ਨਵਜੋਤ ਕੌਰ ਸਿੱਧੂ ਦੇ ਚੱਲ ਰਹੇ ਕੈਂਸਰ ਦੇ ਇਲਾਜ ਦਰਮਿਆਨ ਨਵਜੋਤ ਸਿੰਘ ਸਿੱਧੂ ਨੇ ਸਾਂਝੀ ਕੀਤੀ ਪੋਸਟ
Wednesday, Jul 17, 2024 - 06:32 PM (IST)

ਅੰਮ੍ਰਿਤਸਰ : ਨਵਜੋਤ ਕੌਰ ਸਿੱਧੂ ਪਿਛਲੇ ਕੁੱਝ ਮਹੀਨਿਆਂ ਤੋਂ ਕੈਂਸਰ ਵਰਗੀ ਭਿਆਨਕ ਬਿਮਾਰੀ ਨਾਲ ਲੜ ਰਹੇ ਹਨ। ਇਸ ਦਰਮਿਆਨ ਬੀਬੀ ਸਿੱਧੂ ਦੇ ਪਤੀ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਤਨੀ ਨੂੰ ਲੈ ਕੇ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਵਿਚ ਉਨ੍ਹਾਂ ਨੇ ਆਖਿਆ ਹੈ ਕਿ ਨਵਜੋਤ ਕੌਰ ਸਿੱਧੂ ਦੀ ਰੇਡੀਓਥੈਰੇਪੀ ਪੂਰੀ ਹੋ ਚੁੱਕੀ ਹੈ, ਦੂਜੀ ਸਰਜਰੀ ਤੋਂ ਬਾਅਦ ਛੇ ਮਹੀਨਿਆਂ ਦੇ ਔਖੇ ਇਲਾਜ ਤੋਂ ਬਾਅਦ ਆਖਰਕਾਰ ਉਹ ਕੱਲ੍ਹ ਬਾਹਰ ਜਾਣ ਲਈ ਸਹਿਮਤ ਹੋ ਗਏ ਹਨ। ਹਾਲਾਂਕਿ ਉਹ ਬਾਹਰ ਕਿੱਥੇ ਜਾ ਰੇਹ ਹਨ ਇਸ ਦੀ ਜਾਣਕਾਰੀ ਉਨ੍ਹਾਂ ਨੇ ਸਾਂਝੀ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਟਾਲੀ ਵੱਡੀ ਵਾਰਦਾਤ, ਡੀ. ਜੀ. ਪੀ. ਟਵੀਟ ਕਰਕੇ ਦਿੱਤੀ ਜਾਣਕਾਰੀ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਨਵਜੋਤ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਛਾਤੀ ਦੇ ਕੈਂਸਰ ਤੋਂ ਪੀੜਤ ਹਨ ਅਤੇ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਨਵਜੋਤ ਸਿੰਘ ਸਿੱਧੂ ਨੇ ਵੀ ਕੈਂਸਰ ਵਿਰੁੱਧ ਲੜਾਈ ਵਿਚ ਡਾ. ਨਵਜੋਤ ਕੌਰ ਦਾ ਪੂਰਾ ਸਾਥ ਦਿੱਤਾ। ਹਰ ਕੀਮੋਥਰੈਪੀ ਮਗਰੋਂ ਨਵਜੋਤ ਸਿੰਘ ਸਿੱਧੂ ਉਨ੍ਹਾਂ ਨੂੰ ਕਦੇ ਰਮਣੀਕ ਥਾਵਾਂ ਦੀ ਯਾਤਰਾ ’ਤੇ ਅਤੇ ਕਦੇ ਰੂਹਾਨੀ ਯਾਤਰਾ ’ਤੇ ਲੈ ਕੇ ਜਾਂਦੇ ਰਹੇ। ਇਨ੍ਹਾਂ ਯਾਤਰਾਵਾਂ ਦੌਰਾਨ ਕਈ ਥਾਈਂ ਉਨ੍ਹਾਂ ਦੇ ਬੱਚੇ ਵੀ ਨਾਲ ਨਜ਼ਰ ਆਏ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਣਗੇ ਸੁਖਬੀਰ ਬਾਦਲ, ਬਾਗੀ ਧੜੇ ਦੀ ਚਿੱਠੀ ਦਾ ਦੇਣਗੇ ਜਵਾਬ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8