ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਗਾਏ ਗਏ ਜਨਤਾ ਦਰਬਾਰ ’ਤੇ ਕੀ ਬੋਲੇ ਨਵਜੋਤ ਸਿੰਘ ਸਿੱਧੂ
Monday, May 16, 2022 - 05:09 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਵਿਚ ਲਗਾਏ ਗਏ ਜਨਤਾ ਦਰਬਾਰ ’ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਵੱਡਾ ਹਮਲਾ ਬੋਲਿਆ ਹੈ। ਸਿੱਧੂ ਨੇ ਕਿਹਾ ਕਿ ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਚ ਵਿਧਾਇਕਾਂ ਸਮੇਤ ਸਰਕਾਰੀ ਅਧਿਕਾਰੀਆਂ ਦੀ ਸ਼ਮੂਲੀਅਤ ਹੋਵੇ। ਸੱਤਾ ਦਾ ਵਿਕੇਂਦਰੀਕਰਨ ਲੋਕਤੰਤਰ ਦਾ ਅਸਲ ਤੱਤ ਹੈ। 1 ਵਿਅਕਤੀ 3 ਕਰੋੜ ਪੰਜਾਬੀਆਂ ਦੀਆਂ ਚਿੰਤਾਵਾਂ ਨੂੰ ਹੱਲ ਨਹੀਂ ਕਰ ਸਕਦਾ ਪਰ ਇਕ ਸਮੂਹਿਕ ਵਿਕੇਂਦਰੀਕਰਣ ਯਤਨਾਂ ਨਾਲ ਅਜਿਹਾ ਕਰਨਾ ਸੰਭਵ ਹੈ। ਸਿੱਧੂ ਨੇ ਕਿਹਾ ਕਿ ਲੋਕ ਆਪਣੇ ਮੁੱਦਿਆਂ ਨੂੰ ਇਕ ਵਿਅਕਤੀ ਵਲੋਂ ਹੱਲ ਕਰਨ ਲਈ ਘੰਟਿਆਂ ਦਾ ਸਫ਼ਰ ਕਿਉਂ ਕਰਨ, ਸਰਕਾਰ ਉਨ੍ਹਾਂ ਦੇ ਦਰਵਾਜ਼ੇ ’ਤੇ ਕਿਉਂ ਨਹੀਂ ਜਾਂਦੀ? ਇਸ ਨਾਲ ਸਮਾਂ ਅਤੇ ਊਰਜਾ ਦੀ ਬਚਤ ਹੋਵੇਗੀ। ਮਨੁੱਖੀ ਇੰਟਰਫੇਸ ਅਤੇ ਲੀਕੇਜ ਨੂੰ ਘਟਾਉਣ ਲਈ ਈ-ਗਵਰਨੈਂਸ ਇਕ ਸ਼ਾਨਦਾਰ ਹੱਲ ਹੈ।
ਇਹ ਵੀ ਪੜ੍ਹੋ : ਕਾਂਗਰਸ ਛੱਡਣ ਦੇ ਐਲਾਨ ਤੋਂ ਬਾਅਦ ਸੁਨੀਲ ਜਾਖੜ ਦੇ ਹੱਕ ’ਚ ਆਏ ਨਵਜੋਤ ਸਿੱਧੂ, ਦਿੱਤਾ ਵੱਡਾ ਬਿਆਨ
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਭਵਨ ਵਿਖੇ ਜਨਤਾ ਦਰਬਾਰ ਲਾਇਆ ਗਿਆ ਸੀ, ਜਿੱਥੇ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਖ਼ੁਦ ਸੁਣੀਆਂ ਗਈਆਂ। ਇਸ ਦੌਰਾਨ ਆਪਣੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਪੂਰੇ ਪੰਜਾਬ ਤੋਂ ਲੋਕ ਪੰਜਾਬ ਭਵਨ ਪਹੁੰਚੇ ਹੋਏ ਸਨ। ਇਸ ਦੌਰਾਨ ਲੁਧਿਆਣਾ ਤੋਂ ਆਏ ਇਕ ਨੌਜਵਾਨ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੱਲੋਂ ਸਰਕਾਰੀ ਨੌਕਰੀ ਦੌਰਾਨ ਜ਼ਿੰਦਗੀ ਗੁਆਉਣ ਤੋਂ ਬਾਅਦ ਵੀ ਅਜੇ ਤੱਕ ਵਾਰਸ ਨੂੰ ਨੌਕਰੀ ਨਹੀਂ ਮਿਲੀ ਸੀ। ਉਹ ਅੱਜ ਭਗਵੰਤ ਮਾਨ ਵੱਲੋਂ ਲਾਏ ਗਏ ਜਨਤਾ ਦਰਬਾਰ 'ਚ ਪਹੁੰਚੇ, ਜਿੱਥੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਹੋ ਗਿਆ। ਉਨ੍ਹਾਂ ਨੂੰ ਸੀਵਰਮੈਨ ਦੀ ਨੌਕਰੀ ਦੇਣ ਸਬੰਧੀ ਭਗਵੰਤ ਮਾਨ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ। ਇਸੇ ਤਰ੍ਹਾਂ ਹੋਰ ਵੀ ਕਈ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਭਗਵੰਤ ਮਾਨ ਵੱਲੋਂ ਲਾਏ ਜਾ ਰਹੇ ਜਨਤਾ ਦਰਬਾਰ 'ਚ ਕੀਤਾ ਜਾ ਰਿਹਾ ਹੈ ਅਤੇ ਕਈਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਨਸ਼ੇ ਦਾ ਕਹਿਰ ਜਾਰੀ, 24 ਸਾਲਾ ਨੌਜਵਾਨ ਦੀ ਓਵਰਡੋਜ਼ ਕਾਰਣ ਮੌਤ, ਹੱਥ ’ਚ ਲੱਗੀ ਰਹਿ ਗਈ ਸਰਿੰਜ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?