀਂ ਬਣਨ ਦੇਣਗੇ। ਉਹ ਉਨ੍ਹਾਂ ਦੇ ਨਾਲ ਖੜ੍ਹਾ ਹੈ। ਦੱਸਣਯੋਗ ਹੈ ਕਿ ਸਿੱਧੂ ਕਾਂਗਰਸ ਇੰਚਾਰਜ ਦਵਿੰਦਰ ਯਾਦਵ ਨੂੰ ਵੀ ਨਹੀਂ ਮਿਲ ਰਹੇ ਹਨ। ਸਿੱਧੂ ਦੀ ਆਖਰੀ ਮੁਲਾਕਾਤ 11 ਤਰੀਕ ਨੂੰ ਹੋਈ ਸੀ। ਇਸ ਦੌਰਾਨ ਸਿੱਧੂ ਨੇ ਕਾਂਗਰਸ ਦੇ ਇੰਚਾਰਜ ਦਵਿੰਦਰ ਕੋਲ ਆਪਣੇ ਸਾਰੇ ਵਿਚਾਰ ਪ੍ਰਗਟ ਕੀਤੇ ਅਤੇ ਆਉਣ ਵਾਲੇ ਦਿਨਾਂ ਦਾ ਪ੍ਰੋਗਰਾਮ ਵੀ ਉਨ੍ਹਾਂ ਨੂੰ ਦੱਸਿਆ। ਜਾਣਕਾਰੀ ਲਈ ਦੱਸਣਯੋਗ ਹੈ ਕਿ ਨਵਜੋਤ ਸਿੱਧੂ ਸਮਰਾਲਾ ਵਿਚ ਹੋਈ ਕਨਵੈਨਸ਼ਨ ਵਿਚ ਵੀ ਸ਼ਾਮਲ ਨਹੀਂ ਹੋਏ।

ਇਹ ਵੀ ਪੜ੍ਹੋ : ਯੂਥ ਕਾਂਗਰਸੀ ਵਰਕਰਾਂ ਨੇ ਕਿਸਾਨਾਂ ਦੇ ਹੱਕ 'ਚ ਕੀਤਾ ਪ੍ਰਦਰਸ਼ਨ, ਹਰਿਆਣਾ ਸਰਕਾਰ ਨੂੰ ਲਗਾਈ ਫਟਕਾਰ

ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਹਰਿਆਣਾ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਦੇ ਮਨੋਬਲ ਨੂੰ ਕੁਚਲਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਤੋਂ ਬਾਅਦ ਪੰਜਾਬ ਦੀਆਂ ਸਰਹੱਦਾਂ ਦੀ ਰਾਖੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੀ ਖੇਤਰੀ ਪ੍ਰਭੂਸੱਤਾ ਦੀ ਰਾਖੀ ਕਰਨੀ ਚਾਹੀਦੀ ਹੈ। ਉਨ੍ਹਾਂ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਜਦੋਂ ਬੰਗਾਲ ’ਤੇ ਹਮਲਾ ਹੋਇਆ ਤਾਂ ਮੁੱਖ ਮੰਤਰੀ ਨੇ ਸੀ. ਬੀ. ਆਈ. ਅਫਸਰਾਂ ਨੂੰ ਜੇਲ ਵਿਚ ਡੱਕ ਦਿੱਤਾ ਗਿਆ। ਇਸੇ ਤਰ੍ਹਾਂ ਮੁੱਖ ਮੰਤਰੀ ਮਾਨ ਨੂੰ ਵੀ ਆਪਣੀ ਜ਼ਮੀਨ ਦੀ ਰਾਖੀ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀ ਖ਼ਰੀਦ ਨਹੀਂ ਕਰਨਗੇ ਪੈਟਰੋਲੀਅਮ ਡੀਲਰਜ਼, 22 ਫਰਵਰੀ ਨੂੰ ਹੜਤਾਲ ਦਾ ਐਲਾਨ

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਸਰਕਾਰ ਵੱਲ ਵਧਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਇੰਨਾ ਹੀ ਨਹੀਂ ਰਾਤ ਸਮੇਂ ਵੀ ਡਰੋਨ ਦੀ ਮਦਦ ਨਾਲ ਸੁੱਤੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਹਰਿਆਣਾ ਪੁਲਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੀ ਸਰਹੱਦ ਦੀ ਰਾਖੀ ਕਰਨ ਲਈ ਕਿਹਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News