ਬ੍ਰਹਮ ਮਹਿੰਦਰਾ ਵਲੋਂ ਬੁਲਾਈ ਮੀਟਿੰਗ ''ਚ ਨਹੀਂ ਪੁੱਜੇ ''ਸਿੱਧੂ''

Friday, Jul 26, 2019 - 06:44 PM (IST)

ਬ੍ਰਹਮ ਮਹਿੰਦਰਾ ਵਲੋਂ ਬੁਲਾਈ ਮੀਟਿੰਗ ''ਚ ਨਹੀਂ ਪੁੱਜੇ ''ਸਿੱਧੂ''

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ 'ਚੋਂ ਅਸਤੀਫਾ ਦੇਣ ਤੋਂ ਬਾਅਦ ਭਾਵੇਂ ਹੀ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ 'ਚ ਪਾਰਟੀ ਵਰਕਰਾਂ ਅਤੇ ਆਪਣੇ ਹਮਾਇਤੀਆਂ ਨਾਲ ਮੁਲਾਕਾਤਾਂ ਕਰ ਰਹੇ ਹਨ ਪਰ ਉਨ੍ਹਾਂ ਨੇ ਅਜੇ ਵੀ ਸਰਕਾਰੀ ਕੰਮਕਾਜ ਤੋਂ ਦੂਰੀ ਬਣਾਈ ਹੋਈ ਹੈ ਕਿਉਂਕਿ ਬੀਤੇ ਦਿਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਬੁਲਾਈ ਗਈ ਰੀਵਿਊ ਮੀਟਿੰਗ 'ਚ ਨਵਜੋਤ ਸਿੱਧੂ ਨੇ ਹਿੱਸਾ ਨਹੀਂ ਲਿਆ। ਬ੍ਰਹਮ ਮਹਿੰਦਰਾ ਵਲੋਂ ਇਹ ਮੀਟਿੰਗ ਅੰਮ੍ਰਿਤਸਰ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਬੁਲਾਈ ਗਈ ਸੀ, ਜਿਸ 'ਚ ਓ. ਪੀ. ਸੋਨੀ, ਇੰਦਰਬੀਰ ਸਿੰਘ ਬੁਲਾਰੀਆ, ਡਾ. ਰਾਜ ਕੁਮਾਰ ਵੇਰਕਾ, ਸੁਨੀਲ ਦੱਤ, ਕਰਮਜੀਤ ਸਿੰਘ ਰਿੰਟੂ ਅਤੇ ਹੋਰ ਪੁੱਜੇ ਹੋਏ ਸਨ ਪਰ ਸਿੱਧੂ ਇਸ ਮੀਟਿੰਗ 'ਚ ਦਿਖਾਈ ਨਹੀਂ ਦਿੱਤੇ।

ਇਸ ਮੌਕੇ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪ੍ਰੋਟੋਕਾਲ ਦੇ ਮੁਤਾਬਕ ਸਿੱਧੂ ਸਮੇਤ ਸਾਰੇ ਵਿਧਾਇਕਾਂ ਨੂੰ ਇਸ ਮੀਟਿੰਗ ਲਈ ਬੁਲਾਇਆ ਗਿਆ ਸੀ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਬ੍ਰਹਮ ਮਹਿੰਦਰਾ ਨੇ ਦੁਹਰਾਇਆ ਕਿ ਅੰਮ੍ਰਿਤਸਰ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਸ਼ਹਿਰ ਦਾ ਵਿਕਾਸ ਕਰਨਾ ਪੰਜਾਬ ਸਰਕਾਰ ਦੇ ਏਜੰਡੇ ਦਾ ਇਕ ਮਹੱਤਵਪੂਰਨ ਹਿੱਸਾ ਹੈ।


author

Babita

Content Editor

Related News